Stayendra Jain New Video: ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ।
ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਤਿਹਾੜ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਦੇ ਵੀਆਈਪੀ ਮਹਿਮਾਨ ਨਿਵਾਜ਼ੀ ਦਾ ਆਨੰਦ ਲੈ ਰਹੇ ਕੱਟੜ-ਇਮਾਨਦਾਰ ਮੰਤਰੀ ਸਤੇਂਦਰ ਜੈਨ ਨੇ ਜੇਲ੍ਹ 'ਚ 8 ਕਿਲੋ ਵਜ਼ਨ ਵਧਾਇਆ ਹੈ। ਇਸ ਤੋਂ ਇਲਾਵਾ ਇਹ ਪਹਿਲੀ ਪਾਰਟੀ ਹੈ, ਜੋ ਭ੍ਰਿਸ਼ਟਾਚਾਰ ਦੇ ਗੰਭੀਰ ਆਰੋਪਾਂ 'ਚ ਇਲਜ਼ਾਮ ਲੱਗਣ ਤੋਂ ਬਾਅਦ ਵੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ 'ਤੇ ਰੱਖਿਆ ਹੋਇਆ ਹੈ। ਅਸਲੀ ਬਦਲਾਵ @ArvindKejriwal

ਦਰਅਸਲ 'ਚ ਇਸ ਵੀਡੀਓ 'ਚ ਸਤੇਂਦਰ ਜੈਨ ਹੋਟਲ ਦਾ ਖਾਣਾ ਖਾਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਜਾਰੀ ਕਰਦੇ ਹੋਏ ਬੀਜੇਪੀ ਨੇ ਕਿਹਾ ਕਿ ਇਹ ਜੇਲ੍ਹ ਨਹੀਂ ਸਗੋਂ ਇੱਕ ਰਿਜ਼ੋਰਟ ਲੱਗ ਰਿਹਾ ਹੈ। ਇਸ ਦੇ ਨਾਲ ਹੀ ਇਸ ਵੀਡੀਓ ਨੇ ਸਤੇਂਦਰ ਜੈਨ ਦੇ ਉਸ ਦਾਅਵੇ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਸਹੀ ਭੋਜਨ ਨਹੀਂ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਤੇਂਦਰ ਜੈਨ ਦੀ ਨਵੀਂ ਵੀਡੀਓ ਆਈ ਸਾਹਮਣੇ, ਮਸਾਜ ਤੋਂ ਬਾਅਦ ਹੁਣ ਹੋਟਲ ਦਾ ਖਾਣਾ ਖਾਂਦੇ ਆਏ ਨਜ਼ਰ , ਬੀਜੇਪੀ ਨੇ ਕਸਿਆ ਤੰਜ
ਬੀਜੇਪੀ ਵੱਲੋਂ ਜਾਰੀ ਇਸ ਵੀਡੀਓ ਵਿੱਚ ਸਤੇਂਦਰ ਜੈਨ ਦੇ ਬੈੱਡ 'ਤੇ ਤਿੰਨ ਵੱਖ-ਵੱਖ ਡੱਬੇ ਨਜ਼ਰ ਆ ਰਹੇ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪਕਵਾਨ ਰੱਖੇ ਹੋਏ ਹਨ। ਇਸ ਦੇ ਨਾਲ ਹੀ ਸਤੇਂਦਰ ਵੀ ਫਲ ਖਾਂਦੇ ਨਜ਼ਰ ਆ ਰਹੇ ਹਨ। ਤਿਹਾੜ ਜੇਲ੍ਹ ਦੇ ਸੂਤਰਾਂ ਅਨੁਸਾਰ ਸਤਿੰਦਰ ਜੈਨ ਦਾ ਭਾਰ 8 ਕਿਲੋ ਵਧਿਆ ਹੈ ਜਦੋਂਕਿ ਉਸ ਦੇ ਵਕੀਲ ਨੇ ਦਾਅਵਾ ਕੀਤਾ ਕਿ ਜੇਲ੍ਹ ਵਿੱਚ ਰਹਿਣ ਦੌਰਾਨ ਉਸ ਦਾ ਭਾਰ 28 ਕਿਲੋ ਘਟਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਜੇਲ੍ਹ ਦੀ ਬੈਰਕ ਤੋਂ ਇਕ ਵੀਡੀਓ ਸਾਹਮਣੇ ਆਈ ਸੀ, ਜਿਸ 'ਚ ਇਕ ਵਿਅਕਤੀ ਉਸ ਨੂੰ ਮਸਾਜ ਕਰਦਾ ਨਜ਼ਰ ਆ ਰਿਹਾ ਸੀ। ਹੁਣ ਤਿਹਾੜ ਜੇਲ੍ਹ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਵਿਅਕਤੀ ਕੋਈ ਫਿਜ਼ੀਓਥੈਰੇਪਿਸਟ ਨਹੀਂ ਹੈ, ਸਗੋਂ ਬਲਾਤਕਾਰ ਦੇ ਇੱਕ ਕੇਸ ਵਿੱਚ ਸਜ਼ਾ ਕੱਟ ਰਿਹਾ ਕੈਦੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਸ ਦਾ ਨਾਂ ਰਿੰਕੂ ਹੈ। ਰਿੰਕੂ 'ਤੇ POCSO ਦੀ ਧਾਰਾ 6 ਅਤੇ IPC ਦੀ ਧਾਰਾ 376, 506 ਅਤੇ 509 ਦੇ ਤਹਿਤ ਆਰੋਪ ਲਗਾਇਆ ਗਿਆ ਹੈ।