Delhi Metro: ਮੈਟਰੋ ਸਟੇਸ਼ਨਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਨੂੰ ਦਿੱਲੀ ਪੁਲਿਸ ਨੇ ਚੁੱਕਿਆ
Delhi Police: ਦਿੱਲੀ ਪੁਲਿਸ ਨੇ ਪੰਜਾਬ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਪ੍ਰਿਤਪਾਲ ਸਿੰਘ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ।
Punjab News: ਦੇਸ਼ ਦੀ ਰਾਜਧਾਨੀ ਦਿੱਲੀ ਦੇ ਪੰਜ ਮੈਟਰੋ ਸਟੇਸ਼ਨਾਂ 'ਤੇ 'ਖਾਲਿਸਤਾਨ ਭਾਰਤ ਦਾ ਹਿੱਸਾ ਹੈ' ਦੇ ਨਾਅਰੇ ਲਿਖਣ ਵਾਲੇ ਇੱਕ ਮੁਲਜ਼ਮ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦਿੱਲੀ ਪੁਲਿਸ ਨੇ ਪੰਜਾਬ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਪ੍ਰਿਤਪਾਲ ਸਿੰਘ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ।
ਦੱਸ ਦਈਏ ਕਿ ਸੀਸੀਟੀਵੀ ਵਿੱਚ ਦੋ ਮੁਲਜ਼ਮ ਨਜ਼ਰ ਆਏ ਸਨ। ਇਸ ਤੋਂ ਬਾਅਦ ਸਪੈਸ਼ਲ ਸੈੱਲ ਨੂੰ ਵੱਡਾ ਸੁਰਾਗ ਮਿਲਿਆ ਸੀ। ਇਸ ਨਾਲ ਹੀ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਈ ਹੈ। ਜੀ-20 ਸੰਮੇਲਨ ਤੋਂ ਠੀਕ ਪਹਿਲਾਂ ਇਸ ਘਟਨਾ ਕਾਰਨ ਦਿੱਲੀ ਪੁਲਿਸ ਵਿਭਾਗ ਚੌਕਸ ਹੈ। ਮਾਮਲੇ ਤੋਂ ਬਾਅਦ ਖੁਫੀਆ ਏਜੰਸੀਆਂ ਵੀ ਹਰਕਤ 'ਚ ਆ ਗਈਆਂ ਹਨ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਸਮੇਤ ਸਥਾਨਕ ਜ਼ਿਲ੍ਹਿਆਂ ਦੀਆਂ ਟੀਮਾਂ ਨੂੰ ਅਲਰਟ ਕੀਤਾ ਗਿਆ ਸੀ। ਦਿੱਲੀ ਦੇ ਪੱਛਮ ਵਿਹਾਰ, ਸ਼ਿਵਾਜੀ ਪਾਰਕ ਮੈਟਰੋ ਸਟੇਸ਼ਨ, ਮਾਦੀਪੁਰ, ਨਾਂਗਲੋਈ ਮੈਟਰੋ ਸਟੇਸ਼ਨ ਤੇ ਉਦਯੋਗ ਵਿਹਾਰ ਮਹਾਰਾਜ ਸੂਰਜਮਲ ਸਟੇਡੀਅਮ ਦੇ ਮੈਟਰੋ ਸਟੇਸ਼ਨਾਂ 'ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ।
ਦੱਸ ਦਈਏ ਕਿ ਦਿੱਲੀ ਮੈਟਰੋ ਦੀਆਂ ਕੰਧਾਂ 'ਤੇ 'ਦਿੱਲੀ ਬਣੇਗਾ ਖਾਲਿਸਤਾਨ ਐਸਜੇਐਫ, ਮੋਦੀ ਇੰਡੀਆ ਕਮਿਟਿਡ ਜੈਨੋਸਾਈਡ ਆਫ ਸਿੱਖ, ਖਾਲਿਸਤਾਨ ਐਸਜੇਐਫ ਰੈਫਰੈਂਡਮ ਜ਼ਿੰਦਾਬਾਦ' ਵਰਗੇ ਨਾਅਰੇ ਲਿਖੇ ਹੋਏ ਸਨ। ਜਿੱਥੇ ਇੱਕ ਪਾਸੇ ਦਿੱਲੀ ਵਿੱਚ ਜੀ-20 ਕਾਨਫਰੰਸ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਖਾਲਿਸਤਾਨੀ ਗਤੀਵਿਧੀਆਂ ਤੋਂ ਦਿੱਲੀ ਪੁਲਿਸ, ਆਈਬੀ, ਸੀਬੀਆਈ, ਰਾਅ ਤੇ ਹੋਰ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਇਨ੍ਹਾਂ ਨਾਅਰਿਆਂ ਨੂੰ ਕੰਧਾਂ ਤੋਂ ਹਟਾ ਦਿੱਤਾ।
ਇਸ ਵਾਰ ਭਾਰਤ ਜੀ-20 ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਸੰਮੇਲਨ 'ਚ 20 ਦੇਸ਼ਾਂ ਦੇ ਨੇਤਾ ਤੇ ਕਈ ਡੈਲੀਗੇਸ਼ਨ ਭਾਰਤ 'ਚ ਹੋਣ ਵਾਲੀਆਂ ਬੈਠਕਾਂ 'ਚ ਹਿੱਸਾ ਲੈਣ ਜਾ ਰਹੇ ਹਨ। ਜੀ-20 ਦਾ ਆਯੋਜਨ 8 ਤੋਂ 10 ਅਗਸਤ ਤੱਕ ਹੋਣਾ ਹੈ। ਅਜਿਹੇ 'ਚ ਜੀ-20 ਸੰਮੇਲਨ ਤੋਂ ਪਹਿਲਾਂ ਰਾਜਧਾਨੀ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚੀ ਗਈ ਸੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।