Delhi Police: ਦਿੱਲੀ ਪੁਲਿਸ ਨੇ ਬਟਾਲਾ ਵਿੱਚ ਲਾਲ ਸਿੰਘ ਥਾਣੇ ‘ਤੇ ਗ੍ਰੇਨੇਡ ਹਮਲਾ ਕਰਨ ਦੇ ਦੋਸ਼ੀ ਅਕਾਸ਼ਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਹ ਦਿੱਲੀ ਅਤੇ ਨੇੜੇ-ਤੇੜੇ ਇਲਾਕਿਆਂ ਵਿੱਚ ਬਦਮਾਸ਼ਾਂ ਅਤੇ ਗੈਂਗਸਟਰਾਂ ਨੂੰ ਗੈਰਕਾਨੂੰਨੀ ਹਥਿਆਰ ਸਪਲਾਈ ਕਰਦਾ ਸੀ।

ਪੁਲਿਸ ਦੇ ਮੁਤਾਬਕ ਆਕਾਸ਼ਦੀਪ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ ਅਤੇ ਲੰਬੇ ਸਮੇਂ ਤੋਂ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਪੰਜਾਬ ਪੁਲਿਸ ਵੀ ਉਸ ਦੀ ਭਾਲ ਕਰ ਰਹੀ ਸੀ।

ਆਕਾਸ਼ਦੀਪ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਫੜਿਆ ਗਿਆ ਸੀ। ਉਸ ਵਿਰੁੱਧ ਪਹਿਲਾਂ ਹੀ ਕਈ ਗੰਭੀਰ ਮਾਮਲੇ ਦਰਜ ਹਨ। ਹਾਲਾਂਕਿ ਗ੍ਰਿਫ਼ਤਾਰੀ ਸਮੇਂ ਉਸ ਕੋਲ ਕੋਈ ਹਥਿਆਰ ਨਹੀਂ ਮਿਲੇ ਸਨ, ਪਰ ਪੁਲਿਸ ਨੂੰ ਲੱਗਦਾ ਹੈ ਕਿ ਉਹ ਹਥਿਆਰਾਂ ਦੇ ਇੱਕ ਵੱਡੇ ਨੈੱਟਵਰਕ ਬਾਰੇ ਜਾਣਦਾ ਹੈ। ਇਸ ਗ੍ਰਿਫ਼ਤਾਰੀ ਨੂੰ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

ਸਪੈਸ਼ਲ ਸੈੱਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਆਕਾਸ਼ਦੀਪ ਤੋਂ ਉਸ ਦੇ ਨੈੱਟਵਰਕ ਅਤੇ ਬੱਬਰ ਖਾਲਸਾ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।