ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਅੱਤਵਾਦੀ ਲਖਬੀਰ ਦੇ 2 ਸਾਥੀ ਗ੍ਰਿਫਤਾਰ, ਮੁਕਾਬਾਲੇ ਦੌਰਾਨ ਪੁਲਿਸ ਮੁਲਾਜ਼ਮ ਨੂੰ ਲੱਗੀ ਗੋਲੀ
ਦਿੱਲੀ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਗੈਂਗਸਟਰ ਲਖਬੀਰ ਲੰਡਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਦਿੱਲੀ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਆਉਣ ਤੋਂ ਬਾਅਦ ਕੀਤੀ ਹੈ।
Delhi Police Arrest Two Associates Of Lakhbir Landa Gang : ਦਿੱਲੀ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਗੈਂਗਸਟਰ ਲਖਬੀਰ ਲੰਡਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਦਿੱਲੀ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਆਉਣ ਤੋਂ ਬਾਅਦ ਕੀਤੀ ਹੈ। ਪੰਜਾਬ 'ਚ ਗੈਂਗਸਟਰਾਂ ਅਤੇ ਅੱਤਵਾਦੀਆਂ 'ਤੇ ਦੂਜੇ ਸੂਬਿਆਂ ਦੀ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸਥਾਨਕ ਪੁਲਸ ਨੇ ਚੁੱਪ ਧਾਰੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਲੰਡਾ ਦੇ ਦੋ ਸਾਥੀਆਂ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਨਾਂ ਕਾਰਕੁਨਾਂ ਦੀ ਪਹਿਚਾਣ ਰਾਜਨ ਭੱਟੀ ਵਾਸੀ ਗੁਰਦਾਸਪੁਰ ਅਤੇ ਕੰਵਲਜੀਤ ਸਿੰਘ ਉਰਫ਼ ਚੀਨਾ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਜਦਕਿ ਛੀਨਾ ਇਕੱਠੇ ਭੱਜਣ ਵਿੱਚ ਕਾਮਯਾਬ ਹੋ ਗਿਆ। ਸਪੈਸ਼ਲ ਸੈੱਲ ਦਿੱਲੀ ਪੁਲਿਸ ਦੇ ਡੀਸੀਪੀ ਮਨੀਸ਼ੀ ਚੰਦਰਾ ਨੇ ਦੱਸਿਆ ਕਿ ਰਾਜਨ ਭੱਟੀ ਪੰਜਾਬ ਦੇ ਲੋੜੀਂਦੇ ਗੈਂਗਸਟਰਾਂ ਵਿੱਚੋਂ ਇੱਕ ਹੈ।
ਮੁਲਜ਼ਮਾਂ ਨੇ ਪੁਲਿਸ ਨੂੰ ਵੇਖ ਸ਼ੁਰੂ ਕਰ ਦਿੱਤੀ ਫਾਇਰਿੰਗ
ਦਿੱਲੀ ਪੁਲਿਸ ਨੂੰ ਰਾਜਨ ਭੱਟੀ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਸ ਨੂੰ ਪੰਜਾਬ ਦੇ ਕਿਸੇ ਅਣਦੱਸੀ ਥਾਂ ਤੋਂ ਗ੍ਰਿਫਤਾਰ ਕਰ ਲਿਆ ਗਿਆ। ਭੱਟੀ ਨੇ ਦਿੱਲੀ ਪੁਲਿਸ ਨੂੰ ਸੂਚਨਾ ਦਿੱਤੀ ਕਿ ਦੋ ਗੈਂਗਸਟਰ ਬਿਆਸ ਅਧੀਨ ਪੈਂਦੇ ਰਈਆ ਨੇੜੇ ਇੱਕ ਹੋਟਲ ਵਿੱਚ ਲੁਕੇ ਹੋਏ ਹਨ।
ਜਿਸ ਤੋਂ ਬਾਅਦ ਦਿੱਲੀ ਪੁਲਿਸ ਦੀ ਟੀਮ ਬਿਆਸ ਦੇ ਰਈਆ ਪਹੁੰਚੀ। ਮੁਲਜ਼ਮਾਂ ਨੂੰ ਦੀਦਾਰ ਢਾਬੇ ਨੇੜੇ ਘੇਰ ਲਿਆ ਗਿਆ। ਮੁਲਜ਼ਮਾਂ ਨੇ ਵੀ ਪੁਲਿਸ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਵਿੱਚ ਦਿੱਲੀ ਪੁਲਿਸ ਦਾ ਕਾਂਸਟੇਬਲ ਯੋਗੇਸ਼ ਜ਼ਖਮੀ ਹੋ ਗਿਆ।
ਬਿਆਸ ਥਾਣੇ 'ਚ ਫੜੇ ਗਏ ਦੋਵਾਂ ਗੈਂਗਸਟਰਾਂ ਖਿਲਾਫ਼ ਮਾਮਲਾ ਦਰਜ
ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਾਅਦ ਚੀਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ, ਪਰ ਉਸਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਦਿੱਲੀ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਪੁਲਿਸ ਭਾਵੇਂ ਚੁੱਪ ਹੋਵੇ ਪਰ ਦਿੱਲੀ ਪੁਲਿਸ ਦੇ ਕਾਂਸਟੇਬਲ ਦੇ ਜ਼ਖਮੀ ਹੋਣ ਤੋਂ ਬਾਅਦ ਬਿਆਸ ਥਾਣੇ 'ਚ ਫੜੇ ਗਏ ਦੋਵਾਂ ਗੈਂਗਸਟਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।