ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਜਾ ਰਹੇ ਕਿਸਾਨਾਂ ਦਾ ਰੋਸ ਮੁਜ਼ਾਹਰਾ ਅੱਜ ਸ਼ੁੱਕਰਵਾਰ ਨੂੰ ਹਮਲਾਵਰ ਰੁਖ਼ ਅਪਣਾ ਚੁੱਕਾ ਹੈ। ਸਿੰਧੂ ਬਾਰਡਰ ਉੱਤੇ ਪੁਲਿਸ ਤੇ ਕਿਸਾਨਾਂ ਵਿਚਾਲੇ ਸਿੱਧੀ ਟੱਕਰ ਦੌਰਾਨ ਪੁਲਿਸ ਨੇ ਉੱਥੇ ਅੱਥਰੂ ਗੈਸ ਦੇ ਗੋਲੇ ਦਾਗੇ ਪਰ ਕਿਸਾਨ ਪਿੱਛੇ ਨਹੀਂ ਹਟੇ ਤੇ ਦਿੱਲੀ ਜਾਣ ਦੇ ਆਪਣੇ ਪ੍ਰੋਗਰਾਮ ਉੱਤੇ ਕਾਇਮ ਹਨ। ਪੁਲਿਸ ਦੀ ਕੋਈ ਕਾਰਵਾਈ ਉਨ੍ਹਾਂ ਦੇ ਹੌਸਲੇ ਢਹਿ-ਢੇਰੀ ਨਹੀਂ ਕਰ ਸਕੀ।
ਦਿੱਲੀ ਦੀਆਂ ਸੀਮਾਵਾਂ ਸਮੇਤ ਨਵੀਂ ਦਿੱਲੀ ਜ਼ਿਲ੍ਹੇ ਦੀਆਂ ਸੀਮਾਵਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਨਾਲ-ਨਾਲ ਨੀਮ ਫ਼ੌਜੀ ਬਲਾਂ ਨੂੰ ਲਾਇਆ ਗਿਆ ਹੈ। ਨਵੀਂ ਦਿੱਲੀ ਇਲਾਕੇ ’ਚ ਵੀ ਕਿਸੇ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ। ਸਿੰਧੂ, ਟਿਕਰੀ ਤੇ ਬਹਾਦਰਗੜ੍ਹ ਬਾਰਡਰ ਉੱਤੇ ਜ਼ਿਆਦਾ ਦਬਾਅ ਪੈਣ ਕਾਰਨ ਸੀਮਾ ਸੀਲ ਕਰ ਦਿੱਤੀ ਗਈ ਹੈ।
ਪੁਲਿਸ ਨੇ ਦਿੱਲੀ-ਬਹਾਦਰਗੜ੍ਹ ਹਾਈਵੇਅ ਦੇ ਟਿਕਰੀ ਬਾਰਡਰ ਉੱਤੇ ਜਮ੍ਹਾ ਕਿਸਾਨਾਂ ਨੂੰ ਖਿੰਡਾੳਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਹਨ ਤੇ ਅੱਥਰੂ ਗੈਸ ਛੱਡੀ ਹੈ।
ਕਿਸਾਨਾਂ ਦੇ ਰੋਸ ਮੁਜ਼ਾਹਰੇ ਨੂੰ ਵੇਖਦਿਆਂ ਦਿੱਲੀ ਪੁਲਿਸ ਨੇ ਦਿੱਲੀ ਸਰਕਾਰ ਤੋਂ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਮੰਗੀ ਹੈ। ਪੰਜਾਬ ਤੇ ਹਰਿਆਣਾ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਵਧ ਰਹੇ ਹਨ। ਦਿੱਲੀ ਜਾਣ ਵਾਲੀਆਂ ਸਾਰੀਆਂ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਣ ਦਿੱਲੀ-ਗੁਰੂਗ੍ਰਾਮ ਬਾਰਡਰ ਉੱਤੇ ਲੰਮਾ ਜਾਮ ਲੱਗ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Punjab Farmers Protest: ਕਿਸਾਨਾਂ ਦੇ ਹੜ੍ਹ ਨੂੰ ਵੇਖ ਦਿੱਲੀ 'ਚ ਹਲਚਲ, 9 ਸਟੇਡੀਅਮ ਆਰਜ਼ੀ ਜੇਲ੍ਹ ਬਣਾਉਣ ਦੀ ਤਿਆਰੀ
ਏਬੀਪੀ ਸਾਂਝਾ
Updated at:
27 Nov 2020 12:36 PM (IST)
Farmer Protest: ਵੀਰਵਾਰ ਨੂੰ ਪੰਜਾਬ ਤੋਂ ਰਵਾਨਾ ਹੋਏ ਕਿਸਾਨਾਂ ਦਾ ਪੰਜਾਬ-ਹਰਿਆਣਾ ਬਾਰਡਰ ਉੱਤੇ ਪੁਲਿਸ ਨਾਲ ਸੰਘਰਸ਼ ਹੋਇਆ। ਦਿੱਲੀ-ਹਰਿਆਣਾ ਬਾਰਡਰ ਉੱਤੇ ਹਾਲਾਤ ਤਣਾਅਪੂਰਨ ਬਣੇ ਰਹੇ। ਅੱਜ ਉੱਤਰ ਪ੍ਰਦੇਸ਼ ਦੇ ਕਿਸਾਨ ਵੀ ਸੜਕਾਂ ਉੱਤੇ ਉੱਤਰਨਗੇ।
- - - - - - - - - Advertisement - - - - - - - - -