ਪੜਚੋਲ ਕਰੋ
Food Corporation of India : ਭ੍ਰਿਸ਼ਟਾਚਾਰ ਮਾਮਲੇ 'ਚ CBI ਦੀ ਵੱਡੀ ਕਾਰਵਾਈ, 3 ਸ਼ਹਿਰਾਂ 'ਚ 50 ਟਿਕਾਣਿਆਂ 'ਤੇ ਇੱਕੋ ਸਮੇਂ ਕੀਤੀ ਰੇਡ
CBI Raids : FCI ਘੁਟਾਲੇ ਵਿੱਚ CBI ਨੇ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਤਿੰਨ ਸ਼ਹਿਰਾਂ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਹਰਿਆਣਾ, ਦਿੱਲੀ ਅਤੇ ਪੰਜਾਬ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਕੁੱਲ 50 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।
CBI Raids : FCI ਘੁਟਾਲੇ ਵਿੱਚ CBI ਨੇ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਤਿੰਨ ਸ਼ਹਿਰਾਂ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਹਰਿਆਣਾ, ਦਿੱਲੀ ਅਤੇ ਪੰਜਾਬ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਕੁੱਲ 50 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਐਫਸੀਆਈ ਦੇ ਡੀਜੀ ਰਾਜੀਵ ਕੁਮਾਰ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ 74 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਛਾਪੇਮਾਰੀ ਦੌਰਾਨ ਵੱਖ-ਵੱਖ ਥਾਵਾਂ ਤੋਂ ਮਾਮਲੇ ਨਾਲ ਸਬੰਧਤ ਦਸਤਾਵੇਜ਼ ਬਰਾਮਦ ਹੋਏ ਹਨ। ਐਫਸੀਆਈ ਯਾਨੀ ਭਾਰਤੀ ਖੁਰਾਕ ਨਿਗਮ ਨਾਲ ਜੁੜੇ ਅਧਿਕਾਰੀਆਂ ਅਤੇ ਅਨਾਜ ਮਿੱਲਾਂ ਦੇ ਮਾਲਕਾਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸੀਐਮ ਦੀ ਘੁਰਕੀ ਤੋਂ ਡਰੇ ਹੜਤਾਲੀ ਅਫਸਰ , ਹੁਣ ਕੰਮ 'ਤੇ ਪਰਤਣਗੇ PCS ਅਫ਼ਸਰ
ਇੰਡੀਆ ਟੀਵੀ ਵਿੱਚ ਪ੍ਰਕਾਸ਼ਿਤ ਇੱਕ ਖਬਰ ਮੁਤਾਬਕ ਸੀਬੀਆਈ ਨੇ ਕਿਹਾ ਕਿ ਐਫਸੀਆਈ ਵਿੱਚ ਕਾਰਜਕਾਰੀ ਨਿਰਦੇਸ਼ਕਾਂ ਤੋਂ ਲੈ ਕੇ ਤਕਨੀਕੀ ਸਹਾਇਕਾਂ ਦੀ ਭੂਮਿਕਾ ਏਜੰਸੀ ਦੀ ਜਾਂਚ ਦੇ ਦਾਇਰੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਐਫਸੀਆਈ ਵਿੱਚ ਇੱਕ ਡਿਪਟੀ ਜਨਰਲ ਮੈਨੇਜਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਲਾਸ਼ੀ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਹ ਅਪਰੇਸ਼ਨ ਪੰਜਾਬ, ਹਰਿਆਣਾ ਦੇ ਕਈ ਸ਼ਹਿਰਾਂ ਅਤੇ ਦਿੱਲੀ ਵਿੱਚ ਦੋ ਥਾਵਾਂ ’ਤੇ ਫੈਲਿਆ ਹੋਇਆ ਹੈ।
ਇੰਡੀਆ ਟੀਵੀ ਵਿੱਚ ਪ੍ਰਕਾਸ਼ਿਤ ਇੱਕ ਖਬਰ ਮੁਤਾਬਕ ਸੀਬੀਆਈ ਨੇ ਕਿਹਾ ਕਿ ਐਫਸੀਆਈ ਵਿੱਚ ਕਾਰਜਕਾਰੀ ਨਿਰਦੇਸ਼ਕਾਂ ਤੋਂ ਲੈ ਕੇ ਤਕਨੀਕੀ ਸਹਾਇਕਾਂ ਦੀ ਭੂਮਿਕਾ ਏਜੰਸੀ ਦੀ ਜਾਂਚ ਦੇ ਦਾਇਰੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਐਫਸੀਆਈ ਵਿੱਚ ਇੱਕ ਡਿਪਟੀ ਜਨਰਲ ਮੈਨੇਜਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਲਾਸ਼ੀ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਹ ਅਪਰੇਸ਼ਨ ਪੰਜਾਬ, ਹਰਿਆਣਾ ਦੇ ਕਈ ਸ਼ਹਿਰਾਂ ਅਤੇ ਦਿੱਲੀ ਵਿੱਚ ਦੋ ਥਾਵਾਂ ’ਤੇ ਫੈਲਿਆ ਹੋਇਆ ਹੈ।
ਭ੍ਰਿਸ਼ਟਾਚਾਰ ਖਿਲਾਫ CBI ਦੀ ਵੱਡੀ ਕਾਰਵਾਈ
ਸੂਤਰਾਂ ਨੇ ਕਿਹਾ ਕਿ ਏਜੰਸੀ ਨੇ ਐਫਸੀਆਈ ਵਿੱਚ "ਭ੍ਰਿਸ਼ਟਾਚਾਰ ਦੇ ਨਾਪਾਕ ਗਠਜੋੜ" ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ ਅਨਾਜ ਦੀ ਖਰੀਦ, ਸਟੋਰੇਜ ਅਤੇ ਵੰਡ ਵਿੱਚ ਲੱਗੇ ਕਈ ਅਧਿਕਾਰੀ, ਚੌਲ ਮਿੱਲ ਮਾਲਕ, ਅਨਾਜ ਵਪਾਰੀ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀਬੀਆਈ ਕਈ ਸ਼ਿਕਾਇਤਾਂ ਦੇ ਬਾਅਦ ਪਿਛਲੇ ਛੇ ਮਹੀਨਿਆਂ ਤੋਂ ਖੁਫੀਆ ਜਾਣਕਾਰੀ ਵਿਕਸਿਤ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਆਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement