ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੀ ਰਾਜਧਾਨੀ ਵਿੱਚ ਕੋਰੋਨਾ ਦੇ ਮਾਮਲੇ ਵਧੇ ਹਨ ਤੇ ਇਸ ਨੂੰ ‘ਤੀਜੀ ਲਹਿਰ’ ਕਿਹਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਕਿਹਾ ਸੀ ਕਿ ਉਹ ਇੱਕ ਹਫ਼ਤੇ ਤੋਂ ਬਾਅਦ ਹੀ ਇਹ ਕਹਿ ਸਕੇਗੀ ਕਿ ਦਿੱਲੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਆ ਗਈ ਹੈ ਜਾਂ ਨਹੀਂ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਲਗਾਤਾਰ ਪੰਜ ਹਜ਼ਾਰ ਮਾਮਲੇ ਰੋਜ਼ਾਨਾ ਸਾਹਮਣੇ ਆ ਰਹੇ ਹਨ। ਦਿੱਲੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਦਾ ਬਿਆਨ ਆਇਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿੱਚ 6 ਹਜ਼ਾਰ 725 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਸਨ। ਕੱਲ੍ਹ ਬੁੱਧਵਾਰ ਨੂੰ ਇਸ ਵਾਇਰਸ ਦੇ 6 ਹਜ਼ਾਰ 842 ਮਾਮਲੇ ਸਾਹਮਣੇ ਆਏ, ਜੋ ਕਿਸੇ ਇੱਕ ਦਿਨ ਵਿੱਚ ਦਿੱਲੀ ’ਚ ਆਏ ਮਾਮਲਿਆਂ ਦਾ ਰਿਕਾਰਡ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ’ਚ ਪਿਛਲੇ ਕੁਝ ਦਿਨਾਂ ਦੌਰਾਨ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਹੋਇਆ ਹੈ ਤੇ ਇਸ ਨੂੰ ਮਹਾਮਾਰੀ ਦੀ ‘ਤੀਜੀ ਲਹਿਰ’ ਕਿਹਾ ਜਾ ਸਕਦਾ ਹੈ ਪਰ ਨਾਲ ਹਾ ਉਨ੍ਹਾਂ ਇਹ ਵੀ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਤੇ ਸਰਕਾਰ ਨੇ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਲਈ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਉਂਝ ਭਾਵੇਂ ਕੁਝ ਨਿਜੀ ਹਸਪਤਾਲਾਂ ਵਿੱਚ ਵੈਂਟੀਲੇਟਰ ਵਾਲੇ ਆਈਸੀਯੂ ਬਿਸਤਰਿਆਂ ਦੀ ਕਮੀ ਹੈ। ਇਸ ਦਾ ਹੱਲ ਵੀ ਇੱਕ-ਦੋ ਦਿਨਾਂ ਵਿੱਚ ਕਰ ਲਿਆ ਜਾਵੇਗਾ।
ਮੋਦੀ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, ਇਸ ਵਾਰ ਬਦਲਣਗੇ ਫੌਜੀ ਨਿਯਮ
ਦਿੱਲੀ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਅੱਜ ਇੱਕ ਮੀਟਿੰਗ ਸੱਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ’ਚ ਸਰਕਾਰ ਆਈਸੀਯੂ ਬਿਸਤਰਿਆਂ ਤੇ ਵੈਂਟੀਲੇਟਰਜ਼ ਦੀ ਉਪਲਬਧਤਾ ਬਾਰੇ ਚਰਚਾ ਕਰੇਗੀ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ’ਚ ਕੋਰੋਨਾ ਦੇ 51 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇੰਝ ਮ੍ਰਿਤਕਾਂ ਦੀ ਕੁੱਲ ਗਿਣਤੀ ਵਧ ਕੇ 6 ਹਜ਼ਾਰ 703 ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਦਿੱਲੀ ਵਿੱਚ ਹੁਣ ਤੱਕ 4 ਲੱਖ 9 ਹਜ਼ਾਰ 938 ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਤੇ ਉਨ੍ਹਾਂ ਵਿੱਚੋਂ 3 ਲੱਖ 65 ਹਜ਼ਾਰ 866 ਲੋਕ ਠੀਕ ਹੋ ਚੁੱਕੇ ਹਨ। ਇਸ ਵੇਲੇ 37 ਹਜ਼ਾਰ 369 ਲੋਕਾਂ ਦਾ ਇਲਾਜ ਦਿੱਲੀ ’ਚ ਚੱਲ ਰਿਹਾ ਹੈ।
ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਾਤਲਾਂ ਦੀ ਹੋਈ ਪਛਾਣ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Covid in Delhi: ਕੇਜਰੀਵਾਲ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਦਾ ਐਲਾਨ
ਏਬੀਪੀ ਸਾਂਝਾ
Updated at:
05 Nov 2020 10:35 AM (IST)
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ’ਚ ਪਿਛਲੇ ਕੁਝ ਦਿਨਾਂ ਦੌਰਾਨ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਹੋਇਆ ਹੈ ਤੇ ਇਸ ਨੂੰ ਮਹਾਮਾਰੀ ਦੀ ‘ਤੀਜੀ ਲਹਿਰ’ ਕਿਹਾ ਜਾ ਸਕਦਾ ਹੈ ਪਰ ਨਾਲ ਹਾ ਉਨ੍ਹਾਂ ਇਹ ਵੀ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਤੇ ਸਰਕਾਰ ਨੇ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -