Stubble Burning: ਦਿੱਲੀ ਦੇ ਪ੍ਰਦੂਸ਼ਨ ਦਾ ਪੰਜਾਬ ਨਾਲ ਨਹੀਂ ਕੋਈ ਕੁਨੈਕਸ਼ਨ? ਅੰਕੜਿਆਂ ਨੇ ਖੋਲ੍ਹ ਦਿੱਤੀ ਸਾਰੀ ਪੋਲ, ਘਿਰ ਗਈਆਂ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਸਰਕਾਰਾਂ
Stubble Burning: ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਪਰ ਹੈਰਾਨੀ ਦੀ ਗੱਲ਼ ਹੈ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦਾ ਰੁਝਾਨ ਤੇਜ਼ੀ ਨਾਲ ਘਟ ਰਿਹਾ ਹੈ ਪਰ ਦਿੱਲੀ ਪਹਿਲਾਂ ਨਾਲੋਂ ਵੀ ਵੱਧ ਪੁਲੀਤ ਹੋ ਰਹੀ ਹੈ।
Stubble Burning: ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਪਰ ਹੈਰਾਨੀ ਦੀ ਗੱਲ਼ ਹੈ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦਾ ਰੁਝਾਨ ਤੇਜ਼ੀ ਨਾਲ ਘਟ ਰਿਹਾ ਹੈ ਪਰ ਦਿੱਲੀ ਪਹਿਲਾਂ ਨਾਲੋਂ ਵੀ ਵੱਧ ਪੁਲੀਤ ਹੋ ਰਹੀ ਹੈ। ਇਸ ਤੋਂ ਇੱਕ ਗੱਲ ਤਾਂ ਸਪਸ਼ਟ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਦੀ ਅਸਲ ਵਜ੍ਹਾ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣਾ ਨਹੀਂ ਸਗੋਂ ਕੁਝ ਹੋਰ ਕਾਰਨ ਵੀ ਹਨ।
ਹਾਸਲ ਜਾਣਕਾਰੀ ਮੁਤਾਬਕ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਤੱਕ ਕਮੀ ਆਈ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 27 ਅਕਤੂਬਰ ਤੱਕ ਪੰਜਾਬ ਵਿੱਚ 1,995 ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਹ ਗਿਣਤੀ 4,059 ਸੀ।
ਇਸ ਸਮੇਂ ਦੌਰਾਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2022 ਮੁਕਾਬਲੇ 75 ਪ੍ਰਤੀਸ਼ਤ ਦੀ ਕਮੀ ਆਈ ਹੈ। ਦੂਜੇ ਪਾਸੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਦੇ ਮਾਮਲਿਆਂ ਵਿੱਚ ਗਿਰਾਵਟ ਦਾ ਦਿੱਲੀ ਵਿੱਚ ਹਵਾ ਪ੍ਰਦੂਸ਼ਣ ’ਤੇ ਕੋਈ ਖਾਸ ਪ੍ਰਭਾਵ ਨਹੀਂ ਪਿਆ। ਦਿੱਲੀ ਵਿੱਚ ਹਵਾ ਦੀ ਗੁਣਵੱਤਾ ਬਹੁਤ ਮਾੜੀ 355 ਏਕਿਊਆਈ ਦਰਜ ਕੀਤੀ ਗਈ ਹੈ। ਇਸ ਤੋਂ ਤੈਅ ਹੈ ਕਿ ਪੰਜਾਬ ਦਾ ਧੂੰਆਂ ਦਿੱਲੀ ਨੂੰ ਦੂਸ਼ਿਤ ਨਹੀਂ ਕਰ ਰਿਹਾ।
ਦੱਸ ਦਈਏ ਕਿ 31 ਲੱਖ ਹੈਕਟੇਅਰ ਤੋਂ ਵੱਧ ਝੋਨੇ ਦੇ ਰਕਬੇ ਦੇ ਨਾਲ ਪੰਜਾਬ ਹਰ ਸਾਲ ਲਗਪਗ 180-200 ਲੱਖ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਕਰਦਾ ਹੈ। ਪੰਜਾਬ ਵਿੱਚ 2023 ਵਿੱਚ 36,663 ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਪਿਛਲੇ ਸਾਲ ਨਾਲੋਂ ਅਜਿਹੀਆਂ ਘਟਨਾਵਾਂ ਵਿੱਚ 26 ਪ੍ਰਤੀਸ਼ਤ ਦੀ ਗਿਰਾਵਟ ਦਰਜ ਕਰਦੀਆਂ ਹਨ।
ਹਾਸਲ ਅੰਕੜਿਆਂ ਮੁਤਾਬਕ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇਜ਼ੀ ਨਾਲ ਘਟ ਰਹੀਆਂ ਹਨ। ਸਾਲ 2018 ਵਿੱਚ ਪਰਾਲੀ ਸਾੜਨ ਦੇ 50,590 ਮਾਮਲੇ ਸਾਹਮਣੇ ਆਏ ਸੀ। ਇਸੇ ਤਰ੍ਹਾਂ ਸਾਲ 2019 ਵਿੱਚ 55,210, ਸਾਲ 2020 ਵਿੱਚ 76,590, ਸਾਲ 2021 ਵਿੱਚ 71,304, ਸਾਲ 2022 ਵਿੱਚ 49,922 ਤੇ ਸਾਲ 2023 ਵਿੱਚ 36,663 ਮਾਮਲੇ ਸਾਹਮਣੇ ਆਏ। ਇਸ ਸਾਲ ਅੰਕੜਾ ਹੋਰ ਵੀ ਹੇਠਾਂ ਆਉਣ ਦੇ ਆਸਾਰ ਹਨ।