ਪੜਚੋਲ ਕਰੋ

ਕੌਣ ਕਰ ਰਿਹਾ ਇਤਿਹਾਸ ਨਾਲ ਸ਼ਰਾਰਤ! ਗੁਰੂ ਗੋਬਿੰਦ ਸਿੰਘ ਨੂੰ 'ਅਤਿਵਾਦੀ' ਕਹਿਣ 'ਤੇ ਸਿੱਖਾਂ 'ਚ ਰੋਹ

ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨਾ ਹੁਣ ਆਮ ਗੱਲ ਹੋ ਗਈ ਹੈ। ਇਹ ਇਤਿਹਾਸਕ ਜਾਣਕਾਰੀ ਨਾ ਹੋਣ ਕਰਕੇ ਵੀ ਹੋ ਰਿਹਾ ਤੇ ਕੁਝ ਸ਼ਰਾਰਤੀ ਅਨਸਰ ਜਾਣਬੁੱਝ ਕੇ ਵੀ ਅਜਿਹਾ ਕਰ ਰਹੇ ਹਨ। ਪਿਛਲੇ ਸਮੇਂ ਦੌਰਾਨ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਦਿੱਲੀ ਵਿੱਚ ਸਾਹਮਣੇ ਆਇਆ ਹੈ।

ਚੰਡੀਗੜ੍ਹ: ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨਾ ਹੁਣ ਆਮ ਗੱਲ ਹੋ ਗਈ ਹੈ। ਇਹ ਇਤਿਹਾਸਕ ਜਾਣਕਾਰੀ ਨਾ ਹੋਣ ਕਰਕੇ ਵੀ ਹੋ ਰਿਹਾ ਤੇ ਕੁਝ ਸ਼ਰਾਰਤੀ ਅਨਸਰ ਜਾਣਬੁੱਝ ਕੇ ਵੀ ਅਜਿਹਾ ਕਰ ਰਹੇ ਹਨ। ਪਿਛਲੇ ਸਮੇਂ ਦੌਰਾਨ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਦਿੱਲੀ ਵਿੱਚ ਸਾਹਮਣੇ ਆਇਆ ਹੈ। ਦਿੱਲੀ ਦੇ ਇੱਕ ਸਕੂਲ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ 'ਅਤਿਵਾਦੀ' ਤੱਕ ਕਰਾਰ ਦੇ ਦਿੱਤਾ। ਇਹ ਮਾਮਲਾ ਸਾਹਮਣੇ ਆਉਂਦੇ ਹੀ ਸਿੱਖਾਂ ਵਿੱਚ ਵਿਆਪਕ ਰੋਸ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਵਾਰਕਾ ਦੇ ਇਸ ਸਕੂਲ ਖ਼ਿਲਾਫ਼ ਫ਼ੌਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਸ਼ਿਕਾਇਤ ਵਿੱਚ ਕਿਹਾ ਹੈ ਕਿ ਸਕੂਲ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਅਤਿਵਾਦੀ ਦੱਸਿਆ ਤੇ ਕਿਹਾ ਕਿ ਉਨ੍ਹਾਂ ਨੇ ਸਿੱਖਾਂ ਦਾ ਅਤਿਵਾਦੀ ਗਰੁੱਪ ‘ਖਾਲਸਾ’ ਬਣਾਇਆ ਸੀ। ਸਿਰਸਾ ਨੇ ਦਿੱਲੀ ਸਰਕਾਰ ਤੋਂ ਸਕੂਲ ਦੀ ਮਾਨਤਾ ਤੁਰੰਤ ਕੀਤੇ ਜਾਣ ਦੀ ਮੰਗ ਕੀਤੀ ਹੈ। ਸਿਰਸਾ ਨੇ ਕਿਹਾ ਕਿ ਸਕੂਲ ਨੇ ਪੇਪਰ ’ਚ ਵਿਦਿਆਰਥੀਆਂ ਨੂੰ ਇੱਕ ਸਵਾਲ ਕੀਤਾ, ਜਿਸ ਵਿੱਚ ਗੁਰੂ ਗੋਬਿੰਦ ਸਿੰਘ ਨੂੰ ਅਤਿਵਾਦੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਇਤਿਹਾਸ ਦਾ ਬਹੁਤ ਮੰਦਭਾਗਾ ਦਿਨ ਹੈ, ਕਿਉਂਕਿ ਧਰਮ ਤੇ ਮਨੁੱਖਤਾ ਦੀ ਰਾਖੀ ਤੇ ਜ਼ੁਲਮ ਖ਼ਿਲਾਫ਼ ਸਰਬੰਸ ਵਾਰਨ ਵਾਲੇ ਦਸਮੇਸ਼ ਪਿਤਾ ਨੂੰ ਅਤਿਵਾਦੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਕੂਲ ਖ਼ਿਲਾਫ਼ ਭਾਰਤੀ ਸੰਵਿਧਾਨ ਦੀਆਂ ਵੱਖ-ਵੱਖ ਫ਼ੌਜਦਾਰੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਬਦਨਾਮ ਕਰਨ ਤੇ ਲੋਕਾਂ ਖਾਸ ਤੌਰ ’ਤੇ ਬੱਚਿਆਂ ਦੇ ਮਨਾਂ ਵਿੱਚ ਸਿੱਖਾਂ ਪ੍ਰਤੀ ਜ਼ਹਿਰ ਭਰਨ ਦੀ ਮੁਹਿੰਮ ਵਿੱਢੀ ਗਈ ਹੈ। ਸਿਰਸਾ ਅਨੁਸਾਰ ਇਸ ਤੋਂ ਪਤਾ ਲੱਗਦਾ ਹੈ ਕਿ ਸਾਰੀ ਸਿੱਖ ਕੌਮ ਨੂੰ ਅਤਿਵਾਦੀ ਦੱਸਣ ਦਾ ਯਤਨ ਹੋ ਰਿਹਾ ਹੈ। ਸਿਰਸਾ ਨੇ ਦਿੱਲੀ ਸਰਕਾਰ ਨੂੰ ਵੀ ਦੱਸਿਆ ਕਿ ਕਲਾਸ 7ਵੀਂ ਦੇ ਸੋਸ਼ਲ ਸਾਇੰਸ ਵਿਸ਼ੇ ਦੇ ਪੇਪਰ ਵਿੱਚ ਇਹ ਸਵਾਲ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸਕੂਲ ਨੇ ਤੱਥਾਂ ਨੂੰ ਤੋੜ-ਮਰੋੜ ਕੇ ਗੁਰੂ ਸ਼੍ਰੀ ਗੋਬਿੰਦ ਸਿੰਘ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget