Electricity Demand in Punjab: ਬੁੱਧਵਾਰ ਦੁਪਹਿਰ ਕਰੀਬ 1 ਵਜੇ ਪੰਜਾਬ 'ਚ ਬਿਜਲੀ ਦੀ ਮੰਗ 16078 ਮੈਗਾਵਾਟ 'ਤੇ ਪਹੁੰਚ ਗਈ, ਜੋ ਸੂਬੇ 'ਚ ਮੰਗ ਦਾ ਨਵਾਂ ਰਿਕਾਰਡ ਹੈ। ਇਸ ਦੇ ਨਾਲ ਹੀ ਤਲਬੰਡੀ ਸਾਬੋ (ਮਾਨਸਾ) ਦੇ ਥਰਮਲ ਪਲਾਂਟ ਦੇ ਤਿੰਨ ਯੂਨਿਟਾਂ ਵਿੱਚੋਂ 660 ਮੈਗਾਵਾਟ ਬਿਜਲੀ ਪੈਦਾ ਕਰਨ ਵਾਲਾ ਇੱਕ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਪਿਆ ਹੈ। ਪਾਵਰਕੌਮ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। 


ਪਾਵਰਕੌਮ ਦੇ ਕਮਰਸ਼ੀਅਲ ਡਾਇਰੈਕਟਰ ਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਪਾਵਰਕੌਮ ਨੂੰ ਐਕਸਚੇਂਜ ਰੂਟ ਰਾਹੀਂ ਬਿਜਲੀ ਖਰੀਦਣ ਲਈ ਵਾਧੂ ਪੈਸੇ ਖਰਚ ਕਰਨ ਲਈ ਮਜਬੂਰ ਹੋਣਾ ਪਵੇਗਾ। ਪੀਐਸਪੀਸੀਐਲ ਦੀ ਰਿਪੋਰਟ ਅਨੁਸਾਰ 18 ਜੂਨ ਨੂੰ ਪਾਵਰਕੌਮ ਨੇ ਐਕਸਚੇਂਜ ਰੂਟ ਰਾਹੀਂ 588 ਲੱਖ ਯੂਨਿਟ ਅਤੇ 17 ਜੂਨ 2024 ਨੂੰ 622 ਲੱਖ ਯੂਨਿਟ ਖਰੀਦੇ ਸਨ।


17 ਜੂਨ ਨੂੰ ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ ਦੇ ਪ੍ਰਧਾਨ ਸ਼ੈਲੇਂਦਰ ਦੂਬੇ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਜੇਕਰ ਸਥਿਤੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਗਰਿੱਡ ਟੁੱਟਣ ਦੀ ਸੰਭਾਵਨਾ ਵੱਧ ਜਾਵੇਗੀ। ਇਸ ਸਾਲ 1 ਤੋਂ 15 ਜੂਨ 2024 ਦੌਰਾਨ ਇਹ ਮੰਗ 15775 ਮੈਗਾਵਾਟ ਤੱਕ ਪਹੁੰਚ ਗਈ, ਜੋ ਪਿਛਲੇ ਸਾਲ ਨਾਲੋਂ 43 ਫੀਸਦੀ ਵੱਧ ਹੈ।



ਪੰਜਾਬ ਵਿੱਚ ਟਿਊਬਵੈੱਲਾਂ ਦੀ ਗਿਣਤੀ 24 ਲੱਖ  


ਖੇਤੀ ਮਾਹਿਰ ਕੁਲਦੀਪ ਸਿੰਘ ਥਿੰਦ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਾਲ 1970-71 ਤੱਕ 1.90 ਲੱਖ ਟਿਊਬਵੈੱਲ ਸਨ। ਮੁਫਤ ਬਿਜਲੀ ਤੋਂ ਬਾਅਦ ਸਾਲ 2011-12 ਤੱਕ ਟਿਊਬਵੈੱਲ ਕੁਨੈਕਸ਼ਨਾਂ ਦੀ ਗਿਣਤੀ ਵਧ ਕੇ 10.38 ਲੱਖ ਹੋ ਗਈ। ਮਾਰਚ 2024 ਤੱਕ ਪੰਜਾਬ ਵਿੱਚ ਟਿਊਬਵੈੱਲਾਂ ਦੀ ਗਿਣਤੀ 24 ਲੱਖ ਦੇ ਕਰੀਬ ਪਹੁੰਚ ਜਾਵੇਗੀ।



 


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial