MSP on Paddy: ਕਿਸਾਨਾਂ ਦੀ ਪਿੱਠ 'ਚ ਵਾਰ ਵਾਰ ਸਰਕਾਰ ਮਾਰ ਰਹੀ ਛੁਰਾ, ਹੁਣ ਝੋਨੇ 'ਤੇ MSP ਬੰਦ ਕਰਨ ਦੀ ਤਿਆਰੀ : ਮਜੀਠੀਆ
MSP on Paddy in Punjab: ਸੁਪਰੀਮ ਕੋਰਟ ਵਿਚ ਪਰਾਲੀ ਸਾੜਨ ਦੇ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਲਏ ਸਟੈਂਡ ਨੇ ਸਾਰੇ ਪੰਜਾਬੀਆਂ ਨੂੰ ਹੈਰਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਵਾਸਤੇ ਝੋਨੇ ’ਤੇ MSP
MSP on Paddy : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਝੋਨੇ ਦੀ MSP ਬੰਦ ਕਰਨ ਬਾਰੇ ਲਏ ਸਟੈਂਡ ਨੂੰ ਪੰਜਾਬ ਦੇ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਕਰਾਰ ਦਿੱਤਾ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਉਹ ਵਾਰ-ਵਾਰ ਉਹਨਾਂ ਦੀ ਪਿੱਠ ਵਿਚ ਛੁਰਾ ਕਿਉਂ ਮਾਰ ਰਹੇ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਪਰੀਮ ਕੋਰਟ ਵਿਚ ਪਰਾਲੀ ਸਾੜਨ ਦੇ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਲਏ ਸਟੈਂਡ ਨੇ ਸਾਰੇ ਪੰਜਾਬੀਆਂ ਨੂੰ ਹੈਰਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਵਾਸਤੇ ਝੋਨੇ ’ਤੇ MSP ਬੰਦ ਕਰਨ ਦੀ ਹਮਾਇਤ ਕੀਤੀ ਹੈ।
ਉਹਨਾਂ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ MSP ’ਤੇ ਖਰੀਦਣ ਦਾ ਵਾਅਦਾ ਕਰ ਕੇ ਧੋਖਾ ਕੀਤਾ ਸੀ ਤੇ ਜਦੋਂ ਕਿਸਾਨਾਂ ਨੇ ਉਹਨਾਂ ਦੇ ਕਹੇ ’ਤੇ ਵਿਸ਼ਵਾਸ ਕਰ ਕੇ ਆਪਣੇ ਖੇਤਾਂ ਵਿਚ ਮੂੰਗੀ ਦੀ ਫਸਲ ਬੀਜੀ ਤਾਂ 85 ਫੀਸਦੀ ਤੋਂ ਜ਼ਿਆਦਾ ਦੀ ਖਰੀਦ ਐਮ ਐਸ ਪੀ ’ਤੇ ਨਹੀਂ ਖਰੀਦੀ ਗਈ ਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਾਸਤੇ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਗਿਆ।
ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਭਗਵੰਤ ਮਾਨ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੋਵੇ।
ਉਹਨਾਂ ਨੇ ਵਾਰ-ਵਾਰ ਕਿਸਾਨਾਂ ਨਾਲ ਧੋਖਾ ਕੀਤਾ ਹੈ। ਪਿਛਲੇ ਡੇਢ ਸਾਲਾਂ ਵਿਚ ਉਹਨਾਂ ਦੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਕਿਸਾਨਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਬਾਅਦ ਵਿਚ ਉਹਨਾਂ ਮੂੰਗੀ ਦੇ ਫਸਲ ਦੇ ਮਾਮਲੇ ’ਤੇ ਕਿਸਾਨਾਂ ਨਾਲ ਧੋਖਾ ਕੀਤਾ ਤੇ ਫਿਰ ਮੌਨਸੂਨ ਸੀਜ਼ਨ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮਾਮਲੇ ਵਿਚ ਕਿਸਾਨਾਂ ਨਾਲ ਧੋਖਾ ਕੀਤਾ।
ਉਹਨਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਆਪ ਕਿਸਾਨ ਦਾ ਪੁੱਤਰ ਹੋਣ ਦਾ ਦਾਅਵਾ ਕਰਦੇ ਹਨ ਪਰ ਉਹਨਾਂ ਨੇ ਵਾਰ-ਵਾਰ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਕੋਈ ਇਕ ਵੀ ਮੰਗ ਸਰਕਾਰ ਨੇ ਨਹੀਂ ਮੰਨੀ।
ਅਕਾਲੀ ਆਗੂ ਨੇ ਕਿਹਾ ਕਿ ਝੋਨੇ ’ਤੇ MSP ਰੋਕਣ ਦੀ ਮੰਗ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਉਹਨਾਂ ਕਿਸਾਨਾਂ ’ਤੇ ਪਰਚੇ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ ਜਿਹਨਾਂ ਨੇ ਪਰਾਲੀ ਸਾੜੀ ਤੇ ਆਪ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਚਣ ਵਾਸਤੇ ਲੋੜੀਂਦੀ ਮਸ਼ੀਨਰੀ ਪ੍ਰਦਾਨ ਕਰਨ ਵਿਚ ਨਾਕਾਮ ਰਹੀ ਹੈ।
ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤੇ ਕਰਵਾਇਆ ਕਿ ਪੰਜਾਬੀਆਂ ਨੇ ਉਹਨਾਂ ਨੂੰ ਮੁੱਖ ਮੰਤਰੀ ਚੁਣਿਆ ਹੈ ਨਾ ਕਿ ਦਿੱਲੀ ਦੇ ਲੋਕਾਂ ਨੇ ਚੁਣਿਆ ਹੈ।
ਉਹਨਾਂ ਕਿਹਾ ਕਿਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਪੰਜਾਬੀਆਂ ਤੇ ਪੰਜਾਬ ਦੇ ਕਿਸਾਨਾਂ ਦੀ ਬੇਹਤਰੀ ਵਾਸਤੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ ਬਜਾਏ ਕਿ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਹੀ ਕਰਦੇ ਰਹਿਣਾ ਚਾਹੀਦਾ ਹੈ।