Bathinda news: ਪਿੰਡ ਬਾਜਕ ਦੇ ਕਿਸਾਨਾਂ ਨੇ ਗੜ੍ਹੇਮਾਰੀ ਕਰਕੇ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਲਈ ਡੀਸੀ ਦਫ਼ਤਰ ਦੇ ਬਾਹਰ ਡੀਸੀ ਨੂੰ ਮੰਗ ਪੱਤਰ ਸੌਂਪਿਆ।


ਡੀਸੀ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਪਿਛਲੇ ਦਿਨੀਂ ਗੜ੍ਹੇਮਾਰੀ ਕਰਕੇ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ ਜਿਸ ਕਰਕੇ ਅਸੀਂ ਮੰਗ ਕਰਦੇ ਹਾਂ ਕਿ ਪੰਜਾਬ ਸਰਕਾਰ ਆਪਣੇ ਅਧਿਕਾਰੀਆਂ ਨੂੰ ਭੇਜ ਕੇ ਗੋਦਾਵਰੀ ਕਰਾਵੇ ਅਤੇ ਫਸਲ ਦਾ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਸਾਡੇ ਪਿੰਡ ਵਿੱਚ ਵੱਖ-ਵੱਖ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਖ਼ਰਾਬ ਹੋ ਚੁੱਕੀ ਹੈ, ਜਿਸ ਦਾ ਮੁਆਵਜ਼ਾ ਦਿੱਤਾ ਜਾਵੇ। 


ਇਹ ਵੀ ਪੜ੍ਹੋ: Supreme Court: AAP ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ, 15 ਜੂਨ ਤੱਕ ਪਾਰਟੀ ਦਾ ਦਫ਼ਤਰ ਖ਼ਾਲੀ ਕਰਨ ਦਾ ਦਿੱਤਾ ਹੁਕਮ


ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼, ਗੜ੍ਹੇਮਾਰੀ ਹੋਈ ਅਤੇ ਤੇਜ਼ ਹਵਾਵਾਂ ਚੱਲੀਆਂ ਜਿਸ ਕਰਕੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਜਿਸ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਇਸ ਲਈ ਕਿਸਾਨਾਂ ਨੇ ਹੁਣ ਪੰਜਾਬ ਸਰਕਾਰ ਕੋਲੋਂ ਫਸਲਾਂ ਦੀ ਗੋਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। 


ਇਹ ਵੀ ਪੜ੍ਹੋ: Budget session: ਮਾਨ ਨੇ ਬੋਲਣਜੋਗੇ ਨਹੀਂ ਛੱਡੇ ਕਾਂਗਰਸੀ ! ਕਿਹਾ-ਇਨ੍ਹਾਂ ਨੂੰ ਮਾਣਹਾਨੀ ਨਹੀਂ ਮਾਨਹਾਨੀ ਹੋਈ