Farmer Protest: ਮੋਗਾ 'ਚ ਹੰਸਰਾਜ ਹੰਸ ਖ਼ਿਲਾਫ਼ ਪ੍ਰਦਰਸ਼ਨ, ਕਿਸਾਨਾਂ ਦੇ ਰੋਸ ਕਾਰਨ ਪਿੰਡ ਦਾ ਦੌਰਾ ਰੱਦ
ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨਾਂ ਵੱਲੋਂ ਭਾਜਪਾ ਦਾ ਬਾਈਕਾਟ ਕੀਤਾ ਗਿਆ ਹੈ। ਜੇ ਕੋਈ ਭਾਜਪਾ ਵਰਕਰ ਜਾਂ ਕੋਈ ਉਮੀਦਵਾਰ ਕਿਸੇ ਵੀ ਪਿੰਡ ਵਿੱਚ ਜਾ ਕੇ ਵੋਟਾਂ ਮੰਗਣ ਜਾਂਦਾ ਹੈ ਤਾਂ ਉਸ ਦਾ ਇਸ ਤਰ੍ਹਾਂ ਵਿਰੋਧ ਕੀਤਾ ਜਾਵੇਗਾ।
Punjab News: ਮੋਗਾ ਦੇ ਪਿੰਡ ਡੇਮਰੂ ਵਿੱਚ ਸ਼ਨੀਵਾਰ ਨੂੰ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਇੱਕ ਵਾਰ ਫਿਰ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪਾਂ ਵੀ ਹੋਈਆਂ। ਭਾਜਪਾ ਉਮੀਦਵਾਰ ਦੀ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਸੀ। ਇਸ ਦੇ ਬਾਵਜੂਦ ਕਿਸਾਨਾਂ ਦੇ ਵਿਰੋਧ ਕਾਰਨ ਉਨ੍ਹਾਂ ਪਿੰਡ ਦੇ ਇਲਾਕੇ ਦਾ ਦੌਰਾ ਰੱਦ ਕਰ ਦਿੱਤਾ।
ਡੇਮਰੂ ਵਿੱਚ ਜਿਸ ਥਾਂ ’ਤੇ ਭਾਜਪਾ ਉਮੀਦਵਾਰ ਦੀ ਰੈਲੀ ਹੋਣੀ ਸੀ, ਉਸ ਥਾਂ ’ਤੇ ਵੱਡੀ ਗਿਣਤੀ ਵਿੱਚ ਕੁਰਸੀਆਂ ਖਾਲੀ ਨਜ਼ਰ ਆਈਆਂ। ਕਿਸਾਨਾਂ ਦੇ ਵਿਰੋਧ ਕਾਰਨ ਪਿੰਡ ਵਾਸੀ ਵੀ ਉੱਥੇ ਨਹੀਂ ਪੁੱਜੇ। ਉਕਤ ਜਾਣਕਾਰੀ ਦਿੰਦਿਆਂ ਕਿਸਾਨ ਆਗੁ ਇਕਬਾਲ ਸਿੰਘ ਨੇ ਦੱਸਿਆ ਕਿ ਅੱਜ ਅਸੀਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਹਲਕਾ ਫ਼ਰੀਦਕੋਟ ਦੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ।
ਕਿਸਾਨਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਸਾਡੇ ਕਿਸਾਨਾਂ ’ਤੇ ਅੱਤਿਆਚਾਰ ਕੀਤੇ ਗਏ। ਪੱਤਰਕਾਰ 'ਤੇ ਹਮਲਾ ਕੀਤਾ ਗਿਆ। ਜਿਨ੍ਹਾਂ ਨੂੰ ਫਾਂਸੀ ਦਿੱਤੀ ਜਾਣੀ ਸੀ, ਉਨ੍ਹਾਂ ਨੂੰ ਉਮੀਦਵਾਰ ਬਣਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨਾਂ ਵੱਲੋਂ ਭਾਜਪਾ ਦਾ ਬਾਈਕਾਟ ਕੀਤਾ ਗਿਆ ਹੈ। ਜੇ ਕੋਈ ਭਾਜਪਾ ਵਰਕਰ ਜਾਂ ਕੋਈ ਉਮੀਦਵਾਰ ਕਿਸੇ ਵੀ ਪਿੰਡ ਵਿੱਚ ਜਾ ਕੇ ਵੋਟਾਂ ਮੰਗਣ ਜਾਂਦਾ ਹੈ ਤਾਂ ਉਸ ਦਾ ਇਸ ਤਰ੍ਹਾਂ ਵਿਰੋਧ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ