(Source: ECI/ABP News/ABP Majha)
Punjab News: DAP ਖਾਦ ਦੀ ਘਾਟ ਅਤੇ ਸੈਂਪਲ ਫੇਲ ਹੋਣ ਦੇ ਮੁੱਦੇ ’ਤੇ ਬੀਕੇਯੂ ਉਗਰਾਹਾਂ ਵੱਲੋਂ ਪ੍ਰਦਰਸ਼ਨ, ਸਰਕਾਰ ਨੂੰ ਆਖੀ ਇਹ ਗੱਲ
DAP fertilizer: ਡੀਏਪੀ ਖਾਦ ਦੀ ਘਾਟ ਅਤੇ ਸੈਂਪਲ ਫੇਲ ਹੋਣ ਦੇ ਮੁੱਦੇ ’ਤੇ ਬੀਕੇਯੂ ਉਗਰਾਹਾਂ ਵੱਲੋਂ ਪ੍ਰਦਰਸ਼ਨ ਜਾਰੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਸੰਘਰਸ਼ ਦੀ ਚੇਤਾਵਨੀ ਦੇ ਦਿੱਤੀ ਹੈ।
Punjab News: ਪੰਜਾਬ ਦੇ ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜੇ ਕਿਸਾਨਾਂ ਨੇ ਡੀਏਪੀ ਖਾਦ ਦੇ ਮੁੱਦੇ ਨੂੰ ਲੈ ਕੇ ਅੱਜ ਬਰਨਾਲਾ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਨਾਂ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਖਾਦ ਦੀ ਘਾਟ ਕਾਰਨ ਕਿਸਾਨ ਸੰਘਰਸ਼ ਕਰ ਰਹੇ ਹਨ।
ਹੋਰ ਪੜ੍ਹੋ : ਪੰਜਾਬ 'ਚ 15 ਅਕਤੂਬਰ 2024 ਨੂੰ ਹੋਣਗੀਆਂ ਪੰਚਾਇਤੀ ਚੋਣਾਂ, ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਕੀਤਾ ਐਲਾਨ
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਏਪੀ ਖਾਦ ਦੀ ਘਾਟ ਅਤੇ ਇਸ ਦੇ ਫੇਲ ਹੋਏ ਸੈਂਪਲ ਨੂੰ ਲੈ ਕੇ ਧਰਨਾ ਦਿੱਤਾ ਗਿਆ ਹੈ।
ਡੀਏਪੀ ਖਾਦ ਦੀ ਘਾਟ ਅਤੇ ਸੈਂਪਲ ਫੇਲ ਕਰਕੇ ਕਿਸਾਨਾਂ ਨੂੰ ਝੱਲਣੀ ਪੈ ਰਹੀ ਪ੍ਰੇਸ਼ਾਨੀ
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਡੀਏਪੀ ਖਾਦੀ ਘਾਟ ਦਾ ਕੰਮ ਪੂਰਾ ਨਹੀਂ ਕਰ ਰਹੀਆਂ, ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਡੀਏਪੀ ਖਾਦ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਅਜੇ ਤੱਕ ਸਹੀ ਜਾਂਚ ਨਹੀਂ ਕੀਤੀ ਗਈ ਅਤੇ ਨਾ ਹੀ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਥੇ ਉਸ ਨੇ ਡੀਏਪੀ ਖਾਦ ਦੀ ਵਰਤੋਂ ਦਾ ਵਿਰੋਧ ਕੀਤਾ। ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਖਾਦ ਦੀ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਏ ਨਹੀਂ ਤਾਂ ਕਿਸਾਨਾਂ ਵੱਲੋਂ ਸਖਤ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।