ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਜੋ ਕਿਸਾਨੀ ਨਾਲ ਸਬੰਧਿਤ ਨਵੇਂ ਆਰਡੀਨੈਂਸ ਲਿਆਂਦੇ ਜਾ ਰਹੇ ਹਨ। ਜਿਨ੍ਹਾਂ ਖਿਲਾਫ ਪੰਜਾਬ ਦੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਅੱਜ ਵੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਵੱਲੋਂ ਵਿਸ਼ਾਲ ਰੈਲੀ ਦੇ ਰੂਪ ਵਿੱਚ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨ ਕੇਂਦਰ ਦੀਆਂ ਨੀਤੀਆਂ ਵਿਰੁੱਧ ਲਾਮਬੰਧ ਨਜ਼ਰ ਆਏ।

ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਵੱਲੋਂ ਜੋ ਤਿੰਨ ਨਵੇਂ ਆਰਡੀਨੈਂਸ ਲਿਆਂਦੇ ਜਾ ਰਹੇ ਹਨ ਉਸ ਤਹਿਤ ਮੰਡੀ ਬੋਰਡ ਵੱਲੋਂ ਕਿਸਾਨਾਂ ਦੀ ਕਣਕ ਅਤੇ ਝੋਨੇ ਦੀ ਫ਼ਸਲ ਦੀ ਖਰੀਦ ਬੰਦ ਹੋ ਜਾਵੇਗੀ ਅਤੇ ਇਹ ਫ਼ਸਲ ਅਮੀਰ ਕਾਰਪੋਰੇਟ ਘਰਾਣਿਆਂ ਵੱਲੋਂ ਖਰੀਦੀ ਜਾਵੇਗੀ। ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ। ਕਿਸਾਨ ਇਸਦਾ ਸਖ਼ਤ ਵਿਰੋਧ ਕਰ ਰਹੇ ਹਨ ਅਤੇ ਉਦੋਂ ਤਕ ਕਰਨਗੇ ਜਦੋ ਤਕ ਇਸ ਕਾਨੂੰਨ ਨੂੰ ਵਾਪਿਸ ਨਹੀਂ ਲੈ ਲਿਆ ਜਾਂਦਾ।



ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ 2020 ਦੇ ਖਿਲਾਫ ਵੀ ਅੱਜ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੀ ਸੂਬਿਆਂ ਦੇ ਵੱਧ ਅਧਿਕਾਰਾਂ ਦੇ ਹਾਮੀ ਅਨੰਦਪੁਰ ਸਾਹਿਬ ਜਿਹੇ ਮਤਿਆਂ ‘ਤੇ ਚੋਣ ਲੜਦਾ ਸੀ ਪਰ ਅੱਜ ਸੂਬਿਆਂ ਦੇ ਅਧਿਕਾਰ ਖੋਹਣ ਵਾਲੇ ਕ਼ਾਨੂਨ ਅਮਲ ਵਿੱਚ ਲਿਆਉਂਦੇ ਜਾਣ ‘ਤੇ ਅਕਾਲੀ ਦਲ ਅਤੇ ਬੀਜੇਪੀ ਚੁੱਪ ਹਨ।

ਉਨ੍ਹਾਂ ਅੱਗੇ ਚੇਤਾਵਨੀ ਦਿੰਦੀਆਂ ਕਿਹਾ ਕਿ 21 ਜੁਲਾਈ ਨੂੰ ਸੂਬੇ ਦੇ ਦੋ ਕੇਂਦਰੀ ਮੰਤਰੀਆਂ ਅਤੇ ਸਾਰੇ ਸੰਸਦਾਂ ਦੇ ਘਰਾਂ ਦਾ ਘੇਰਾਓ ਕੀਤਾ ਜਾਵੇਗਾ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਕਿਉਂ ਨਾ ਹੋਣ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904