Punjab Congress: ਮੋਹਾਲੀ ਇਨਕਮ ਟੈਕਸ ਦਫਤਰ ਦੇ ਬਾਹਰ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਬੈਂਕ ਖਾਤੇ ਫ੍ਰੀਜ਼ ਕਰਨ ਨੂੰ ਲੈ ਕੇ ਧਰਨਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਖਾਤੇ ਗਲਤ ਤਰੀਕੇ ਨਾਲ ਫ੍ਰੀਜ਼ ਕੀਤੇ ਗਏ ਹਨ। ਲੋਕ ਸਭਾ ਚੋਣਾਂ ਲਈ ਹੁਣ 3 ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਅਜਿਹੇ 'ਚ ਕੇਂਦਰ ਸਰਕਾਰ ਜਾਣਬੁੱਝ ਕੇ ਅਜਿਹਾ ਕਰ ਰਹੀ ਹੈ।
Punjab News: ਕਾਂਗਰਸ ਦੀ ਪੰਜਾਬ ਇਕਾਈ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਮੁਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।
ਇਸ ਧਰਨੇ ਵਿੱਚ ਮੁਹਾਲੀ, ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਇਸ ਪ੍ਰਦਰਸ਼ਨ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ ਨਾਲ ਹੀ ਕਿਹਾ ਕਿ ਅਸੀਂ ਅੰਤ ਤੱਕ ਲੜਾਂਗੇ।
Staged a dharna outside Income Tax office Mohali against its politically motivated freezing of @INCIndia accounts. At a time when @BJP4India should be under the scanner for illegally obtaining thousands of crores through #ElectoralBonds, agencies choose to inquire INC to satisfy… pic.twitter.com/917W0v6Amo
— Amarinder Singh Raja Warring (@RajaBrar_INC) February 19, 2024
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਖਾਤੇ ਗਲਤ ਤਰੀਕੇ ਨਾਲ ਫ੍ਰੀਜ਼ ਕੀਤੇ ਗਏ ਹਨ। ਲੋਕ ਸਭਾ ਚੋਣਾਂ ਲਈ ਹੁਣ 3 ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਅਜਿਹੇ 'ਚ ਕੇਂਦਰ ਸਰਕਾਰ ਜਾਣਬੁੱਝ ਕੇ ਅਜਿਹਾ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ ਵੇਚ ਦਿੱਤਾ ਹੈ। ਪਰ ਤਿੰਨ ਚੀਜ਼ਾਂ ਖਰੀਦੀਆਂ ਹਨ। ਇਨ੍ਹਾਂ ਵਿੱਚ ਈਡੀ, ਸੀਬੀਆਈ ਅਤੇ ਇਨਕਮ ਟੈਕਸ ਸ਼ਾਮਲ ਹਨ। ਇਨ੍ਹਾਂ ਏਜੰਸੀਆਂ ਦੀ ਮਦਦ ਨਾਲ ਉਹ ਹੁਣ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ। ਅਸੀਂ ਅੰਤ ਤੱਕ ਲੜਾਂਗੇ। ਉਨ੍ਹਾਂ ਕਿਹਾ ਕਿ ਉਹ ਹੁਣ ਲੜਨਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।