Dengue: ਡੇਂਗੂ ਵਿਰੋਧੀ ਮੁਹਿੰਮ ਦੇ ਤਹਿਤ ਸਿਹਤ ਮੰਤਰੀ ਨੇ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਕੀਤਾ ਨਿਰੀਖਣ, ਤਾਂ ਖੁਦ ਹੀ ਹੋ ਗਏ ਹੈਰਾਨ, ਘਰਾਂ 'ਚ ਮਿਲੇ...
Punjab News: "ਹਰ ਸ਼ੁੱਕਰਵਾਰ - ਡੇਂਗੂ ਤੇ ਵਾਰ" ਮੁਹਿੰਮ ਤਹਿਤ ਸਿਹਤ ਮੰਤਰੀ ਨੇ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਨਿਰੀਖਣ ਕੀਤਾ...
Punjab News: CM ਮਾਨ ਵੱਲੋਂ ਸ਼ੁਰੂ ਕੀਤੀ ਡੇਂਗੂ ਵਿਰੋਧੀ ਮੁਹਿੰਮ 'ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲਗਾਤਾਰ ਤੀਸਰੇ ਸ਼ੁੱਕਰਵਾਰ ਨਿਰੀਖਣ ਕੀਤਾ। ਉਨ੍ਹਾਂ ਨੇ ਸੈਕਟਰ 39 ਸਥਿਤ ਆਪਣੇ ਕੈਬਨਿਟ ਸਾਥੀਆਂ ਦੀਆਂ ਰਿਹਾਇਸ਼ਾਂ, ਸਰਕਟ ਹਾਊਸ ਅਤੇ ਆਮ ਆਦਮੀ ਪਾਰਟੀ (AAP) ਪੰਜਾਬ ਦੇ ਪਾਰਟੀ ਦਫ਼ਤਰ ਦਾ ਜ਼ਮੀਨੀ ਪੱਧਰ 'ਤੇ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਡਾ. ਬਲਬੀਰ ਸਿੰਘ ਨੇ 4 ਅਗਸਤ ਨੂੰ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੇ ਹੌਟਸਪੌਟ ਦਿਖਾ ਕੇ ਜਾਗਰੂਕ ਕੀਤਾ ਸੀ।
ਸ਼ੁੱਕਰਵਾਰ ਨੂੰ ਆਪਣੇ ਇਸ ਦੌਰੇ ਦੌਰਾਨ ਸਿਹਤ ਮੰਤਰੀ ਨੇ ਆਪਣੀ ਰਿਹਾਇਸ਼ ਦੇ ਨਾਲ-ਨਾਲ 6 ਹੋਰ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਰਿਹਾਇਸ਼ਾਂ ਸਮੇਤ ਘੱਟੋ-ਘੱਟ 12 ਸਥਾਨਾਂ ਦੀ ਜਾਂਚ ਕੀਤੀ ਅਤੇ ਕੈਬਨਿਟ ਮੰਤਰੀਆਂ ਦੀਆਂ 7 ਰਿਹਾਇਸ਼ਾਂ ਵਿਚੋਂ ਪੰਜ ਵਿਚ ਲਾਰਵਾ ਪਾਇਆ ਗਿਆ।
ਇਸ ਦੌਰਾਨ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਦੀ ਸਰਕਾਰੀ ਰਿਹਾਇਸ਼, ਸਰਕਟ ਹਾਊਸ ਅਤੇ 'ਆਪ' ਪੰਜਾਬ ਦੇ ਪਾਰਟੀ ਦਫ਼ਤਰ ਦੀ ਵੀ ਜਾਂਚ ਕੀਤੀ। ਸਿਹਤ ਮੰਤਰੀ ਨੇ ਮੱਛਰਾਂ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਗਿਆ। ਜਿਨ੍ਹਾਂ 'ਚ ਕੂਲਰ, ਫੁੱਲਾਂ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿਚ ਪਏ ਬਰਤਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਾਨੂੰ ਡੇਂਗੂ ਦਾ ਲਾਰਵਾ ਲਗਭਗ ਹਰ ਥਾਂ ’ਤੇ ਮਿਲਿਆ ਹੈ, ਜੋ ਬਹੁਤ ਹੀ ਚਿੰਤਾਜਨਕ ਹੈ ਕਿਉਂਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ, ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਈਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।