Punjab News: ਪੰਜਾਬ 'ਚ ਡੇਂਗੂ ਦਾ ਕਹਿਰ ਵਧ ਰਿਹਾ ਹੈ। ਇਸ ਨੂੰ ਲੈ ਕੇ ਸਰਕਾਰ ਵੀ ਚੌਕਸ ਹੋ ਗਈ ਹੈ। ਉਂਝ ਇਸ ਸਾਲ ਪਹਿਲਾਂ ਨਾਲ ਕੇਸ ਘੱਟ ਸਾਹਮਣੇ ਆਏ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।


ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਤੇ ਲਾਰਵੇ ਦੀ ਜਾਂਚ ਕਰਨ ਵਾਲੇ ਮੁਲਾਜ਼ਮਾਂ ਦੀ ਗਿਣਤੀ ਵਿੱਚ ਵਾਧਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸੂਬੇ ਵਿੱਚ ਡੇਂਗੂ ਦੇ ਕੇਸਾਂ ਦੀ ਗਿਣਤੀ ਬਹੁਤ ਘੱਟ ਹੈ, ਪਰ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।


ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਵਾਇਰਸ ’ਤੇ ਕਾਬੂ ਪਾਉਣ ਲਈ ਸਕੂਲ ਸਿੱਖਿਆ, ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਵਰਗੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਠੋਸ ਉਪਰਾਲੇ ਕਰ ਰਿਹਾ ਹੈ।


ਉਨ੍ਹਾਂ ਕਿਹਾ ਕਿ ਇਸ ਬਿਮਾਰੀ ’ਤੇ ਕਾਬੂ ਪਾਉਣ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹਥਿਆਰ ਹੈ। ਜੌੜੇਮਾਜਰਾ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦੀ ਅਪੀਲ ਕੀਤੀ ਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਡੇਂਗੂ ’ਤੇ ਕਾਬੂ ਪਾਉਣ ਲਈ ਜੰਗੀ ਪੱਧਰ ’ਤੇ ਗਤੀਵਿਧੀਆਂ ਜਾਰੀ ਹਨ।


ਇਹ ਵੀ ਪੜ੍ਹੋ: Ukraine-Russia War: ਰੂਸ ਦੇ ਬਲੈਕ ਸੀ ਫਲੀਟ 'ਤੇ ਜ਼ਬਰਦਸਤ ਹਮਲਾ, ਯੂਕਰੇਨ 'ਤੇ ਬ੍ਰਿਟੇਨ ਦੀ ਮਦਦ ਨਾਲ ਹਮਲਾ ਕਰਨ ਦਾ ਦੋਸ਼


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: PM Modi Gujarat Visit: PM ਮੋਦੀ ਦਾ ਅੱਜ ਤੋਂ ਤਿੰਨ ਦਿਨਾਂ ਗੁਜਰਾਤ ਦੌਰਾ, ਵੋਟਾਂ ਤੋਂ ਪਹਿਲਾਂ ਵਿਕਾਸ ਕਾਰਜਾਂ ਦੀ ਝੜੀ