ਪੜਚੋਲ ਕਰੋ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੰਘਣੇ ਕੋਹਰੇ ਦਾ ਅਲਰਟ: ਅੱਜ ਰਾਤ ਤੋਂ ਮੌਸਮ ਬਦਲੇਗਾ, ਤੇਜ਼ ਹਵਾਵਾਂ ਸਣੇ ਭਾਰੀ ਬਾਰਿਸ਼ ਦੀ ਚੇਤਾਵਨੀ

ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਧੁੱਪ ਨਿਕਲਣ ਕਰਕੇ ਲੋਕਾਂ ਨੂੰ ਠੰਡ ਤੋਂ ਕੁੱਝ ਰਾਹਤ ਮਿਲੀ ਹੈ। ਪਰ ਸੰਘਣਾ ਕੋਹਰੇ ਕਰਕੇ ਲੋਕਾਂ ਨੂੰ ਆਉਣ-ਜਾਉਣ ਦੇ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਅਗਲੇ ਕੁੱਝ ਦਿਨ ਮੀਂਹ ਤੇ ਤੇਜ਼ ਹਵਾਵਾਂ

ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਧੁੱਪ ਨਿਕਲਣ ਕਰਕੇ ਲੋਕਾਂ ਨੂੰ ਠੁਰ-ਠੁਰ ਕਰਨ ਵਾਲੀ ਠੰਡ ਤੋਂ ਕੁੱਝ ਰਾਹਤ ਮਿਲੀ ਹੈ। ਪੰਜਾਬ ਦੇ 7 ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਅੱਜ ਯਾਨੀਕਿ 21 ਜਨਵਰੀ ਕੁਝ ਥਾਵਾਂ ‘ਤੇ ਸੰਘਣਾ ਕੋਹਰਾ ਛਾਏ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਵੀਰਵਾਰ ਤੋਂ 23 ਜਨਵਰੀ ਤੱਕ ਮੌਸਮ ਵਿੱਚ ਬਦਲਾਅ ਆਵੇਗਾ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ ਗਰਜ-ਚਮਕ, ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਤਾਪਮਾਨ 'ਚ ਦਰਜ ਹੋਇਆ ਵਾਧਾ

ਉੱਥੇ ਹੀ ਬੀਤੇ 24 ਘੰਟਿਆਂ ਦੌਰਾਨ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਸੂਬੇ ਵਿੱਚ ਆਮ ਨਾਲੋਂ 5.4 ਡਿਗਰੀ ਸੈਲਸੀਅਸ ਜ਼ਿਆਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਭਾਖੜਾ ਡੈਮ ‘ਚ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਅੰਮ੍ਰਿਤਸਰ ਵਿੱਚ ਦਰਜ ਹੋਇਆ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦ ਦੀ ਸਮੱਸਿਆ ਰਹੇਗੀ

ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਘਣਾ ਕੋਹਰਾ ਛਾਏ ਰਹਿਣ ਦੀ ਸੰਭਾਵਨਾ ਹੈ, ਜਦਕਿ ਬਾਕੀ ਇਲਾਕਿਆਂ ਵਿੱਚ ਮੌਸਮ ਸੁੱਕਾ ਰਹੇਗਾ। ਹਾਲਾਂਕਿ ਅੰਮ੍ਰਿਤਸਰ ਵਿੱਚ 50 ਮੀਟਰ ਅਤੇ ਬਠਿੰਡਾ ਵਿੱਚ 100 ਮੀਟਰ ਵਿਜ਼ੀਬਿਲਿਟੀ ਦਰਜ ਕੀਤੀ ਗਈ ਹੈ।

ਅੱਜ ਰਾਤ ਇੱਕ ਵੈਸਟਨ ਡਿਸਟਰਬਨ ਸਰਗਰਮ ਹੋਵੇਗਾ

ਉੱਤਰੀ ਪੰਜਾਬ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਬਣਿਆ ਵੈਸਟਨ ਡਿਸਟਰਬਨ ਹੁਣ ਕਮਜ਼ੋਰ ਪੈ ਗਿਆ ਹੈ। ਹਾਲਾਂਕਿ ਉੱਪਰੀ ਵਾਤਾਵਰਣ ਵਿੱਚ ਹਵਾਵਾਂ ਦੀ ਇੱਕ ਟਰਫ ਲਾਈਨ ਹਜੇ ਵੀ ਬਣੀ ਹੋਈ ਹੈ। ਇਸ ਕਰਕੇ ਮੰਨਿਆ ਜਾ ਰਿਹਾ ਹੈ ਕਿ 21 ਜਨਵਰੀ ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਜ਼ਿਆਦਾ ਤਾਕਤਵਰ ਵੈਸਟਨ ਡਿਸਟਰਬਨ ਆਵੇਗਾ, ਜਿਸ ਦਾ ਅਸਰ ਮੌਸਮ ‘ਤੇ ਪਵੇਗਾ।

ਉੱਤਰੀ ਭਾਰਤ ਦੇ ਉੱਪਰ ਕਾਫ਼ੀ ਉਚਾਈ ‘ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਸਮੇਂ ਦੱਖਣੀ ਅਤੇ ਪੂਰਬੀ ਹਵਾਵਾਂ ਵਹਿ ਰਹੀਆਂ ਹਨ, ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। 22, 23 ਅਤੇ 24 ਜਨਵਰੀ ਨੂੰ ਉੱਤਰੀ ਪੰਜਾਬ ਵਿੱਚ ਬਾਰਿਸ਼ ਦੀ ਸੰਭਾਵਨਾ ਨਜ਼ਰ ਆ ਰਹੀ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਵਿੱਚ ਬਾਰਿਸ਼ ਹੋ ਸਕਦੀ ਹੈ, ਜਦਕਿ ਪਟਿਆਲਾ ਅਤੇ ਨਵਾਂਸ਼ਹਿਰ ਵਿੱਚ ਵੀ ਬਾਰਿਸ਼ ਦੇ ਆਸਾਰ ਬਣ ਰਹੇ ਹਨ।

48 ਘੰਟਿਆਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਮੁਤਾਬਕ ਸੂਬੇ ਵਿੱਚ 22 ਤਾਰੀਖ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 23 ਜਨਵਰੀ ਨੂੰ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ 24 ਅਤੇ 26 ਤਾਰੀਖ ਨੂੰ ਕੁਝ ਗਿਣੇ-ਚੁਣੇ ਥਾਵਾਂ ‘ਤੇ ਬਾਰਿਸ਼ ਹੋਣ ਦੀ ਉਮੀਦ ਹੈ।

ਅਗਲੇ 48 ਘੰਟਿਆਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖ਼ਾਸ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਅਗਲੇ 24 ਘੰਟਿਆਂ ਵਿੱਚ ਤਾਪਮਾਨ 3 ਤੋਂ 4 ਡਿਗਰੀ ਤੱਕ ਵੱਧ ਸਕਦਾ ਹੈ, ਅਤੇ ਫਿਰ ਉਸ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।


ਹੁਣ ਜਾਣੋ ਅਗਲੇ 3 ਦਿਨ ਮੌਸਮ ਕਿਵੇਂ ਰਹੇਗਾ

22 ਜਨਵਰੀ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਹਲਕੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਮਲੇਰਕੋਟਲਾ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਉੱਥੇ ਹੀ ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁੱਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

23 ਜਨਵਰੀ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ।

ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੀ ਗਰਜ-ਚਮਕ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਿੱਥੇ ਹਵਾਵਾਂ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਉੱਥੇ ਹੀ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਫ਼ਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿੱਚ ਛਿੱਟਪੁੱਟ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

24 ਜਨਵਰੀ – ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget