Punjab Weather: ਪੰਜਾਬ 'ਚ ਕਈ ਦਿਨ ਸੰਘਣੀ ਧੁੰਦ ਪੈਣੀ ਦੀ ਭਵਿੱਖਬਾਣੀ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Punjab weather: ਸੰਘਣੀ ਧੁੰਦ ਦੇ ਅਲਰਟ ਤੋਂ ਬਾਅਦ ਡਰਾਇਵਰਾਂ ਨੂੰ ਵੀ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਵੀ ਦਿੱਤੀ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਅਗਲੇ ਹਫ਼ਤੇ ਤੱਕ ਧੁੰਦ ਛਾਏ ਰਹਿਣ ਦਾ ਅੰਦਾਜਾ ਹੈ। ਇਹੀ ਹਾਲੀ ਗੁਆਂਢੀ ਸੂਬੇ ਹਰਿਆਣਾ ਦਾ ਵੀ ਰਹਿਣ ਵਾਲਾ ਹੈ।
Punjab News: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਧੁੰਦ ਦੀ ਚਿੱਟੀ ਚਾਦਰ ਵਿਛੀ ਦਿਖਾਈ ਦੇਵੇਗੀ। ਮੌਸਮ ਵਿਭਾਗ ਮੁਤਾਬਕ, ਪੰਜਾਬ ਦੇ ਸਾਰੇ ਇਲਾਕੇ(ਮਾਝਾ, ਮਾਲਵਾ, ਦੁਆਬਾ) ਦੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਮੁਤਾਬਕ ਅਗਲੇ ਹਫਤੇ ਤੱਕ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ ਜਿਸ ਦੇ ਚਲਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ।
ਸੰਘਣੀ ਧੁੰਦ ਦੇ ਅਲਰਟ ਤੋਂ ਬਾਅਦ ਡਰਾਇਵਰਾਂ ਨੂੰ ਵੀ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਵੀ ਦਿੱਤੀ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਅਗਲੇ ਹਫ਼ਤੇ ਤੱਕ ਧੁੰਦ ਛਾਏ ਰਹਿਣ ਦਾ ਅੰਦਾਜਾ ਹੈ। ਇਹੀ ਹਾਲੀ ਗੁਆਂਢੀ ਸੂਬੇ ਹਰਿਆਣਾ ਦਾ ਵੀ ਰਹਿਣ ਵਾਲਾ ਹੈ।
ਘੱਟੋ-ਘੱਟ ਤਾਪਮਾਨ ਵਿੱਚ ਆਈ ਗਿਰਾਵਟ
ਜੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਤੇ ਹਰਿਆਣਾ ਵਿੱਚ ਕੋਈ ਜ਼ਿਆਦਾ ਫਰਕ ਨਹੀਂ ਦਿਖਾਈ ਦਿੱਤੀ। ਜੇ ਦੋਵਾਂ ਦੀ ਰਾਜਧਾਨੀ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਘੱਟੋ-ਘੱਟ ਤਾਪਮਾਨ 11.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 1 ਡਿਗਰੀ ਘੱਟ ਹੈ। ਐਤਵਾਰ ਨੂੰ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 9.2, ਪਟਿਆਲਾ ਵਿੱਚ 10.3, ਪਠਾਨਕੋਟ ਵਿੱਚ 10.09 ਅਤੇ ਬਠਿੰਡਾ ਵਿੱਚ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਸਕੂਲਾਂ ਦਾ ਸਮਾਂ ਬਦਲਿਆ
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਵਧ ਰਹੀ ਠੰਢ ਤੇ ਪੈ ਰਹੀ ਧੁੰਦ ਦੇ ਕਾਰਨ ਸਰਕਾਰ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਨਵੇਂ ਸਮੇਂ ਮੁਤਾਬਕ, ਸਰਕਾਰੀ ਸਕੂਲ ਸਵੇਰੇ 9.30 ਵਜੇ ਤੱਕ 3.30 ਵਜੇ ਖੁੱਲ੍ਹਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ