Weather Update: ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਅਨੁਸਾਰ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹੇ ਇਸ ਦੀ ਲਪੇਟ ਵਿੱਚ ਆ ਜਾਣਗੇ। ਇਸ ਕਾਰਨ ਮੌਸਮ ਵਿੱਚ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਹੈ। 
ਧੁੰਦ ਪੈਣ ਦੇ ਨਾਲ ਦਿਨ ਦੇ ਨਾਲ-ਨਾਲ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਹਾਲਾਂਕਿ ਇਸ ਦੌਰਾਨ ਮੌਸਮ ਖੁਸ਼ਕ ਰਹੇਗਾ ਪਰ ਮੀਂਹ ਪੈਣ ਦੀ ਕੋਈ ਵੀ ਪੇਸ਼ਨਗੋਈ ਨਹੀਂ ਹੈ।


ਜ਼ਿਕਰ ਕਰ ਦਈਏ ਕਿ ਸ਼ਨੀਵਾਰ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.7 ਡਿਗਰੀ ਵੱਧ ਸੀ। 


ਇਹ ਵੀ ਦੱਸ ਦਈਏ ਕਿ ਬਠਿੰਡਾ ਤੋਂ ਬਾਅਦ ਪੰਜਾਬ ਦਾ ਘੱਟੋ-ਘੱਟ ਤਾਪਮਾਨ ਜਲੰਧਰ 7.1 ਡਿਗਰੀ, ਗੁਰਦਾਸਪੁਰ 7.2 ਡਿਗਰੀ, ਲੁਧਿਆਣਾ 7.4, ਅੰਮ੍ਰਿਤਸਰ 7.8, ਮੋਗਾ 9.4, ਪਟਿਆਲਾ 10.2, ਪਠਾਨਕੋਟ 10.1 ਡਿਗਰੀ ਰਿਹਾ।


ਪੰਜਾਬ ਵਿੱਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਉਛਾਲ ਦੇਖਣ ਨੂੰ ਮਿਲਿਆ,  ਸਮਰਾਲਾ 26.3 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਇਸ ਦੌਰਾਨ ਮੌਸਮ ਵਿਭਾਗ ਅਨੁਸਾਰ ਦਸੰਬਰ ਦੇ ਦੂਜੇ ਹਫ਼ਤੇ ਤੋਂ ਠੰਢ ਵਧੇਗੀ।


ਧੁੰਦ ਕਾਰਨ ਸਕੂਲੀ ਬੱਸ ਦੀ ਟਰੱਕ ਨਾਲ ਟਕੱਰ, ਡਰਾਈਵਰ ਤੇ 8 ਸਾਲਾਂ ਬੱਚੀ ਦੀ ਮੌਤ, ਕਈ ਬੱਚੇ ਜ਼ਖ਼ਮੀ


ਜ਼ਿਲ੍ਹਾ ਤਰਨਤਾਰਨ ਵਿੱਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਜਿਸ ਵਿੱਚ ਸਕੂਲ ਬੱਸ ਡਰਾਈਵਰ ਦੀ ਮੌਤ ਹੋ ਗਈ ਹੈ ਤੇ ਇਸ ਵਿੱਚ ਕਈ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਜ਼ਿਆਦਾ ਧੁੰਦ ਹੋਣ ਵਾਪਰਿਆ ਹੈ।


ਜ਼ਿਕਰ ਕਰ ਦਈਏ ਕਿ ਤਰਨਤਾਰਨ ਦੇ ਗੋਇੰਦਵਾਲ ਰੋਡ ਉੱਤੇ ਧੂੰਦ ਕਾਰਨ ਸਕੂਲੀ ਬੱਸ ਤੇ ਟਰੱਕ ਦੀ ਆਪਸ ਵਿੱਚ ਜ਼ਬਰਸਦਤ ਟੱਕਰ ਹੋ ਗਈ, ਜਿਸ ਵਿੱਚ ਬੱਸ ਡਰਾਈਵਰ ਤੇ 8 ਸਾਲਾਂ ਬੱਚੀ ਦੀ ਮੌਤ ਹੋ ਗਈ ਤੇ ਕਈ ਹੋਰ ਬੱਚੇ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸਕੂਲੀ ਬੱਸ ਬੱਚਿਆਂ ਨੂੰ ਸਕੂਲ ਲਜਾ ਰਹੀ ਸੀ, ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।