Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

 


 


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

 


 

 

ਡਾ.ਬਲਜੀਤ ਕੌਰ ਨੇ ਦੱਸਿਆ ਕਿ  ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in 'ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ https://sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 5 ਜੂਨ 2023 ਤੱਕ ਭੇਜ ਸਕਦੇ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।