ਪੜਚੋਲ ਕਰੋ

ਮਹਿਲਾ ਵਿੰਗ ਦੀਆਂ ਪ੍ਰਦਰਸ਼ਨਕਾਰੀਆਂ ਅੱਗੇ ਪੁਰਸ਼ ਮੁਲਾਜ਼ਮ ਤਾਇਨਾਤ ਕਰਨਾ ਗਲਤ, 'ਆਪ' ਦੀਆਂ ਮਹਿਲਾ ਵਿਧਾਇਕਾਂ ਨੇ ਕੀਤੀ ਨਿੰਦਾ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਮਹਿਲਾ ਵਿੰਗ ਆਗੂਆਂ ਅਤੇ ਵਰਕਰਾਂ 'ਤੇ ਚੰਡੀਗੜ ਪੁਲੀਸ ਵੱਲੋਂ ਲਾਠੀਚਾਰਜ ਕਰਨ , ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣ ਦੀ ਸਖ਼ਤ ਨਿੰਦਾ ਕੀਤੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਮਹਿਲਾ ਵਿੰਗ ਆਗੂਆਂ ਅਤੇ ਵਰਕਰਾਂ 'ਤੇ ਚੰਡੀਗੜ ਪੁਲੀਸ ਵੱਲੋਂ ਲਾਠੀਚਾਰਜ ਕਰਨ , ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ ਪੁਲੀਸ ਵੱਲੋਂ ਪੁਰਸ਼ ਕਰਮਚਾਰੀਆਂ ਨੂੰ ਡਿਊਟੀ ਲਾਉਣਾ ਬੇਹੱਦ ਸ਼ਰਮਨਾਕ ਕਾਰਵਾਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਦੇਸ਼ ਭਰ 'ਚ ਮਹਿਲਾਵਾਂ ਅਤੇ ਕਿਸਾਨਾਂ ਖ਼ਿਲਾਫ਼ ਸੱਤਾਧਾਰੀ ਭਾਜਪਾਈ ਗੁੰਡਿਆਂ ਵੱਲੋਂ ਕੀਤੇ ਜਾਂਦੇ ਅਪਮਾਨ ਅਤੇ ਹਮਲਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਚੰਡੀਗੜ ਸਥਿਤ ਸੂਬਾ ਪੱਧਰੀ ਦਫ਼ਤਰ ਦਾ ਘਿਰਾਓ ਕੀਤਾ ਸੀ। ਇਸ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਚੰਡੀਗੜ ਪੁਲੀਸ ਨੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ ਸੀ ਅਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਸਨ। ਇਸ ਲਾਠੀਚਾਰਜ ਦੌਰਾਨ 'ਆਪ' ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਨੌਜਵਾਨ ਆਗੂ ਅਨਮੋਲ ਗਗਨ ਮਾਨ ਸਮੇਤ ਦਰਜ਼ਨ ਦੇ ਕਰੀਬ ਮਹਿਲਾ ਵਰਕਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ ਸਨ।

ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਸਾਂਝੇ ਬਿਆਨ ਰਾਹੀਂ 'ਆਪ' ਦੀ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਭਾਜਪਾ ਆਗੂਆਂ ਦੇ ਹੁਕਮਾਂ 'ਤੇ ਪੁਲੀਸ ਨੇ ਸ਼ਾਂਤੀਮਈ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ 'ਤੇ ਲਾਠੀਚਾਰਜ ਕੀਤਾ ਹੈ। ਉਨਾਂ ਕਿਹਾ ਕਿ ਜਾਣਕਾਰੀ ਦੇ ਬਾਵਜੂਦ ਧਰਨਾ ਸਥਾਨ 'ਤੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਆਗੂਆਂ ਅਤੇ ਵਰਕਰਾਂ ਨੂੰ ਰੋਕਣ ਲਈ ਪੁਲੀਸ ਨੇ ਪੁਰਸ਼ ਮੁਲਾਜ਼ਮਾਂ ਨੂੰ ਡਿਊਟੀ 'ਤੇ ਲਾਉਣਾ ਨੈਤਿਕ ਤੌਰ 'ਤੇ ਗਲਤ ਹੈ। ਪੁਲੀਸ ਵੱਲੋਂ ਮਹਿਲਾ ਵਰਕਰਾਂ 'ਤੇ ਕੀਤੀ ਗਈ ਕਾਰਵਾਈ ਨਾਲ ਸਮੁੱਚਾ ਪੰਜਾਬ ਅਤੇ ਦੇਸ਼ ਸ਼ਰਮਸਾਰ ਹੋਇਆ ਹੈ। ਉਨਾਂ ਚੰਡੀਗੜ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਉਚ ਪੱਧਰ ਜਾਂਚ ਕਰਾਉਣ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਦੀਆਂ ਵਿਧਾਨਕਾਰਾਂ ਨੇ ਕਿਹਾ ਕਿ ਉਨਾਂ ਦੀ ਪਾਰਟੀ ਕਿਸਾਨਾਂ ਅਤੇ ਔਰਤਾਂ 'ਤੇ ਦੇਸ਼ ਭਰ 'ਚ ਹੋ ਰਹੇ ਅੱਤਿਆਚਾਰਾ ਖ਼ਿਲਾਫ਼ ਆਪਣੀ ਆਵਾਜ਼ ਹਮੇਸ਼ਾਂ ਬੁਲੰਦ ਕਰਦੀ ਰਹੇਗੀ ਅਤੇ ਇਸ ਆਵਾਜ਼ ਨੂੰ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਆਪਣੀਆਂ ਦਮਨਕਾਰੀ ਨੀਤੀ ਨਾਲ ਬੰਦ ਨਹੀਂ ਕਰ ਸਕਣਗੀਆਂ।  ਉਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਸ਼ਾਂਤੀਮਈ ਪ੍ਰਦਰਸ਼ਨ ਕੀਤਾ ਸੀ ਤਾਂ ਉਦੋਂ ਵੀ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ 'ਤੇ ਪੁਲੀਸ ਨੇ ਲਾਠੀਆਂ ਬਰਸਾਈਆਂ ਸਨ ਅਤੇ ਐਤਵਾਰ ਨੂੰ ਪੁਲੀਸ ਨੇ ਇਸ ਘਟਨਾ ਨੂੰ ਫਿਰ ਦੁਹਰਾ ਕੇ ਆਪਣੀ ਮਹਿਲਾ ਵਿਰੋਧੀ ਸੋਚ ਨੂੰ ਉਜਾਗਰ ਕੀਤਾ ਹੈ।

'ਆਪ' ਵਿਧਾਨਕਾਰਾਂ ਨੇ ਦੋਸ਼ ਲਾਇਆ ਕਿ ਜਿਸ ਮੋਦੀ ਸਰਕਾਰ ਨੂੰ ਲੋਕਾਂ ਨੇ ਭਰੋਸਾ ਕਰਕੇ ਚੁਣਿਆ ਸੀ, ਉਹੀ ਸਰਕਾਰ ਆਮ ਜਨਤਾ ਦੀ ਆਵਾਜ਼ ਨੂੰ ਦਬਾਅ ਕੇ ਉਨਾਂ 'ਤੇ ਅੱਤਿਆਚਾਰ ਕਰ ਰਹੀ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਚੰਡੀਗੜ ਪੁਲੀਸ ਵੱਲੋਂ ਕੀਤੀ ਕਾਰਵਾਈ ਦਾ ਨੋਟਿਸ ਲੈਂਦਿਆਂ ਸਖ਼ਤ ਅਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦਾ ਇੱਕ ਵਫ਼ਦ ਪੰਜਾਬ ਮਹਿਲਾ ਕਮਿਸ਼ਨ ਨੂੰ ਮਿਲ ਕੇ ਪੁਲੀਸ ਕਾਰਵਾਈ ਦੀ ਜਾਂਚ ਕਰਾਉਣ ਦੀ ਮੰਗ ਵੀ ਕਰੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget