ਪੜਚੋਲ ਕਰੋ

ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਸਿਹਤ ਮੰਤਰੀ ਵਲੋਂ ਮੋਹਾਲੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ

 ਸਿਸੋਦੀਆ ਨੇ ਪੰਜਾਬ ਸਰਕਾਰ ਨੂੰ ਇਸ ਗੱਲੋਂ ਵਧਾਈ ਦਿੱਤੀ ਕਿ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੰਜ ਮਹੀਨੇ ਅੰਦਰ ਹੀ ਪੂਰਾ ਕਰਦਿਆਂ 15 ਅਗਸਤ ਤੋਂ ਸਾਰੇ ਸੂਬੇ ਵਿਚ 100 ਆਮ ਆਦਮੀ ਕਲੀਨਿਕਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ।

ਮੋਹਾਲੀ : ਦਿੱਲੀ ਦੇ ਉਪ ਮੁੱਖ ਮੰਤਰੀ  ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ ਮੋਹਾਲੀ ਦੇ ਫ਼ੇਜ਼ 5 ’ਚ ਪੈਂਦੇ ਆਮ ਆਦਮੀ ਕਲੀਨਿਕ ਦਾ ਅਚਨਚੇਤੀ  ਦੌਰਾ ਕੀਤਾ। ਦੋਵਾਂ ਨੇ ਸੂਬਾ ਸਰਕਾਰ ਦੇ ਵੱਕਾਰੀ ਪ੍ਰਾਜੈਕਟ ਦੀ ਸ਼ੁਰੂਆਤ ਉੱਤੇ ਤਸੱਲੀ ਪ੍ਰਗਟਾਉਂਦਿਆਂ ਉਥੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।

 ਸਿਸੋਦੀਆ ਨੇ ਪੰਜਾਬ ਸਰਕਾਰ ਨੂੰ ਇਸ ਗੱਲੋਂ ਵਧਾਈ ਦਿੱਤੀ ਕਿ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੰਜ ਮਹੀਨੇ ਅੰਦਰ ਹੀ ਪੂਰਾ ਕਰਦਿਆਂ 15 ਅਗਸਤ ਤੋਂ ਸਾਰੇ ਸੂਬੇ ਵਿਚ 100 ਆਮ ਆਦਮੀ ਕਲੀਨਿਕਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਲੋਕਾਂ ਨਾਲ ਜੁੜੇ ਬੁਨਿਆਦੀ ਮੁੱਦੇ ਹਨ ਜਿਨ੍ਹਾਂ ਨੂੰ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
         
ਦਿੱਲੀ ਦੇ ਉਪ ਮੁੱਖ ਮੰਤਰੀ  ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿਹਤ ਤੇ ਪਰਿਵਾਰ  ਭਲਾਈ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਅੱਜ ਸਵੇਰੇ 8 ਵਜੇ ਉਕਤ ਕਲੀਨਿਕ ਵਿਚ ਪੁੱਜੇ ਅਤੇ ਉਨ੍ਹਾਂ ਕਲੀਨਿਕ ਵਿਚ ਮੌਜੂਦ ਡਾਕਟਰਾਂ ਤੇ ਹੋਰ ਸਟਾਫ਼ ਤੋਂ ਇਲਾਵਾ ਉਥੇ ਮੌਜੂਦ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।

ਦਿੱਲੀ ਦੇ ਉਪ ਮੁੱਖ ਮੰਤਰੀ ਨੇ ਸਟਾਫ਼ ਕੋਲੋਂ ਕਲੀਨਿਕ ਦੇ ਕੰਮਕਾਜ, ਦਵਾਈਆਂ ਦੀ ਉਪਲਭਧਤਾ, ਜਾਂਚ ਅਤੇ ਇਲਾਜ ਆਦਿ ਬਾਰੇ ਜਾਣਕਾਰੀ ਲਈ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਕਲੀਨਿਕ ਵਿਚ ਸਮੁੱਚਾ ਸਟਾਫ਼ ਮਹਿਲਾਵਾਂ ਦਾ ਹੈ ਜਿਸ ਵਿਚ ਇਕ ਮੈਡੀਕਲ ਅਫ਼ਸਰ, ਇਕ ਕਲੀਨੀਕਲ ਅਸਿਸਟੈਂਟ, ਇਕ ਫ਼ਾਰਮਾਸਿਸਟ ਅਤੇ ਇਕ ਹੈਲਪਰ ਸ਼ਾਮਲ ਸਨ। ਕਲੀਨਿਕ ਵਿਚ ਸਾਫ਼-ਸਫ਼ਾਈ ਅਤੇ ਮਰੀਜ਼ਾਂ ਦੀ ਕਾਫ਼ੀ ਗਿਣਤੀ ਵੇਖ ਕੇ ਵੀ  ਸਿਸੋਦੀਆ ਖ਼ੁਸ਼ ਨਜ਼ਰ ਆਏ।

 ਮੈਡੀਕਲ ਅਫ਼ਸਰ ਡਾ. ਪਾਰੁਲ ਨੇ ਦੱਸਿਆ ਕਿ ਉਨ੍ਹਾਂ ਕੋਲ ਬੁਖ਼ਾਰ, ਬਲੱਡ ਪ੍ਰੈਸ਼ਰ ਅਤੇ ਇਸਤਰੀ ਰੋਗਾਂ ਦੇ ਜ਼ਿਆਦਾ ਮਰੀਜ਼ ਆ ਰਹੇ ਹਨ। ਜਿਸ ਸਮੇਂ  ਸਿਸੋਦੀਆ ਅਤੇ  ਜੌੜਾਮਾਜਰਾ ਕਲੀਨਿਕ ਵਿਚ ਪੁੱਜੇ, ਉਸ ਸਮੇਂ ਵੀ ਲਗਭਗ 10 ਮਰੀਜ਼ ਕਲੀਨਿਕ ਵਿਚ ਮੌਜੂਦ ਸਨ।

 ਸਿਹਤ ਮੰਤਰੀ  ਜੌੜਾਮਾਜਰਾ ਨੇ ਉਪ ਮੁੱਖ ਮੰਤਰੀ ਨੂੰ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿਚ 15 ਅਗਸਤ ਤੋਂ 14 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕਲ ਅਸਿਸਟੈਂਟ ਅਤੇ ਸਵੀਪਰ ਕਮ ਹੈਲਪਰ ਦਾ ਸਟਾਫ਼ ਤੈਨਾਤ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਜ਼ਰੂਰੀ ਦਵਾਈਆਂ ਦੀ ਕੋਈ ਘਾਟ ਨਾ ਰਹੇ ਅਤੇ ਹਰ ਜ਼ਰੂਰੀ ਟੈਸਟ ਕੀਤਾ ਜਾ ਰਿਹਾ ਹੈ। ਇਹ ਸਾਰੀਆਂ ਸਿਹਤ ਸਹੂਲਤਾਂ ਬਿਲਕੁਲ ਮੁਫ਼ਤ ਦਿਤੀਆਂ ਜਾ ਰਹੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget