ਚੰਡੀਗੜ੍ਹ: ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਰੋਸ ਭਰੀ ਚਿੱਠੀ ਲਿਖੀ ਹੈ।ਰੰਧਾਵਾ ਨੇ ਜਥੇਦਾਰ ਦੇ ਸ੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ 'ਤੇ ਇਤਰਾਜ਼ ਜਤਾਇਆ ਹੈ।ਅਕਾਲੀ ਦਲ ਦੇ ਇਕੱਠ ਨੂੰ ਲੈ ਕੇ ਰੰਧਾਵਾ ਨੇ ਰੋਸ ਪ੍ਰਗਟ ਕੀਤਾ ਹੈ


ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਕਾਲੀ ਦਲ ਬਾਦਲ ਵੱਲੋਂ ਸੱਦੇ ਬੇਅਦਬੀ ਦੇ ਮੁੱਦੇ ਉੱਤੇ ਰੋਸ ਇਕੱਠ ਵਿੱਚ ਜੋ ਤਕਰੀਰਾਂ ਹੋਈਆਂ ਉਸ 'ਤੇ ਰੰਧਾਵਾ ਨੇ ਇਤਰਾਜ਼ ਜਤਾਇਆ ਹੈ।ਰੰਧਾਵਾ ਨੇ ਜਥੇਦਾਰ ਨੂੰ ਅਪੀਲ ਵੀ ਕੀਤੀ ਕਿ ਬਾਦਲ ਪਿਉ-ਪੁੱਤ ਦੀ ਪੰਥ ਵਿਰੋਧੀ ਕਾਰਵਾਈਆਂ ਕਰਕੇ ਉਲਟਾਂ ਇਨ੍ਹਾਂ ਮਸੰਦਾਂ ਨੂੰ ਪੰਥ ਵਿੱਚੋਂ ਖ਼ਾਰਜ ਕੀਤਾ ਜਾਵੇ।


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖੇ ਪੱਤਰ ਵਿੱਚ ਰੰਧਾਵਾ ਨੇ ਕਿਹਾ, 'ਬਾਦਲ ਦਲ ਵੱਲੋਂ ਰੋਸ ਦਿਵਸ ਪਾਵਨ ਸ੍ਰੀ ਹਰਿਮੰਦਿਰ ਸਾਹਿਬ ਪਰਿਸਰ ਵਿਖੇ ਮਨਾਇਆ ਗਿਆ ਹੈ ਪਰ ਮੇਰੇ ਹਿਰਦੇ ਨੂੰ ਉਦੋਂ ਬੜੀ ਠੇਸ ਪਹੁੰਚੀ ਜਦੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਤ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖੀ ਨੇ ਪੰਥ ਨੂੰ ਇਕੱਠਾ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਤਕੜਾ ਕਰਨ ਦੀ ਅਪੀਲ ਦੇ ਨਾਲ-ਨਾਲ ਬਾਦਲ ਦਲ ਨੂੰ ਤਕੜਾ ਹੋਣ ਦੀ ਗੱਲ ਆਖੀ, ਜੋ ਸਿੱਖ ਸੰਗਤ ਦੇ ਹਿਰਦਿਆਂ ਨੂੰ ਵਲੂੰਧਰਦੀ ਹੈ।'


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਉਨ੍ਹਾਂ ਯਾਦ ਕਰਵਾਇਆ ਕਿ 1996 ਦੀ ਮੋਗਾ ਕਾਨਫ਼ਰੰਸ ਵੇਲੇ ਅਤੇ ਬਾਅਦ ਵਿੱਚ ਬਾਦਲ ਦਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਸੰਵਿਧਾਨ ਪੇਸ਼ ਕਰਕੇ ਖ਼ਦ ਨੂੰ ਪੰਥ ਤੇ ਪੰਥਕ ਹੋਣ ਤੋਂ ਵੱਖ ਕਰ ਲਿਆ ਸੀ। ਇਸ ਸਬੰਧੀ ਹੁਸ਼ਿਆਰਪੁਰ ਅਦਾਲਤਾਂ ਵਿਚੋਂ ਇਨ੍ਹਾਂ ਅਖੌਤੀ ਪੰਥਕ ਬਾਦਲਕਿਆਂ ਦੇ ਕਈ ਵਾਰੀ ਵਰੰਟ ਨਿਕਲੇ ਹਨ।




 


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ




 


 


 


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ