ਪੜਚੋਲ ਕਰੋ
Advertisement
ਡਿਪਟੀ ਕਮਿਸ਼ਨਰ ਨੇ ਹੁਸੈਨੀ ਵਾਲਾ ਮੌਜੂਦਾ ਪਾਣੀ ਦੀ ਸਥਿਤੀ ਬਾਰੇ ਸਥਿਤੀ ਕੀਤੀ ਸਪੱਸ਼ਟ, ਕਿਹਾ -ਪਾਣੀ ਵਿਚ ਘਿਰੇ 463 ਲੋਕਾਂ ਨੂੰ ਸੁਰੱਖਿਅਤ ਕੱਢਿਆ
Fazilka News : ਫਾਜਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਵਿਚ ਫਾਜਿ਼ਲਕਾ ਜਿ਼ਲ੍ਹੇ ਵਿਚ ਹੜ੍ਹ ਦੇ ਪਾਣੀ ਵਿਚ ਘਿਰੇ 463 ਲੋਕਾਂ ਨੂੰ ਕਿਸਤੀਆਂ ਰਾਹੀਂ ਸੁਰੱਖਿਅਤ
Fazilka News : ਫਾਜਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਵਿਚ ਫਾਜਿ਼ਲਕਾ ਜਿ਼ਲ੍ਹੇ ਵਿਚ ਹੜ੍ਹ ਦੇ ਪਾਣੀ ਵਿਚ ਘਿਰੇ 463 ਲੋਕਾਂ ਨੂੰ ਕਿਸਤੀਆਂ ਰਾਹੀਂ ਸੁਰੱਖਿਅਤ ਕੱਢਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਰਾਹਤ ਕਾਰਜਾਂ ਵਿਚ ਐਨਡੀਆਰਐਫ ਦੀਆਂ ਦੋ ਟੁਕੜੀਆਂ ਲਗਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਕਾਵਾਂ ਵਾਲੀ ਪੱਤਣ ਤੇ ਸੁਰੱਖਿਆ ਬੰਨ੍ਹ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪੂਰੇ ਬੰਨ੍ਹ ਤੇ ਲਗਾਤਾਰ ਚੌਕਸੀ ਰੱਖੀ ਜਾਵੇ।ਉਨ੍ਹਾਂ ਨੇ ਰਾਹਤ ਕਾਰਜਾਂ ਵਿਚ ਲੱਗੇ ਸਰਕਾਰੀ ਅਮਲੇ ਦੀ ਹੌਂਸਲਾਂ ਅਫਜਾਈ ਵੀ ਕੀਤੀ। ਇੱਥੇ ਕਾਂਵਾਂ ਵਾਲੀ ਪੁਲ ਦੇ ਉਪਰ ਦੀ ਪਾਣੀ ਵਹਿ ਰਿਹਾ ਹੈ ਪਰ ਰਾਹਤ ਦੀ ਖ਼ਬਰ ਇਹ ਹੈ ਕਿ ਹੁਸੈਨੀਵਾਲਾ ਤੋਂ ਪਾਣੀ ਦੀ ਨਿਕਾਸੀ ਵਿਚ ਕਮੀ ਆਉਣੀ ਸ਼ੁਰੂ ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਤਵਾਰ ਨੁੰ ਤਿੰਨ ਵਜੇ 219400 ਕਿਉਸਿਕ ਪਾਣੀ ਦੀ ਨਿਕਾਸੀ ਹੋ ਰਹੀ ਸੀ ਜਦ ਕਿ ਬੀਤੇ ਕੱਲ ਇਹ ਮਾਤਰਾ 282000 ਤੱਕ ਪੁੱਜ ਗਈ ਸੀ। ਦੂਜ਼ੇ ਪਾਸੇ ਐਨਡੀਆਰਐਫ ਦੀਆਂ ਟੀਮਾਂ ਲਗਾਤਾਰ ਪਾਣੀ ਵਿਚ ਘਿਰੇ ਲੋਕਾਂ ਨੁੰ ਕੱਢਣ ਲਈ ਲੱਗੀਆਂ ਹੋਈਆਂ ਹਨ।ਫਾਜਿ਼ਲਕਾ ਅਤੇ ਜਲਾਲਾਬਾਦ ਲਈ ਦੋ ਵੱਖ ਵੱਖ ਟੀਮਾਂ ਲਗਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ੋ ਲੋਕ ਪ੍ਰਸ਼ਾਸਨ ਦੀ ਅਪੀਲ ਮੰਨ ਕੇ ਪਹਿਲਾਂ ਆਪਣੇ ਪਿੰਡਾਂ ਤੋਂ ਬਾਹਰ ਨਹੀਂ ਆਏ ਉਹ ਹੁਣ ਆਪਣੇ ਆਪ ਬਾਹਰ ਆਉਣ ਦੀ ਕੋਸਿ਼ਸ ਨਾ ਕਰਨ ਸਗੋਂ ਪ੍ਰਸ਼ਾਸਨ ਦੀ ਮਦਦ ਲੈਣ ਤਾਂਕਿ ਐਨਡੀਆਰਐਫ ਦੀਆਂ ਟੀਮਾਂ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਲੈਣ। ਉਨ੍ਹਾਂ ਨੇ ਕਿਹਾ ਕਿ ਇਸ ਲਈ ਹੈਲਪ ਲਾਈਨ ਨੰਬਰ 01638—262153 ਤੇ ਸੰਪਰਕ ਕੀਤਾ ਜਾਵੇ।ਇਸ ਮੌਕੇ ਐਸਡੀਐਮ ਨਿਕਾਸ ਖੀਂਚੜ, ਡੀਐਸਪੀ ਸੁਬੇਗ ਸਿੰਘ, ਬੀਡੀਪੀਓ ਪਿਆਰ ਸਿੰਘ ਤੇ ਹੋਰ ਅਧਿਕਾਰੀ ਹਾਜਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬੀਆਂ ਨੇ ਧੁੱਸੀ ਦੇ ਪਾੜ ਨੂੰ ਰਿਕਾਰਡ ਸਮੇਂ 'ਚ ਭਰਕੇ ਇੱਕ ਵਾਰ ਫ਼ਿਰ ਕਾਇਮ ਕੀਤੀ ਹਿੰਮਤ ਤੇ ਮਿਹਨਤ ਦੀ ਅਦੁੱਤੀ ਮਿਸਾਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement