(Source: ECI/ABP News)
ਸੰਗਰੂਰ 'ਚ ਸੇਫ਼ ਸਕੂਲ ਵਾਹਨ ਪਾਲਸੀ ਨੂੰ ਸਫ਼ਲਤਾ ਨਾਲ ਲਾਗੂ ਕਰਨ ਦੇ ਨਿਰਦੇਸ਼
ਸੰਗਰੂਰ :ਜੋਰਵਾਲ ਨੇ ਕਿਹਾ ਕਿ ਸੜਕਾਂ ’ਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲਿਆਂ ਨੂੰ ਠੱਲ ਪਾਈ ਜਾਵੇ ਅਤੇ ਇਸ ਸਬੰਧੀ ਸਰਕਾਰ ਦੁਆਰਾ ਸਮੇਂ ਸਮੇਂ ’ਤੇ ਜਾਰੀ ਕੀਤੇ ਜਾਣ ਵਾਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਅਮਲ ਵਿੱਚ ਲਿਆਂਦਾ ਜਾਵੇ।
![ਸੰਗਰੂਰ 'ਚ ਸੇਫ਼ ਸਕੂਲ ਵਾਹਨ ਪਾਲਸੀ ਨੂੰ ਸਫ਼ਲਤਾ ਨਾਲ ਲਾਗੂ ਕਰਨ ਦੇ ਨਿਰਦੇਸ਼ Deputy Commissioner directions for successful implementation of Safe School Vehicle Policy in Sangrur ਸੰਗਰੂਰ 'ਚ ਸੇਫ਼ ਸਕੂਲ ਵਾਹਨ ਪਾਲਸੀ ਨੂੰ ਸਫ਼ਲਤਾ ਨਾਲ ਲਾਗੂ ਕਰਨ ਦੇ ਨਿਰਦੇਸ਼](https://feeds.abplive.com/onecms/images/uploaded-images/2022/07/16/5d304d42c10cdcb55b0d56b05759af671657989297_original.jpeg?impolicy=abp_cdn&imwidth=1200&height=675)
ਸੰਗਰੂਰ, 16 ਜੁਲਾਈ: ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਕੱਤਰ ਆਰ.ਟੀ.ਏ ਅਤੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਸੀ ਤਾਲਮੇਲ ਰੱਖਦੇ ਹੋਏ ਵਧੇਰੇ ਚੌਕਸੀ ਵਰਤੇ ਜਾਣ ਦੀ ਲੋੜ ਹੈ। ਜੋਰਵਾਲ ਨੇ ਕਿਹਾ ਕਿ ਸੜਕਾਂ ’ਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲਿਆਂ ਨੂੰ ਠੱਲ ਪਾਈ ਜਾਵੇ ਅਤੇ ਇਸ ਸਬੰਧੀ ਸਰਕਾਰ ਦੁਆਰਾ ਸਮੇਂ ਸਮੇਂ ’ਤੇ ਜਾਰੀ ਕੀਤੇ ਜਾਣ ਵਾਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਅਮਲ ਵਿੱਚ ਲਿਆਂਦਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੇਰ ਸਮੇਂ ਜਦੋਂ ਵਿਦਿਆਰਥੀਆਂ ਨੂੰ ਸਕੂਲ ਜਾਣ ਦੀ ਜਲਦੀ ਹੁੰਦੀ ਹੈ ਅਤੇ ਜੇਕਰ ਅਜਿਹੇ ਵੇਲੇ ਜੇਕਰ ਕੋਈ ਵਾਹਨ ਚਾਲਕ ਲਾਪਰਵਾਹੀ ਨਾਲ ਵਾਹਨ ਚਲਾਉਂਦਾ ਹੈ ਤਾਂ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਚੌਂਕਾਂ ਜਾਂ ਸੜਕਾਂ ’ਤੇ ਵਿਸ਼ੇਸ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਜਿਥੋਂ ਸਕੂਲੀ ਵਿਦਿਆਰਥੀ ਰਸਤਾ ਪਾਰ ਕਰਦੇ ਹਨ। ਜੋਰਵਾਲ ਨੇ ਸੇਫ਼ ਸਕੂਲ ਵਾਹਨ ਪਾਲਸੀ ਨੂੰ ਇੰਨ ਬਿੰਨ ਲਾਗੂ ਕਰਨ ਲਈ ਲਗਾਤਾਰ ਚੈਕਿੰਗ ਮੁਹਿੰਮ ਜਾਰੀ ਰੱਖਣ ਦੀ ਹਦਾਇਤ ਵੀ ਕੀਤੀ ਤਾਂ ਜੋ ਕੋਈ ਵੀ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਅਣਗਹਿਲੀ ਨਾ ਵਰਤ ਸਕੇ।
ਡਿਪਟੀ ਕਮਿਸ਼ਨਰ ਨੇ ਸੰਗਰੂਰ ਸ਼ਹਿਰ ਵਿਖੇ ਆਟੋ ਦੀ ਸੁਚੱਜੀ ਪਾਰਕਿੰਗ ਨੂੰ ਯਕੀਨੀ ਬਣਾਉਣ ਲਈ ਵੀ ਢੁਕਵੀਂ ਜਗਾ ਦੀ ਚੋਣ ਕਰਨ ਦੀ ਹਦਾਇਤ ਕੀਤੀ ਤਾਂ ਜੋ ਰਾਹਗੀਰਾਂ ਨੂੰ ਭਵਿੱਖ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ। ਉਨਾਂ ਕਿਹਾ ਕਿ ਬਜ਼ਾਰਾਂ ਵਿੱਚ ਵਾਹਨਾਂ ਦੇ ਬੇਲੋੜੇ ਭੀੜ ਭੜੱਕੇ ਨੂੰ ਘਟਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾਣ ਦੀ ਲੋੜ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਏ.ਡੀ.ਸੀ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ ਵਿਨੀਤ ਕੁਮਾਰ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡੀ.ਐਸ.ਪੀ ਪਰਮਿੰਦਰ ਸਿੰਘ, ਸਕੱਤਰ ਆਰ.ਟੀ.ਏ ਕਰਨਵੀਰ ਸਿੰਘ ਛੀਨਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)