Punjab News : ਮਾਹਿਲਪੁਰ -ਸਥਾਨਕ ਰੈਸਟ ਹਾਊਸ ਵਿਚ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਜੀਵ ਸਰੀਨ ਦੀ ਰਹਿਨਮਾਈ ਅਤੇ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਜਿਲ੍ਹਾ ਪ੍ਰਧਾਨ ਕ੍ਰਿਸ਼ਨ ਜੀਤ ਰਾਓ ਕੈਂਡੋਵਾਲ ਦੀ ਅਗਵਾਈ ਹੇਠ ਜਨਤਕ ਸ਼ਿਕਾਇਤ ਨਿਵਾਰਣ ਕੈਂਪ ਲਗਵਾਇਆ ਗਿਆ ,ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਉਚੇਚੇ ਤੌਰ 'ਤੇ ਹਾਜ਼ਰ ਹੋਏ।
ਲੋਕਾਂ ਦੀ ਵੱਡੀ ਭੀੜ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ਼ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਤਰਾਂ ਨਾਲ ਸ਼ਾਂਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਪਹਿਲਾਂ ਅਮਿ੍ਤਪਾਲ ਸਿੰਘ ਵਿਰੁੱਧ ਕਾਰਵਾਈ ਲਈ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੀਆਂ ਸਨ ਅਤੇ ਹੁਣ ਜਦੋਂ ਕਾਰਵਾਈ ਹੋਈ ਤਾਂ ਵਿਰੋਧ ਪ੍ਰਗਟ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾ ਮੌਕਾ ਹੈ ਜਦੋਂ ਇੱਡੀ ਵੱਡੀ ਕਾਰਵਾਈ ਬਿਨ੍ਹਾਂ ਰੌਲਾ ਰੱਪਾ ਪਏ ਸ਼ਾਂਤੀ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਬਿਹਤਰੀ ਵਿਚ ਵਿਰੋਧੀ ਧਿਰਾਂ ਰੋੜਾ ਬਣ ਰਹੀਆਂ ਹਨ ਅਤੇ ਦੋਗਲੀ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਪਹਿਲਾ ਮੌਕਾ ਹੈ ਕਿ ਰੋਜਗਾਰ ਦੇਣ, ਤਰੱਕੀ ਕਰਨ ਅਤੇ ਸੂਬੇ ਦੀ ਬਿਹਤਰੀ ਲਈ ਆਮ ਲੋਕਾਂ ਦੀ ਸਲਾਹ ਨਾਲ ਕੰਮ ਕਰਨ ਵਾਲੀ ਸਰਕਾਰ ਬਣੀ ਹੈ।
ਦੱਸ ਦੇਈਏ ਕਿ ਮਾਹਿਲਪੁਰ -ਸਥਾਨਕ ਰੈਸਟ ਹਾਊਸ ਵਿਚ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਜੀਵ ਸਰੀਨ ਦੀ ਰਹਿਨਮਾਈ ਅਤੇ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਜਿਲ੍ਹਾ ਪ੍ਰਧਾਨ ਕ੍ਰਿਸ਼ਨ ਜੀਤ ਰਾਓ ਕੈਂਡੋਵਾਲ ਦੀ ਅਗਵਾਈ ਹੇਠ ਜਨਤਕ ਸ਼ਿਕਾਇਤ ਨਿਵਾਰਣ ਕੈਂਪ ਲਗਵਾਇਆ ਗਿਆ ,ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਉਚੇਚੇ ਤੌਰ 'ਤੇ ਹਾਜ਼ਰ ਹੋਏ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।