Punjab Election Result: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ (AAP) ਨੇ 3 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਤੋਂ ਡਾ: ਇਸ਼ਾਂਕ ਕੁਮਾਰ, ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਤੇ ਸ੍ਰੀ ਮੁਕਤਸਰ ਸਾਹਿਬ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਜੇਤੂ ਰਹੇ।
ਕਾਂਗਰਸ ਦੇ ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਨੂੰ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਗੁਰਦਾਸਪੁਰ ਤੋਂ ਸੰਸਦ ਮੈਂਬਰ ਜਤਿੰਦਰ ਕੌਰ ਨੂੰ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੇ ਹਰਾਇਆ ਸੀ। ਜਦਕਿ ਗਿੱਦੜਬਾਹਾ ਤੋਂ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹਰਾਇਆ।
ਜ਼ਿਕਰ ਕਰ ਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਗਿੱਦੜਬਾਹਾ ਹਲਕੇ ਤੋਂ ਅਸਤੀਫਾ ਦੇਣਾ ਪਿਆ ਸੀ ਉਸੇ ਤਰ੍ਹਾਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਹਲਕਾ ਖਾਲੀ ਕਰ ਦਿੱਤਾ ਸੀ। ਇਨ੍ਹਾਂ ਦੋਵਾਂ ਸੀਟਾਂ ਤੋਂ ਵੜਿੰਗ ਤੇ ਰੰਧਾਵਾ ਆਪਣੇ ਪਰਿਵਾਰ ਵਿੱਚ ਹੀ ਟਿਕਟਾਂ ਰੱਖਣ ਵਿੱਚ ਕਾਮਯਾਬ ਹੋ ਗਏ ਜੋ ਕਿ ਪਾਰਟੀ ਇਹ ਫੈਸਲਾ ਗ਼ਲਤ ਹੁੰਦਾ ਦਿਖਾਈ ਦੇ ਰਿਹਾ ਹੈ।
ਗਿੱਦੜਬਾਹਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਿੰਪੀ ਢਿੱਲੋਂ ਨੇ ਅੰਮ੍ਰਿਤਾ ਵੜਿੰਗ ਨੂੰ ਹਰਾਕੇ ਜਿੱਤ ਦਰਜ ਕੀਤੀ ਹੈ ਤੇ ਦੂਜੇ ਪਾਸੇ ਗੁਰਦੀਪ ਰੰਧਾਵਾ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਘਰੋਂ ਜਤਿੰਦਰ ਕੌਰ ਨੂੰ ਹਰਾਇਆ ਹੈ। ਹਾਲਾਂਕਿ ਇਸ ਦਾ ਜ਼ਿਆਦਾ ਰੌਲਾ ਤਾਂ ਨਹੀਂ ਪਿਆ ਸੀ ਪਰ ਇਹ ਗੱਲ ਵਿੱਚੋ-ਵਿੱਚ ਧੁਖਦੀ ਸੀ ਕਿ ਕਾਂਗਰਸ ਨੇ ਵਰਕਰਾਂ ਨੂੰ ਅੱਖੋਂ ਪਰੋਖੇ ਕਰਕੇ ਮੁੜ ਪਰਿਵਾਰਵਾਦ ਨੂੰ ਉੱਪਰ ਰੱਖਿਆ ਹੈ ਜਿਸ ਦਾ ਖਾਮਿਆਜਾ ਹੁਣ ਪਾਰਟੀ ਨੂੰ ਭੁਗਤਣਾ ਪਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।