ਡੇਰਾ ਬਾਬਾ ਨਾਨਕ: ਧਰਤੀ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਡੇਰਾ ਬਾਬਾ ਨਾਨਕ ਵਿਖੇ ਪੰਥਕ ਤਾਲਮੇਲ ਸੰਗਠਨ ਵੱਲੋਂ ਪਾਣੀ ਮਹਾ ਪੰਚਾਇਤ ਕਾਰਵਾਈ ਗਈ। ਇਸ ਵਿੱਚ ਪੰਜਾਬ ਵਿੱਚ ਸੁੱਕ ਰਹੇ ਦਰਿਆਵਾਂ ਤੇ ਮੁੱਕ ਰਹੇ ਪਾਣੀਆਂ ਲਈ ਚਾਰਾਜੋਈ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪੰਜਾਬੀਆਂ ਨੂੰ ਪਾਣੀ ਬਚਾਉਣ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਤੇ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਦੇ ਮੁਖੀ ਬੀਬੀ ਇੰਦਰਜੀਤ ਕੌਰ ਨੇ ਕਿਹਾ ਕੇ ਜੇ ਅਸੀਂ ਅੱਜ ਪਾਣੀ ਨਾ ਬਚਾਇਆ ਤਾਂ ਆਉਣ ਵਾਲੇ ਸਮੇਂ ਵਿੱਚ ਬੜੇ ਖ਼ਤਰਨਾਕ ਨਤੀਜੇ ਨਿਕਲਣਗੇ। ਅਗਲੀ ਪੀੜੀ ਵਾਸਤੇ ਜੀਣਾ ਮੁਸ਼ਕਲ ਹੋ ਜਾਵੇਗਾ।
ਪ੍ਰੋਫੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਖੇਤਾਂ ਵਿੱਚ ਜਿੰਨੀਆ ਜ਼ਿਆਦਾ ਖਾਦਾਂ ਪੈ ਰਹੀਆਂ ਹਨ, ਓਨਾ ਹੀ ਪਾਣੀ ਦੂਸ਼ਿਤ ਹੋ ਰਿਹਾ ਹੈ। ਕਿਸਾਨ ਜ਼ਿਆਦਾ ਫਾਇਦੇ ਲੈਣ ਦੇ ਚੱਕਰ ਵਿੱਚ ਪੀਣ ਵਾਲੇ ਪਾਣੀ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦੀ ਤੋਂ ਜਲਦੀ ਕੋਈ ਬਦਲ ਲੰਭਣਾ ਪਾਵੇਗਾ ਨਹੀਂ ਤਾਂ ਪੀਣ ਲਈ ਵੀ ਪਾਣੀ ਨਹੀਂ ਮਿਲੇਗਾ।
ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਪਾਣੀ ਨੂੰ ਬਚਾਉਣ ਲਈ ਆਪਣੇ-ਆਪਣੇ ਵਿਚਾਰ ਰੱਖੇ ਤੇ ਪਾਣੀ ਨੂੰ ਬਚਾਉਣ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ ਗਈ। ਡਾਕਟਰ ਅਮਰ ਸਿੰਘ ਆਜ਼ਾਦ ਨੇ ਕਿਹਾ ਕਿ ਪੰਜਾਬ ਵਿੱਚ ਖ਼ਰਾਬ ਹੋ ਰਹੇ ਪਾਣੀ ਦੇ ਨਾਲ-ਨਾਲ ਕੁਦਰਤੀ ਸਰੋਤਾਂ ਨੂੰ ਵੀ ਬਚਾਉਣ ਦੀ ਵੀ ਵੱਡੀ ਜ਼ਰੂਰਤ ਹੈ।
ਧਰਤੀ ਹੇਠਲਾ ਪਾਣੀ ਬਚਾਉਣ ਲਈ ਪੰਚਾਇਤਾਂ ਨੇ ਚੁੱਕਿਆ ਬੀੜਾ
ਏਬੀਪੀ ਸਾਂਝਾ
Updated at:
14 Jul 2019 04:56 PM (IST)
ਫੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਖੇਤਾਂ ਵਿੱਚ ਜਿੰਨੀਆ ਜ਼ਿਆਦਾ ਖਾਦਾਂ ਪੈ ਰਹੀਆਂ ਹਨ, ਓਨਾ ਹੀ ਪਾਣੀ ਦੂਸ਼ਿਤ ਹੋ ਰਿਹਾ ਹੈ। ਕਿਸਾਨ ਜ਼ਿਆਦਾ ਫਾਇਦੇ ਲੈਣ ਦੇ ਚੱਕਰ ਵਿੱਚ ਪੀਣ ਵਾਲੇ ਪਾਣੀ ਦਾ ਨੁਕਸਾਨ ਕਰ ਰਹੇ ਹਨ।
- - - - - - - - - Advertisement - - - - - - - - -