ਚੰਡੀਗੜ੍ਹ/ਮੋਹਾਲੀ : ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਬਲਵਿੰਦਰ ਸਿੰਘ ਖ਼ਿਲਾਫ਼ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਨੇ ਮੌਕੇ 'ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ 26 ਜੂਨ 2022 ਦੀ ਰਾਤ ਵਾਪਰੀ ਜਦੋਂ ਐਸਆਈ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ, ਉਹਨਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਉਪਰੰਤ ਹਿਤੇਸ਼ ਕੁਮਾਰ ਦੀ ਲੱਤ 'ਤੇ ਗੋਲੀ ਚਲਾ ਦਿੱਤੀ ਸੀ। ਇਸ ਉਪਰੰਤ ਕੁਝ ਲੋਕਾਂ ਨੇ ਪੁਲਿਸ ਵਾਹਨ ਦੀ ਭੰਨਤੋੜ ਵੀ ਕੀਤੀ।
ਐਸਐਸਪੀ ਨੇ ਐਸਆਈ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲੀਸ ਲਾਈਨਜ਼ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਘਟਨਾ ਉਪਰੰਤ ਐਸਐਸਪੀ ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐਸਪੀ ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਿਤਾ ਸੀ।
ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਸਆਈਟੀ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਥਾਣਾ ਡੇਰਾਬੱਸੀ ਵਿਖੇ ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀਆਂ ਧਾਰਾਵਾਂ 324, 354, 336 ਅਤੇ 509 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
Punjab Budget 2022: ਪੰਜਾਬ ਸਰਕਾਰ ਤੋਂ 1000 ਰੁਪਏ ਮਹੀਨਾ ਉਡੀਕ ਰਹੀਆਂ ਔਰਤਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਬਜਟ ਪੇਸ਼ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ।
ਪਰ ਦੂਜੇ ਪਾਸੇ ਪੰਜਾਬ ਬਜਟ `ਚ ਰਾਹਤ ਵਾਲੀ ਖ਼ਬਰ ਵੀ ਮਿਲੀ। ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ। ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ।
ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਲਈ 108 ਕਰੋੜ ਦੀ ਵਿਵਸਥਾ ਕੀਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕੀਤੇ ਜਾਣਗੇ।