Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰਬਾਣੀ ਕੀਰਤਨ ਸੁਣਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਮੇਸ਼ਾ ਦੀ ਤਰ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਰਾਜਨੀਤਿਕ ਜਾਂ ਸਮਾਜਿਕ ਮੁੱਦੇ 'ਤੇ ਕੋਈ ਟਿੱਪਣੀ ਨਹੀਂ ਕੀਤੀ।

Continues below advertisement

ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਿਛਲੇ ਛੇ ਮਹੀਨਿਆਂ ਵਿੱਚ ਦੂਜੀ ਵਾਰ ਅੰਮ੍ਰਿਤਸਰ ਆਏ ਹਨ। ਉਨ੍ਹਾਂ ਦੇ ਆਉਣ ਦੇ ਸਵਾਗਤ ਲਈ ਸਵੇਰ ਤੋਂ ਹੀ ਪਲਾਜ਼ਾ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੇਖੇ ਗਏ। ਦਰਸ਼ਨ ਤੋਂ ਬਾਅਦ, ਬਾਬਾ ਆਪਣੇ ਕਾਫਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਏ।

Continues below advertisement

ਜਸਦੀਪ ਗਿੱਲ ਨੂੰ ਬਣਾਇਆ ਉੱਤਰਾਧਿਕਾਰੀ

ਜ਼ਿਕਰ ਕਰ ਦਈਏ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਐਲਾਨਿਆ ਸੀ। ਇਸ ਐਲਾਨ ਤੋਂ ਬਾਅਦ, ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਕਿ ਬਾਬਾ ਗੁਰਿੰਦਰ ਸਿੰਘ ਡੇਰੇ ਦੇ ਮੁਖੀ ਬਣੇ ਹੋਏ ਹਨ ਅਤੇ ਨਵੇਂ ਬਾਬਾ ਜੀ ਉਨ੍ਹਾਂ ਦੇ ਨਾਲ ਬੈਠਣਗੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਕੈਂਸਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਕਾਫ਼ੀ ਰਾਜਨੀਤਿਕ ਅਤੇ ਸਮਾਜਿਕ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੀਨੀਅਰ ਆਗੂ ਡੇਰੇ ਦੇ ਦੌਰੇ ਕਰ ਚੁੱਕੇ ਹਨ।