Punjab News: ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮਾਰਚ ਮਹੀਨੇ ਤੋਂ ਸਤਿਸੰਗ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਨਵੇਂ ਸਮੇਂ ਦੇ ਮੁਤਾਬਕ 1 ਮਾਰਚ ਤੋਂ ਸਤਿਸੰਗ ਸਵੇਰੇ 9.30 ਵਜੇ ਹੋਇਆ ਕਰੇਗਾ। ਇਥੇ ਦੱਸਣਯੋਗ ਹੈ ਕਿ ਪਹਿਲਾਂ ਸਤਿਸੰਗ ਦਾ ਇਹ ਸਮਾਂ 10 ਵਜੇ ਦਾ ਸੀ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਡੇਰਾ ਬਿਆਸ ਵੱਲੋਂ ਡੇਰੇ ਵਿਚ ਵੀ. ਆਈ. ਪੀ. ਕਲਚਰ ਵੀ ਖ਼ਤਮ ਕੀਤਾ ਜਾ ਚੁੱਕਿਆ ਹੈ। ਡੇਰੇ ਦੇ ਇਸ ਕਦਮ ਦਾ ਉਦੇਸ਼ ਸੰਗਤ ਵਿਚ ਸਾਰੇ ਸ਼ਰਧਾਲੂਆਂ ਨੂੰ ਬਰਾਬਰ ਮਹੱਤਵ ਦੇਣਾ ਅਤੇ ਅਧਿਆਤਮਿਕ ਏਕਤਾ ਨੂੰ ਉਤਸ਼ਾਹਤ ਕਰਨਾ ਹੈ। ਹੁਣ ਡੇਰਾ ਬਿਆਸ ਦੇ ਸਤਿਸੰਗ ਵਿਚ ਬੈਠਣ ਦਾ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹੋਵੇਗਾ ਅਤੇ ਸਾਰੇ ਸ਼ਰਧਾਲੂ ਇਕੋ ਜਗ੍ਹਾ 'ਤੇ ਬੈਠਣਗੇ। ਇਹ ਫ਼ੈਸਲਾ ਏਕਤਾ ਅਤੇ ਸਮਾਨਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰੇਗਾ ਅਤੇ ਸੰਗਤ ਨੇ ਇਸ ਨੂੰ ਇਕ ਸ਼ਲਾਘਾਯੋਗ ਕਦਮ ਦੱਸਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।