Gurmeet Ram Rahim: ਡੇਰਾ ਮੁਖੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ, ਜਾਣੋ 21 ਦਿਨਾਂ ਦੀ ਫਰਲੋ ਨੂੰ ਲੈ ਕੇ ਕੋਰਟ ਨੇ ਕੀ ਕਿਹਾ?
High Court: ਡੇਰਾ ਮੁਖੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਹੁਣ ਹਾਈਕੋਰਟ ਤੋਂ 21 ਦਿਨਾਂ ਲਈ ਫਰਲੋ ਦੀ ਮੰਗ ਕੀਤੀ ਹੈ। ਅੱਜ ਹਾਈ ਕੋਰਟ ਨੇ ਬਿਨਾਂ ਕੋਈ ਹੁਕਮ ਜਾਰੀ ਕਰਦਿਆਂ ਸੁਣਵਾਈ 8 ਅਗਸਤ ਤੱਕ
Gurmeet Ram Rahim Singh: ਡੇਰਾ ਮੁਖੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ, ਜਿਸਦੇ ਚੱਲਦੇ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ 21 ਦਿਨਾਂ ਲਈ ਫਰਲੋ ਮੰਗੀ ਸੀ।
ਅੱਜ ਹਾਈ ਕੋਰਟ ਨੇ ਬਿਨਾਂ ਕੋਈ ਹੁਕਮ ਜਾਰੀ ਕਰਦਿਆਂ ਸੁਣਵਾਈ 8 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਡੇਰਾ ਮੁਖੀ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਹ ਪਹਿਲਾਂ ਹੀ ਹਰਿਆਣਾ ਸਰਕਾਰ ਨੂੰ 21 ਦਿਨਾਂ ਦੀ ਫਰਲੋ ਦੀ ਅਰਜ਼ੀ ਦੇ ਚੁੱਕਾ ਹੈ, ਹੁਣ ਹਾਈ ਕੋਰਟ ਨੂੰ ਇਸ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਿਨਾਂ ਉਸ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। ਹਾਈਕੋਰਟ ਨੇ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦੱਸ ਦੇਈਏ ਕਿ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦੇ ਖਿਲਾਫ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਚੁੱਕੀ ਹੈ।
ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ 29 ਫਰਵਰੀ ਨੂੰ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਭਵਿੱਖ 'ਚ ਹਾਈਕੋਰਟ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਨੂੰ ਨਾ ਤਾਂ ਪੈਰੋਲ ਦਿੱਤੀ ਜਾਵੇਗੀ ਅਤੇ ਨਾ ਹੀ ਫਰਲੋ। ਇਸ ਹੁਕਮ ਕਾਰਨ ਹੁਣ ਡੇਰਾ ਮੁਖੀ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਹ ਇਸ ਫਰਲੋ ਦਾ ਹੱਕਦਾਰ ਹੈ, ਇਸ ਲਈ ਉਸ ਨੂੰ ਇਹ ਫਰਲੋ ਦਿੱਤੀ ਜਾਵੇ। ਹਾਈਕੋਰਟ ਹੁਣ ਇਸ ਪਟੀਸ਼ਨ 'ਤੇ 8 ਅਗਸਤ ਨੂੰ ਸੁਣਵਾਈ ਕਰੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।