Punjab News: ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲੀਸ ਨੇ ਜੈਤੋ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਕਤਲ ਤੋਂ ਪਹਿਲਾਂ ਅਤੇ ਬਾਅਦ ਵਿੱਚ ਗੋਲੀ ਚਲਾਉਣ ਵਾਲਿਆਂ ਦੀ ਮਦਦ ਕੀਤੀ ਸੀ। ਮੁਲਜ਼ਮਾਂ ਦੀ ਪਛਾਣ ਵਿੱਕੀ ਚੌਹਾਨ ਅਤੇ ਸਵਰਨ ਸਿੰਘ ਵਜੋਂ ਹੋਈ ਹੈ। ਵਾਰਦਾਤ ਤੋਂ ਪਹਿਲਾਂ ਮੁਲਜ਼ਮਾਂ ਨੇ ਸ਼ੂਟਰਾਂ ਲਈ ਖਾਣ-ਪੀਣ ਅਤੇ ਰਿਹਾਇਸ਼ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਹਥਿਆਰ ਵੀ ਦਿੱਤੇ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਸ਼ੂਟਰਾਂ ਨੂੰ ਕਾਰ ਵਿੱਚ ਬਾਜਾਖਾਨਾ ਤੋਂ ਚੰਡੀਗੜ੍ਹ ਲੈ ਗਏ। ਪੁਲੀਸ ਨੇ ਇਨ੍ਹਾਂ ਕੋਲੋਂ ਕਾਰ ਵੀ ਬਰਾਮਦ ਕੀਤੀ ਹੈ ਜੋ ਸਵਰਨ ਸਿੰਘ ਦੀ ਹੈ।
ਡੇਰਾ ਪ੍ਰੇਮੀ ਦਾ ਕਤਲ: ਸ਼ੂਟਰਾਂ ਦੀ ਮਦਦ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ, ਕਾਰ ਵੀ ਹੋਈ ਬਰਾਮਦ
ਏਬੀਪੀ ਸਾਂਝਾ
Updated at:
19 Nov 2022 06:43 PM (IST)
Edited By: sanjhadigital
Punjab News: ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲੀਸ ਨੇ ਜੈਤੋ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ,
File photo