ਪੜਚੋਲ ਕਰੋ

Punjab Politics: ਹਰਸਿਮਰਤ ਬਾਦਲ ਨੂੰ ਡੇਰਾ ਪ੍ਰੇਮੀਆਂ ਨੇ ਰਾਮ ਰਹੀਮ ਦੀ ਤਸਵੀਰ ਦੇ ਕੀਤਾ ਸਨਮਾਨਿਤ ? ਜਾਣੋ ਕੀ ਹੈ ਸੱਚਾਈ ?

ਫੇਸਬੁੱਕ ਪੇਜ ‘ਦੇਸ਼ ਪੰਜਾਬ ਪੰਜਾਬ ਦੇਸ਼’ ਨੇ 21 ਮਈ 2024 ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ ਹੈ। ਫੋਟੋ ਉੱਤੇ ਲਿਖਿਆ ਹੋਇਆ ਹੈ,”ਡੇਰਾ ਪ੍ਰੇਮੀਆਂ ਨੇ ਹਰਸਿਮਰਤ ਬਾਦਲ ਨੂੰ ਡੇਰਾ ਮੁਖੀ ਸਤਿਗੁਰੂ ਰਾਮ ਰਹੀਮ ਜੀ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਤੇ ਅਕਾਲੀਦਲ ਨੂੰ ਵੋਟਾਂ ਦਾ ਭਰੋਸਾ ਦਿੱਤਾ।”

Punjab Politics: ਪੰਜਾਬ ਵਿੱਚ ਲੋਕਸਭਾ ਚੌਣਾਂ 2024 ਲਈ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਦੌਰਾਨ ਸੋਸ਼ਲ ਮੀਡਿਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲੋਕਸਭਾ ਹਲਕਾ ਬਠਿੰਡਾ ਤੋਂ ਸ਼ੋ੍ਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਕਥਿਤ ਰੂਪ ਤੋਂ ਹੱਥ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਸਵੀਰ ਫੜੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਡੇਰਾ ਪ੍ਰੇਮੀਆਂ ਨੇ ਹਰਸਿਮਰਤ ਬਾਦਲ ਨੂੰ ਰਾਮ ਰਹੀਮ ਦੀ ਫੋਟੋ ਨਾਲ ਸਨਮਾਨਿਤ ਕੀਤਾ ਹੈ ਅਤੇ ਉਨ੍ਹਾਂ ਨੂੰ ਲੋਕਸਭਾ ਚੌਣਾਂ 2024 ਵਿਚ ਵੋਟਾਂ ਦਾ ਭਰੋਸਾ ਦਿੱਤਾ ਹੈ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਤਸਵੀਰ ਨੂੰ ਐਡੀਟੇਡ ਪਾਇਆ ਹੈ। ਅਸਲ ਫੋਟੋ ਵਿੱਚ ਹਰਸਿਮਰਤ ਬਾਦਲ ਨੇ ਹੱਥ ‘ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਫੜੀ ਹੋਈ ਹੈ, ਜਿਸਨੂੰ ਐਡਿਟ ਕਰ ਹੁਣ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ ‘ਦੇਸ਼ ਪੰਜਾਬ ਪੰਜਾਬ ਦੇਸ਼’ ਨੇ 21 ਮਈ 2024 ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ ਹੈ। ਫੋਟੋ ਉੱਤੇ ਲਿਖਿਆ ਹੋਇਆ ਹੈ,”ਡੇਰਾ ਪ੍ਰੇਮੀਆਂ ਨੇ ਹਰਸਿਮਰਤ ਬਾਦਲ ਨੂੰ ਡੇਰਾ ਮੁਖੀ ਸਤਿਗੁਰੂ ਰਾਮ ਰਹੀਮ ਜੀ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਤੇ ਅਕਾਲੀਦਲ ਨੂੰ ਵੋਟਾਂ ਦਾ ਭਰੋਸਾ ਦਿੱਤਾ।”

ਫੇਸਬੁੱਕ ਤੇ ਕਈ ਯੂਜ਼ਰਸ ਨੇ ਇਸ ਪੋਸਟ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

Punjab Politics: ਹਰਸਿਮਰਤ ਬਾਦਲ ਨੂੰ ਡੇਰਾ ਪ੍ਰੇਮੀਆਂ ਨੇ ਰਾਮ ਰਹੀਮ ਦੀ ਤਸਵੀਰ ਦੇ ਕੀਤਾ ਸਨਮਾਨਿਤ ? ਜਾਣੋ ਕੀ ਹੈ ਸੱਚਾਈ ?

ਪੜਤਾਲ

ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਅਸਲੀ ਫੋਟੋ ਹਰਸਿਮਰਤ ਕੌਰ ਬਾਦਲ ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਮਿਲੀ। 18 ਅਪ੍ਰੈਲ 2024 ਨੂੰ ਸ਼ੇਅਰ ਕੀਤੀ ਤਸਵੀਰ ਵਿੱਚ ਉਨ੍ਹਾਂ ਦੇ ਹੱਥ ‘ਚ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਹੈ, ਜਿਸਨੂੰ ਐਡਿਟ ਕਰ ਵਾਇਰਲ ਕੀਤਾ ਜਾ ਰਿਹਾ ਹੈ। ਪੋਸਟ ਮੁਤਾਬਕ, ਇਹ ਤਸਵੀਰ ਮਾਨਸਾ ਸ਼ਹਿਰ ਦੀ ਹੈ।
Punjab Politics: ਹਰਸਿਮਰਤ ਬਾਦਲ ਨੂੰ ਡੇਰਾ ਪ੍ਰੇਮੀਆਂ ਨੇ ਰਾਮ ਰਹੀਮ ਦੀ ਤਸਵੀਰ ਦੇ ਕੀਤਾ ਸਨਮਾਨਿਤ ? ਜਾਣੋ ਕੀ ਹੈ ਸੱਚਾਈ ?

ਸਾਨੂੰ ਵਾਇਰਲ ਫੋਟੋ ਨਾਲ ਜੁੜੀ ਰਿਪੋਰਟ ਜਗਬਾਣੀ ਦੀ ਵੈਬਸਾਈਟ ‘ਤੇ ਵੀ ਮਿਲੀ। 24 ਮਈ 2024 ਨੂੰ ਪ੍ਰਕਾਸ਼ਿਤ ਰਿਪੋਰਟ ਵਿੱਚ ਦੱਸਿਆ ਗਿਆ ਹੈ, “ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਹੈ। ਪਾਰਟੀ ਨੇ ਦੋਸ਼ੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।”

ਸਰਚ ਵਿੱਚ ਸਾਨੂੰ ਵਾਇਰਲ ਫੋਟੋ ਨੂੰ ਲੈ ਸ਼੍ਰੋਮਣੀ ਅਕਾਲੀਦਲ ਦੇ ਮੁਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਦਾ ਇੱਕ ਇੰਟਰਵਿਊ ਮਿਲਾ। Rozana Times ਦੇ ਫੇਸਬੁੱਕ ਪੇਜ ‘ਤੇ 24 ਮਈ 2024 ਨੂੰ ਅਪਲੋਡ ਵੀਡੀਓ ਵਿੱਚ, ਉਨ੍ਹਾਂ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ ਅਤੇ ਤਸਵੀਰ ਨੂੰ ਐਡੀਟੇਡ ਦੱਸਿਆ ਹੈ।
ਵੱਧ ਜਾਣਕਾਰੀ ਲਈ ਅਸੀਂ ਸ਼੍ਰੋਮਣੀ ਅਕਾਲੀਦਲ ਦੇ ਮੁਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਤਸਵੀਰ ਨੂੰ ਐਡੀਟੇਡ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਦੁਰਪ੍ਰਚਾਰ ਦੇ ਇਰਾਦੇ ਨਾਲ ਐਡੀਟੇਡ ਫੋਟੋ ਸ਼ੇਅਰ ਕਰ ਰਹੇ ਹਨ।
Punjab Politics: ਹਰਸਿਮਰਤ ਬਾਦਲ ਨੂੰ ਡੇਰਾ ਪ੍ਰੇਮੀਆਂ ਨੇ ਰਾਮ ਰਹੀਮ ਦੀ ਤਸਵੀਰ ਦੇ ਕੀਤਾ ਸਨਮਾਨਿਤ ? ਜਾਣੋ ਕੀ ਹੈ ਸੱਚਾਈ ?

ਅੰਤ ਵਿੱਚ ਅਸੀਂ ਫੋਟੋ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਇਸ ਪੇਜ ‘ਤੇ ਜਿਆਦਾਤਰ ਰਾਜਨੀਤਿਕ ਪੋਸਟ ਸ਼ੇਅਰ ਕੀਤੇ ਜਾਂਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਐਡੀਟੇਡ ਸਾਬਿਤ ਹੋਈ। ਅਸਲ ਤਸਵੀਰ ਵਿੱਚ ਹਰਸਿਮਰਤ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਫੜੀ ਹੋਈ ਹੈ, ਜਿਸਨੂੰ ਐਡਿਟ ਕਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਫੋਟੋ ਲੱਗਾ ਦਿੱਤੀ ਗਈ ਹੈ। ਤਸਵੀਰ ਨੂੰ ਹੁਣ ਦੁਰਪ੍ਰਚਾਰ ਦੇ ਇਰਾਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

DISCLAIMER: This story was originally published by Vishvasnews.com. This story has not been edited by ABPLIVE staff.

Vishvasnews.com
Read
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Balkar Sidhu Daughter Marriage: ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Balkar Sidhu Daughter Marriage: ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
Embed widget