Flood in Punjab: ਸਿਰਸਾ, ਫਤਿਹਾਬਾਦ, ਮੂਨਕ, ਖਨੌਰੀ ਸਮੇਤ ਕਈ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ, ਲੋਕਾਂ ਨੂੰ ਭੋਜਨ ਅਤੇ ਹੋਰ ਸਾਧਨਾਂ ਨੂੰ ਲੈ ਕੇ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਡੇਰਾ ਸੱਚਾ ਸੌਦਾ ਨੇ ਵੱਡਾ ਫੈਸਲਾ ਲੈਂਦਿਆਂ ਹੋਇਆਂ ਹੜ੍ਹ ਪੀੜਤਾਂ ਲਈ 24 ਘੰਟੇ ਲੰਗਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ‘ਮੁਫ਼ਤ ਸੇਵਾ ਕੇਂਦਰ’ ਨਾਮਚਰਚਾ ਘਰ ਨੇੜੇ ਸੜਕ ’ਤੇ ਟੈਂਟ ਲਗਾ ਕੇ ਹੜ੍ਹ ਪੀੜਤਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਥਾਂ-ਥਾਂ ਖੋਲ੍ਹਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਸੱਚਾ ਸੌਦਾ ਦੇ ਬੁਲਾਰੇ ਜਤਿੰਦਰ ਖੁਰਾਣਾ ਨੇ ਦੱਸਿਆ ਕਿ ਹੜ੍ਹਾਂ ਦੇ ਪਾਣੀ ਕਾਰਨ ਲੋਕਾਂ ਨੂੰ ਵੱਡੀ ਪੱਧਰ 'ਤੇ ਸਹੂਲਤਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਡੇਰਾ ਸੱਚਾ ਸੌਦਾ ਨੇ ਇਹ ਮੁਫਤ 'ਫੂਡ ਸਰਵਿਸ ਸੈਂਟਰ' ਖੋਲ੍ਹਿਆ ਹੈ, ਜਿੱਥੇ 24 ਘੰਟੇ ਹੜ੍ਹ ਪੀੜਤਾਂ ਲਈ ਲੰਗਰ ਚਲਾਇਆ ਜਾਵੇਗਾ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੁੱਜੇ ਸੀਐਮ ਮਾਨ , ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ
ਉਨ੍ਹਾਂ ਦੱਸਿਆ ਕਿ ਇਸ ਦੇ ਲਈ ਡੇਰਾ ਸੱਚਾ ਸੌਦਾ ਦੀਆਂ ਟੀਮਾਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ, ਕਈ ਥਾਵਾਂ 'ਤੇ ਸੇਵਾਦਾਰਾਂ ਵੱਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ 'ਚੋਂ ਪਾਣੀ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ, ਲੰਗਰ ਆਦਿ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹੜ੍ਹ ਪੀੜਤਾਂ ਨੂੰ ਭੋਜਨ ਮੁਹੱਈਆ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ ਕਿਉਂਕਿ ਵੱਡੀ ਗਿਣਤੀ ਲੋਕਾਂ ਨੂੰ ਖਾਣ ਲਈ ਕੁਝ ਨਹੀਂ ਮਿਲ ਰਿਹਾ ਹੈ।
ਇਸ ਲਈ ਸਾਰਿਆਂ ਨੂੰ ਮਿਲ ਕੇ ਇਸ ਸਮੱਸਿਆ ਨਾਲ ਨਜਿੱਠਣਾ ਹੋਵੇਗਾ। ਇਸ ਰਾਹਤ ਕਾਰਜ ਵਿੱਚ ਸਾਧ ਸੰਗਤ ਸਮੇਤ 85 ਮੈਂਬਰਾਂ ਦੀ ਟੀਮ ਵੀ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ : ਹਰਭਜਨ ਸਿੰਘ ਈ.ਟੀ.ਓ.
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।