ਚੰਡੀਗੜ: ਡੇਰਾ ਸੱਚਾ ਸੌਦਾ ਸਿਰਸਾ ਨੇ ਬਰਗਾੜੀ ਕਾਂਡ ਮਾਮਲੇ ਵਿੱਚ ਮੀਡੀਆ ਸਾਹਮਣੇ ਆਪਣਾ ਪੱਖ ਪੇਸ਼ ਕੀਤਾ। ਡੇਰਾ ਦੀ ਪੰਜਾਬ ਕਮੇਟੀ ਵੱਲੋਂ ਆਯੋਜਿਤ ਕਾਨਫਰੰਸ ਵਿੱਚ ਹਰਚਰਨ ਸਿੰਘ ਨੇ ਕਿਹਾ ਕਿ ਅਸੀਂ ਬੇਅਦਬੀ ਕਰਨਾ ਤਾਂ ਦੂਰ ਇਸ ਬਾਰੇ ਸੋਚ ਵੀ ਨਹੀਂ ਸਕਦਾ।


ਹਰਚਰਨ ਸਿੰਘ ਨੇ ਅੱਗੇ ਕਿਹਾ ਕਿ ਡੇਰੇ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਕਰਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਫੜ ਲਿਆ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

ਉਧਰ ਡੇਰੇ ਵਲੋਂ ਐਡਵੋਕੇਟ ਵਿਵੇਕ ਕੁਮਾਰ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੇ ਪੰਜਾਬ ਪੁਲਿਸ ਵੱਲੋਂ ਬਣਾਏ ਤਿੰਨ ਮੁਲਜ਼ਮਾਂ ਨੂੰ ਆਪਣੀ ਕਲੋਜ਼ਰ ਰਿਪੋਰਟ ਵਿੱਚ ਕਲੀਨ ਚਿੱਟ ਦੇ ਦਿੱਤੀ ਸੀ। ਵਿਵੇਕ ਕੁਮਾਰ ਨੇ ਕਿਹਾ ਕਿ ਕਲੋਜ਼ਰ ਰਿਪੋਰਟ ਬਾਰੇ ਮੋਹਾਲੀ ਸੀਬੀਆਈ ਅਦਾਲਤ ਦਾ ਫੈਸਲਾ ਹਾਲੇ ਬਾਕੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਦੁਬਾਰਾ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਦੋਂਕਿ ਦੋ ਜਣਿਆਂ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਉਸ ਨੇ 4 ਤਰੀਕ ਨੂੰ ਗ੍ਰਿਫਤਾਰੀਆਂ ਕਰਨ ਤੋਂ ਬਾਅਦ ਸਿਰਫ 2 ਦਿਨਾਂ ਵਿੱਚ ਚਲਾਨ ਪੇਸ਼ ਕਰਨ ਦੀ ਜਲਦਬਾਜ਼ੀ ‘ਤੇ ਵੀ ਸਵਾਲ ਉਠਾਇਆ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904