ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਡੇਰਾ ਪ੍ਰੇਮੀਆਂ 'ਚ ਹਿੱਲਜੁੱਲ਼, ਸਿਆਸੀ ਲੀਡਰਾਂ ਦੀ ਬਾਜ਼ ਅੱਖ

ਲੋਕ ਸਭਾ ਚੋਣਾਂ ਵੇਲੇ ਡੇਰਾ ਸਿਰਸਾ ਦੇ ਪੈਰੋਕਾਰ ਸਰਗਰਮ ਹੋ ਗਏ ਹਨ ਪਰ ਵੋਟ ਕਿਸ ਨੂੰ ਪੈਣਗੇ ਇਸ ਬਾਰੇ ਕੋਈ ਸੂਹ ਕੱਢਣ ਲਈ ਤਿਆਰ ਨਹੀਂ। ਇਸ ਕਰਕੇ ਪਾਰਟੀ ਉਮੀਦਵਾਰ ਵੀ ਡੇਰਾ ਪ੍ਰੇਮੀਆਂ ਦੀਆਂ ਸਰਗਰਮੀਆਂ ਨੂੰ ਗਹੁ ਨਾਲ ਵੇਖ ਰਹੇ ਹਨ। ਮਾਲਵੇ ਦੀਆਂ ਚਾਰ ਸੀਟਾਂ 'ਤੇ ਡੇਰਾ ਦਾ ਚੰਗੀ ਵੋਟ ਹੈ ਜਿਹੜੀ ਹਾਰ-ਜਿੱਤ ਯਕੀਨੀ ਬਣਾਉਣ ਲਈ ਕਾਫੀ ਹੈ। ਬੇਸ਼ੱਕ ਇਸ ਵਾਰ ਸਿਆਸੀ ਲੀਡਰ ਡੇਰੇ ਦੀ ਵੋਟ ਨਾ ਮੰਗਣ ਦੇ ਦਾਅਵੇ ਕਰ ਰਹੇ ਹਨ ਪਰ ਅੰਦਰ ਖਾਤੇ ਸਾਂਝ ਪਾਉਣ ਲਈ ਵੀ ਰਣਨੀਤੀ ਘੜ ਰਹੇ ਹਨ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵੇਲੇ ਡੇਰਾ ਸਿਰਸਾ ਦੇ ਪੈਰੋਕਾਰ ਸਰਗਰਮ ਹੋ ਗਏ ਹਨ ਪਰ ਵੋਟ ਕਿਸ ਨੂੰ ਪੈਣਗੇ ਇਸ ਬਾਰੇ ਕੋਈ ਸੂਹ ਕੱਢਣ ਲਈ ਤਿਆਰ ਨਹੀਂ। ਇਸ ਕਰਕੇ ਪਾਰਟੀ ਉਮੀਦਵਾਰ ਵੀ ਡੇਰਾ ਪ੍ਰੇਮੀਆਂ ਦੀਆਂ ਸਰਗਰਮੀਆਂ ਨੂੰ ਗਹੁ ਨਾਲ ਵੇਖ ਰਹੇ ਹਨ। ਮਾਲਵੇ ਦੀਆਂ ਚਾਰ ਸੀਟਾਂ 'ਤੇ ਡੇਰਾ ਦਾ ਚੰਗੀ ਵੋਟ ਹੈ ਜਿਹੜੀ ਹਾਰ-ਜਿੱਤ ਯਕੀਨੀ ਬਣਾਉਣ ਲਈ ਕਾਫੀ ਹੈ। ਬੇਸ਼ੱਕ ਇਸ ਵਾਰ ਸਿਆਸੀ ਲੀਡਰ ਡੇਰੇ ਦੀ ਵੋਟ ਨਾ ਮੰਗਣ ਦੇ ਦਾਅਵੇ ਕਰ ਰਹੇ ਹਨ ਪਰ ਅੰਦਰ ਖਾਤੇ ਸਾਂਝ ਪਾਉਣ ਲਈ ਵੀ ਰਣਨੀਤੀ ਘੜ ਰਹੇ ਹਨ। ਉਂਝ ਡੇਰਾ ਪ੍ਰਬੰਧਕ ਸੱਤਾਧਿਰ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਖਫਾ ਹਨ। ਬੇਅਦਬੀ ਮਾਮਲੇ ਵਿੱਚ ਡੇਰਾ ਪੈਰੋਕਾਰਾਂ ਦੀਆਂ ਗ੍ਰਿਫਤਾਰੀਆਂ ਕਰਕੇ ਡੇਰਾ ਪ੍ਰਬੰਧਕ ਸਰਕਾਰ ਤੋਂ ਖੁਸ਼ ਨਹੀਂ। ਆਮ ਆਦਮੀ ਪਾਰਟੀ ਨੇ ਵੀ ਬੇਅਦਬੀ ਤੇ ਗੋਲੀ ਕਾਂਡ ਮਾਮਲੇ ਨੂੰ ਜ਼ੋਰਸ਼ੋਰ ਨਾਲ ਉਠਾਇਆ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਡੇਰਾ ਸਿਰਸਾ ਦੀ ਵੋਟ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਜਾ ਸਕਦੀ ਹੈ। ਉਂਝ ਅਕਾਲੀ ਦਲ ਨੇ ਐਲਾਨ ਕੀਤਾ ਹੋਇਆ ਹੈ ਕਿ ਉਹ ਡੇਰੇ ਦੀ ਵੋਟ ਨਹੀਂ ਮੰਗਣਗੇ। ਸੂਤਰਾਂ ਮੁਤਾਬਕ ਡੇਰਾ ਸਿਰਸਾ ਦੇ ਸਿਆਸੀ ਵਿੰਗ ਤੇ ਪੈਰੋਕਾਰਾਂ ਦੀਆਂ ਸਰਗਰਮੀਆਂ ਕਾਫੀ ਵਧ ਗਈਆਂ ਹਨ। ਡੇਰੇ ਦੇ ਸਿਆਸੀ ਵਿੰਗ ਵੱਲੋਂ ਚੋਣਾਂ ਵਿੱਚ ਉਮੀਦਵਾਰ ਜਾਂ ਪਾਰਟੀ ਦੀ ਹਮਾਇਤ ਕਰਨ ਲਈ ਪ੍ਰੇਮੀਆਂ ਤੋਂ ਉਨ੍ਹਾਂ ਦੀ ਰਾਏ ਲਈ ਜਾ ਰਹੀ ਹੈ। ਇਸ ਰਾਏ ਮੁਤਾਬਕ ਹੀ ਡੇਰੇ ਵੱਲੋਂ ਰਣਨੀਤੀ ਉਲੀਕੀ ਜਾਏਗੀ। ਡੇਰਾ ਪ੍ਰਬੰਧਕ ਇਸ ਮੌਕੇ ਨੂੰ ਆਪਣੇ ਮੁੜ ਉਭਾਰ ਵਾਂਗ ਵਰਤ ਰਹੇ ਹਨ। ਇਸ ਲਈ ਵੋਟਾਂ ਦੀ ਬਜਾਏ ਉਹ ਆਪਣੇ ਪੈਰੋਕਾਰਾਂ ਤੱਕ ਵੱਧ ਤੋਂ ਵੱਧ ਪਹੁੰਚ ਕਰਨ ਦੀ ਕੋਸ਼ਿਸ਼ ਵਿੱਚ ਹਨ। ਡੇਰਾ ਸਿਰਸਾ ਦੇ ਸਿਆਸੀ ਵਿੰਗ ਨਾਲ ਜੁੜ ਸੀਨੀਅਰ ਲੀਡਰ ਦਾ ਕਹਿਣਾ ਹੈ ਕਿ ਡੇਰੇ ਨੇ ਅਜੇ ਕਿਸੇ ਵੀ ਸਿਆਸੀ ਪਾਰਟੀ ਜਾਂ ਕਿਸੇ ਉਮੀਦਵਾਰ ਦੀ ਹਮਾਇਤ ਦਾ ਫ਼ੈਸਲਾ ਨਹੀਂ ਲਿਆ। ਚੋਣਾਂ ’ਚ ਉਮੀਦਵਾਰ ਜਾਂ ਕਿਸੇ ਪਾਰਟੀ ਦੀ ਮਦਦ ਲਈ ਪ੍ਰੇਮੀਆਂ ਦੇ ਸੁਝਾਅ ਤੋਂ ਬਾਅਦ ਹੀ ਡੇਰੇ ਦੇ ਕੌਮੀ ਪ੍ਰਬੰਧਕੀ ਵਿੰਗ ਵੱਲੋਂ ਅੰਤਿਮ ਫ਼ੈਸਲਾ ਲਿਆ ਜਾਣਾ ਹੈ। ਡੇਰੇ ਨਾਲ ਜੁੜੇ ਇੱਕ ਹੋਰ ਪੈਰੋਕਾਰ ਨੇ ਦਾਅਵਾ ਕੀਤਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਜੇਲ੍ਹ ’ਚੋਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਦਿਲਚਸਪ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੇ ਜੇਲ੍ਹ ਜਾਣ ਮਗਰੋਂ ਪੰਜਾਬ ਵਿੱਚ ਨਾਮ ਚਰਚਾ ਠੱਪ ਸੀ। ਹੁਣ ਡੇਰਾ ਪ੍ਰੇਮੀਆਂ ਨੇ ਨਾਮ ਚਰਚਾ ਘਰਾਂ ’ਚ ਸਮਾਗਮ ਸ਼ੁਰੂ ਕਰ ਦਿੱਤੇ ਹਨ। ਇਸ ਕੜੀ ਤਹਿਤ ਅੱਜ ਵੀ ਨਾਮ ਚਰਚਾ ਸਮਾਗਮ ਕੀਤੇ ਗਏ। ਡੇਰਾ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸਿਆਸੀ ਵਿੰਗ ਆਗੂ ਪਿੰਡਾਂ ਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਸੰਗਤ ਦੀਆਂ ਸਮੱਸਿਆਵਾਂ ਸੁਣਨਗੇ ਤੇ ਉਨ੍ਹਾਂ ਦੀ ਰਾਏ ਮਗਰੋਂ ਹੀ ਫੈਸਲਾ ਲਿਆ ਜਾਵੇਗਾ। ਸੂਤਰਾਂ ਮੁਤਾਬਕ 29 ਅਪਰੈਲ ਨੂੰ ਸਿਰਸਾ ਵਿਚ ਸਥਾਪਨਾ ਦਿਵਸ ਮੌਕੇ ਡੇਰਾ ਸਿਰਸਾ ਦੇ ਸਾਲਾਨਾ ਸਮਾਗਮ ਦਾ ਸੱਦਾ ਦੇਣ ਦੇ ਬਹਾਨੇ ਚੋਣ ਸਰਗਰਮੀਆਂ ਦੀ ਤਿਆਰੀ ਜੰਗੀ ਪੱਧਰ ’ਤੇ ਸ਼ੁਰੂ ਹੋਵੇਗੀ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਸਵੇਰ-ਰਾਤ ਦੀ ਵਧੇਗੀ ਠੰਡ, ਦਿਨ 'ਚ ਵਧੇਗਾ ਤਾਪਮਾਨ; 5 ਅਕਤੂਬਰ ਤੱਕ ਸਾਫ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਸਵੇਰ-ਰਾਤ ਦੀ ਵਧੇਗੀ ਠੰਡ, ਦਿਨ 'ਚ ਵਧੇਗਾ ਤਾਪਮਾਨ; 5 ਅਕਤੂਬਰ ਤੱਕ ਸਾਫ ਰਹੇਗਾ ਮੌਸਮ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
Embed widget