ਰਜੀਵ ਕੁਮਾਰ/ਅਸ਼ਰਫ ਢੁੱਡੀ


 


ਫ਼ਰੀਦਕੋਟ/ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਕੁਮਾਰ ਦੀ ਅੱਜ ਸਵੇਰੇ ਕੋਟਕਪੁਰਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ 'ਚ ਪਰਦੀਪ ਦੇ ਗਨਮੈਨ ਸਣੇ ਤਿੰਨ ਲੋਕ ਜ਼ਖਮੀ ਹੋਏ ਹਨ। ਸਵੇਰੇ ਜਦ ਪਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲਾਂ 'ਤੇ ਸਵਾਰ 5 ਹਮਲਾਵਾਰ ਆਏ ਅਕੇ ਅੰਨੇਵਾਹ ਫਾਈਰਿੰਗ ਕਰ ਦਿੱਤੀ।ਇਸ ਗੋਲੀਬਾਰੀ 'ਚ ਪਰਦੀਪ ਦੀ ਮੌਤ ਹੋ ਗਈ।


ਜਾਣਕਾਰੀ ਮੁਤਾਬਿਕ ਪਰਦੀਪ ਕੁਮਾਰ 2015 ਦੇ ਬਰਗਾੜੀ ਬੇਅਦਬੀ ਮਾਮਲੇ 'ਚ ਨਾਮਜ਼ਦ ਸੀ। ਉਹ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਇਆ ਹੋਇਆ ਸੀ। ਅੱਜ ਸਵੇਰੇ ਜਦੋਂ ਉਹ ਆਪਣੀ ਦੁੱਧ ਦੀ ਡੇਅਰੀ ਅਤੇ ਕਰਿਆਨੇ ਦੀ ਦੁਕਾਨ ਖੋਲ੍ਹਣ ਆਪਣੇ ਗਨਮੈਨ ਨਾਲ ਜਾ ਰਿਹਾ ਸੀ ਤਾਂ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ।


ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕਿਹਾ, "ਬੇਅਦਬੀ ਕਾਂਡ ਦੇ ਦੋਸ਼ੀਆਂ ਦੇ ਕਤਲ ਬਾਰੇ ਅਪਡੇਟ: ਸਥਿਤੀ ਕਾਬੂ ਵਿੱਚ ਹੈ ਅਤੇ ਮੈਂ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ।ਪੰਜਾਬ ਪੁਲਿਸ ਸਹੀ ਜਾਂਚ ਕਰ ਰਹੀ ਹੈ  ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਜਾਂ ਜਾਅਲੀ ਖ਼ਬਰਾਂ ਜਾਂ ਕੋਈ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।"



ਪਰਦੀਪ ਕੁਮਾਰ ਦੇ ਜ਼ਖਮੀ ਗਨਮੈਨ ਹਾਕਮ ਸਿੰਘ ਨੇ ਕਿਹਾ, "ਪੰਜ ਹਮਲਾਵਰ ਮੋਟਰਸਾਈਕਲਾਂ 'ਤੇ ਆਏ ਸੀ ਅਤੇ ਉਨ੍ਹਾਂ ਨੇ ਫਾਈਰਿੰਗ ਕੀਤੀ।ਜਦੋਂ ਫਾਇਰ ਹੋਇਆ ਤਾਂ ਮੈਨੂੰ ਪਤਾ ਨਹੀਂ ਲਗਾ ਕਿੰਨੇ ਲੋਕ ਸੀ। ਦੋ ਹਮਲਾਵਰ ਮੈਨੂੰ ਦਿਖਾਈ ਦਿੱਤੇ। ਅਸੀਂ ਅਜੇ ਦੁਕਾਨ ਖੋਲ੍ਹ ਹੀ ਰਹੇ ਸੀ ਕਿ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।ਇੱਕ ਗੋਰ ਗਨਮੈਨ ਵੀ ਸੀ ਜੋ ਬਾਥਰੂਮ ਕਰ ਗਿਆ ਹੋਇਆ ਸੀ।"


IG ਪੰਜਾਬ ਪੁਲਿਸ ਪ੍ਰਦੀਪ ਯਾਦਵ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਸ ਵਾਰਦਾਤ 'ਚ ਇਕ ਦੀ ਮੌਤ ਹੋਈ ਹੈ ਅਤੇ ਤਿੰਨ ਹੋਰ ਜ਼ਖਮੀ ਹੋਏ ਹਨ।ਉਨ੍ਹਾਂ ਕਿਹਾ, "CCTV ਦੀ ਮਦਦ ਨਾਲ ਕੁਝ ਲੀਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹਮਲਾਵਰਾਂ ਨੂੰ ਫੜ੍ਹ ਲਿਆ ਜਾਏਗਾ।ਪੰਜਾਬ 'ਚ ਅਮਨ ਸ਼ਾਂਤੀ ਬਣਾਏ ਰੱਖੋ।ਜੋ ਕੋਈ ਵੀ ਇਸ ਵਾਰਦਾਤ ਪਿੱਛੇ ਹੈ ਉਸਨੂੰ ਕਾਬੂ ਕਰ ਲਿਆ ਜਾਏਗਾ।"


ਉਨ੍ਹਾਂ ਕਿਹਾ ਕਿ, "ਪੋਸਟ ਮਾਰਟਮ ਹੋ ਰਿਹਾ ਹੈ ਜਿਸ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਕਿ ਆਖਰ ਪਰਦੀਪ ਨੂੰ ਕਿੰਨੀਆਂ ਗੋਲੀਆਂ ਲੱਗੀ ਹਨ।"


ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਵੀ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ ਪੁੱਛਿਆ।ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਇਸ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ। ਗੁੰਡੇ ਸ਼ਰੇਆਮ ਕਤਲ ਕਰ ਰਹੇ ਹਨ, ਉਨ੍ਹਾਂ ਨੂੰ ਕੋਈ ਨਹੀਂ ਦੇਖ ਰਿਹਾ। ਭਗਵੰਤ ਮਾਨ ਕੇਜਰੀਵਾਲ ਦੇ ਨਾਲ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ, ਪਰ ਪੰਜਾਬ ਦਾ ਬੁਰਾ ਹਾਲ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ, "ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ .."


 



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: