ਡੇਰਾ ਸਿਰਸਾ ਨੇ ਛੱਡੀ ਸਿਆਸਤ! ਸਿਆਸੀ ਵਿੰਗ ਭੰਗ, ਹੁਣ ਕਿਸੇ ਵੀ ਪਾਰਟੀ ਦੀ ਨਹੀਂ ਕਰੇਗਾ ਹਮਾਇਤ
ਸਾਧਵੀਆਂ ਦੇ ਯੌਨ ਸ਼ੋਸ਼ਣ ਤੇ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੇ ਸਿਆਸਤ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਡੇਰੇ ਦੇ ਸਿਆਸੀ ਵਿੰਗ ਨੂੰ ਭੰਗ ਕਰ ਦਿੱਤਾ ਹੈ।
Ram Rahim: ਡੇਰਾ ਸਿਰਸਾ ਹੁਣ ਸਿਆਸਤ ਤੋਂ ਦੂਰ ਰਹੇਗਾ। ਡੇਰਾ ਚੋਣਾਂ ਵਿੱਚ ਕਿਸੇ ਵੀ ਸਿਆਸੀ ਧਿਰ ਦੀ ਹਮਾਇਤ ਨਹੀਂ ਕਰੇਗਾ। ਇਸ ਦੇ ਨਾਲ ਹੀ ਡੇਰਾ ਸਿਰਸਾ ਨੇ ਆਪਣਾ ਸਿਆਸੀ ਵਿੰਗ ਵੀ ਭੰਗ ਕਰ ਦਿੱਤਾ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ 9 ਮਹੀਨੇ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਦਾ ਸਿਆਸੀ ਵਿੰਗ ਭੰਗ ਕਰਨ ਦਾ ਫੈਸਲਾ ਕਾਫੀ ਹੈਰਾਨ ਕਰਨ ਵਾਲਾ ਹੈ।
ਹਾਸਲ ਜਾਣਕਾਰੀ ਮੁਤਾਬਕ ਸਾਧਵੀਆਂ ਦੇ ਯੌਨ ਸ਼ੋਸ਼ਣ ਤੇ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੇ ਸਿਆਸਤ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਡੇਰੇ ਦੇ ਸਿਆਸੀ ਵਿੰਗ ਨੂੰ ਭੰਗ ਕਰ ਦਿੱਤਾ ਹੈ। ਰਾਮ ਰਹੀਮ ਨੇ ਆਪਣੇ ਪੈਰੋਕਾਰਾਂ ਨੂੰ ਕਿਹਾ ਹੈ ਕਿ ਹੁਣ ਡੇਰੇ ਦਾ ਕੋਈ ਸਿਆਸੀ ਵਿੰਗ ਨਹੀਂ ਹੋਵੇਗਾ।
ਯਾਦ ਰਹੇ ਹੁਣ ਤੱਕ ਇਹ ਸਿਆਸੀ ਵਿੰਗ ਹੀ ਤੈਅ ਕਰਦਾ ਸੀ ਕਿ ਚੋਣਾਂ ਵਿੱਚ ਕਿਸ ਸਿਆਸੀ ਪਾਰਟੀ ਨੂੰ ਸਮਰਥਨ ਦੇਣਾ ਹੈ। ਸਿਆਸੀ ਵਿੰਗ ਵੋਟਿੰਗ ਤੋਂ 24 ਘੰਟੇ ਪਹਿਲਾਂ ਆਪਣੇ ਨੈੱਟਵਰਕ ਰਾਹੀਂ ਲੱਖਾਂ ਡੇਰਾ ਪੈਰੋਕਾਰਾਂ ਨੂੰ ਵੋਟਾਂ ਬਾਰੇ ਸੰਦੇਸ਼ ਭੇਜਦਾ ਸੀ। ਇਸ ਲਈ ਕਈ ਹਲਕਿਆਂ ਵਿੱਚ ਰਾਤੋ-ਰਾਤ ਸਮੀਕਰਨ ਬਦਲ ਜਾਂਦੇ ਸੀ।
ਦਰਅਸਲ ਡੇਰਾ ਸਿਰਸਾ ਦੇ ਸਿਆਸੀ ਵਿੰਗ ਦਾ ਗਠਨ 2007 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਪਹਿਲਾਂ ਹੋਇਆ ਸੀ। ਹਾਲਾਂਕਿ ਡੇਰੇ ਨੇ ਕਦੇ ਵੀ ਖੁੱਲ੍ਹ ਕੇ ਕਿਸੇ ਸਿਆਸੀ ਧਿਰ ਦਾ ਸਮਰਥਨ ਨਹੀਂ ਕੀਤਾ। ਇਸ ਦੇ ਉਲਟ ਵੋਟਾਂ ਤੋਂ 24 ਘੰਟੇ ਪਹਿਲਾਂ ਡੇਰੇ ਦੇ ਸਿਆਸੀ ਵਿੰਗ ਵੱਲੋਂ ਡੇਰਾ ਪ੍ਰੇਮੀਆਂ ਨੂੰ ਸੰਦੇਸ਼ ਭੇਜੇ ਜਾਂਦੇ ਸਨ।
ਸੂਤਰਾਂ ਮੁਤਾਬਕ ਰਾਮ ਰਹੀਮ ਨੇ ਇਹ ਫੈਸਲਾ ਇਸ ਲਈ ਲਿਆ ਕਿਉਂਕਿ ਡੇਰਾ ਹੁਣ ਸਮਾਜ ਸੇਵਾ ਦੇ ਕੰਮਾਂ 'ਤੇ ਧਿਆਨ ਦੇਣਾ ਚਾਹੁੰਦਾ ਹੈ। ਰਾਮ ਰਹੀਮ ਦੇ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਭਾਜਪਾ 'ਤੇ ਹਮਲੇ ਕਰਦੀਆਂ ਰਹਿੰਦੀਆਂ ਹਨ। ਅਜਿਹੇ ਵਿਵਾਦਾਂ ਤੋਂ ਬਚਣ ਲਈ ਰਾਮ ਰਹੀਮ ਨੇ ਸਿਆਸੀ ਵਿੰਗ ਨੂੰ ਭੰਗ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।