Punjab News: ਹਲਕਾ ਦੀਨਾਨਗਰ ਦੇ ਪਿੰਡ ਬਹਿਰਾਮਪੁਰ ਵਿਖੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋਹ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ।


ਇਸ ਮੌਕੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚੇ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਖੰਘਾਲੇ ਜਾ ਰਹੇ ਹਨ। ਇਸ ਮੌਕੇ ਅਜੇ ਤੱਕ ਕੋਈ ਵੀ ਪੁਲਸ ਅਧਿਕਾਰੀ ਮੀਡੀਆ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ


ਸ੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਘਟਨਾ ਦੀ ਕੀਤੀ ਨਿਖੇਧੀ


ਜ਼ਿਕਰ ਕਰ ਦਈਏ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। 


ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਬਹਿਰਾਮਪੁਰ (ਗੁਰਦਾਸਪੁਰ) ਵਿਖੇ ਵਾਪਰੀ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।


ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾਵਾਂ ਨਾ ਮਿਲਣ ਕਾਰਨ ਅਜਿਹੇ ਲੋਕਾਂ ਦੇ ਹੌਂਸਲੇ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਘਟਨਾ ਬਾਰੇ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ ਦੀ ਇਕ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।