ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਡਿਪਟੀ ਮੁੱਖ ਮੰਤਰੀ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਹਨ। ਇਹ ਸਵਾਲ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਖੜ੍ਹੇ ਕੀਤੇ ਗਏ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਤਾਂ ਵੱਡੇ ਦਾਅਵੇ ਕੀਤੇ ਸਨ ਕਿ ਜੇਕਰ ਸੂਬੇ ਵਿੱਚ ਸਾਡੀ ਸਰਕਾਰ ਆਈ ਤਾਂ ਅਸੀਂ ਦਲਿਤ ਭਾਈਚਾਰੇ ਵਿੱਚੋਂ ਡਿਪਟੀ ਮੁੱਖ ਮੰਤਰੀ ਬਣਾਵਾਂਗੇ। 



ਮਜੀਠੀਆ ਨੇ ਕਿਹਾ ਕਿ ਹੁਣ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਇਹ ਵਾਅਦਾ ਕਿੱਥੇ ਗਿਆ। ਬਿਕਰਮ ਮਜੀਠੀਆ ਨੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਦਾ ਹਵਾਲਾ ਦਿੰਦਿਆਂ 'ਆਪ' ਸਰਕਾਰ ਦੀ ਅਨੁਸੂਚਿਤ ਜਾਤੀ ਭਾਈਚਾਰੇ ਬਾਰੇ ਸੋਚ 'ਤੇ ਵਿਅੰਗ ਕੀਤਾ। ਉਨ੍ਹਾਂ ਕਿਹਾ ਕਿ  ਜਦੋਂ ਦਲਿਤ ਵਿਧਾਇਕ ਨੇ ਆਪਣਾ ਦਾਅਵਾ ਪੇਸ਼ ਕੀਤਾ ਤਾਂ ਉਸ ਨੂੰ ਕਥਿਤ ਤੌਰ 'ਤੇ ਜ਼ਲੀਲ ਕੀਤਾ ਜਾ ਰਿਹਾ ਹੈ।


 ਵਿਧਾਇਕ ਦੇਵ ਮਾਨ ਨੂੰ ਡਿਸਟ੍ਰਿਕ ਪਲਾਨਿੰਗ ਕਮੇਟੀ ਦੀ ਮੀਟਿੰਗਾਂ 'ਚੋਂ ਨਹੀਂ ਬੈਠਣ ਦਿੱਤਾ ਜਾ ਰਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਿਧਾਇਕ ਦੇਵ ਮਾਨ ਨੂੰ ਬੁਲਾਉਣਾ ਛੱਡ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਾਂ ਤਾਂ ਪੰਜਾਬ ਵਿੱਚ ਅਤੇ ਨਾ ਹੀ ਦਿੱਲੀ ਵਿੱਚ ਦਲਿਤ ਡਿਪਟੀ ਸੀਐਮ ਬਣਾਇਆ ਹੈ। 




ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ - ''ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਇੱਕ ਵਾਅਦਾ ਕੀਤਾ ਸੀ ਕਿ ਉਹ ਦਲਿਤ ਭਾਈਚਾਰੇ ਵਿੱਚੋਂ ਉਪ ਮੁੱਖ ਮੰਤਰੀ ਬਣਾਉਣਗੇ, ਪਰ ਇਹ ਵਿਧਾਇਕ ਮੰਗ ਦੇਵ ਮਾਨ ਵੱਲੋਂ ਉਠਾਏ ਜਾਣ 'ਤੇ ਉਸਨੂੰ ਖੁੱਡੇ ਲਾਇਨ ਲਾ ਦਿੱਤਾ ਗਿਆ ਹੈ ਅਤੇ ਉਸ 'ਤੇ ਕਾਰਵਾਈ ਦੀ ਤਿਆਰੀ ਹੋ ਰਹੀ ਹੈ। ਇਹ ਇਹਨਾਂ ਦੀ ਅਸਲ ਵਿੱਚ ਦਲਿਤ ਭਾਈਚਾਰੇ ਪ੍ਰਤੀ ਮਾਨਸਿਕਤਾ ਹੈ। ਬਦਲਾਅ ਦਾ ਅਰਥ ਹੀ ਸ਼ਾਇਦ ਵੋਟਾਂ ਮਗਰੋਂ ਬਦਲ ਜਾਣ ਤੋਂ ਲੈ ਲਿਆ ਗਿਆ ਹੈ ਪਰ ਪੰਜਾਬ ਦੀ ਜਨਤਾ ਠੱਗੀ ਠੱਗੀ ਮਹਿਸੂਸ ਕਰ ਰਹੀ ਹੈ।''


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Join Our Official Telegram Channel:
https://t.me/abpsanjhaofficial