Punjab Politics: ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਚੰਡੀਗੜ੍ਹ(Chandigarh) ਸਥਿਤ ਪੰਜਾਬ ਭਵਨ ਪਹੁੰਚ ਗਏ ਹਨ। ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ(raja Warring) ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਜਦੋਂ ਮੀਡੀਆ ਨੇ ਇੰਡੀਆ ਗਠਜੋੜ ਬਾਰੇ ਸਵਾਲ ਪੁੱਛੇ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਫੈਸਲਾ ਪਾਰਟੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ, ਹਰ ਕੋਈ ਉਸਦੇ ਨਾਲ ਹੋਵੇਗਾ। ਇਸ ਦੇ ਨਾਲ ਹੀ ਦੇਵੇਂਦਰ ਯਾਦਵ ਨੇ ਨਵਜੋਤ ਸਿੰਘ ਸਿੱਧੂ(Navjot Singh Sidhu) ਦੀ ਵੱਖਰੀ ਰੈਲੀ ਦੇ ਸਵਾਲ ਦਾ ਸਿੱਧਾ ਜਵਾਬ ਦੇਣ ਤੋਂ ਗੁਰੇਜ਼ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਉਹ ਗੱਲ ਕਰਨਗੇ।
ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਹੁਣ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਡੇਢ ਤੋਂ ਦੋ ਘੰਟੇ ਤੱਕ ਚੱਲੇਗੀ,ਫਿਰ ਦੁਪਹਿਰ 1 ਵਜੇ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ ਅਤੇ ਲੋਕ ਸਭਾ ਉਮੀਦਵਾਰਾਂ ਨਾਲ ਮੀਟਿੰਗ ਹੋਵੇਗੀ। ਜਦੋਂ ਕਿ ਬਾਅਦ ਦੁਪਹਿਰ 3.30 ਵਜੇ ਉਹ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਰਹੇ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ 10 ਅਤੇ 11 ਜਨਵਰੀ ਤੱਕ ਉਨ੍ਹਾਂ ਦੇ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਦੇਵੇਂਦਰ ਯਾਦਵ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਪਾਰਟੀ ਦੇ ਸਾਰੇ ਸੀਨੀਅਰ ਆਗੂ ਇੱਕਜੁੱਟ ਨਜ਼ਰ ਆਏ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੂਹ ਆਗੂ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਨਵਜੋਤ ਸਿੰਘ ਸਿੱਧੂ ਨੇ ਵੀ ਸ਼ਿਰਕਤ ਕੀਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।