ਪੜਚੋਲ ਕਰੋ

ਇਸ 'ਬੰਦੇ' ਖਾਤਰ ਮਹਿਲਾ ਥਾਣੇਦਾਰ ਨਾਲ ਉਲਝੇ ਘੁਬਾਇਆ

ਚੰਡੀਗੜ੍ਹ: ਪਿਛਲੇ ਦਿਨਾਂ ਤੋਂ ਪੰਜਾਬ ਦੀ ਸਿਆਸਤ ਵਿੱਚ ਐਸਆਈਟੀ ਵੱਲੋਂ ਬਾਦਲਾਂ ਨੂੰ ਸੰਮਨ ਕੀਤੇ ਜਾਣ ਤੋਂ ਇਲਾਵਾ ਜਿਹੜਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ, ਉਹ ਹੈ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੱਲੋਂ ਮਹਿਲਾ ਥਾਣਾ ਮੁਖੀ ਨਾਲ ਫ਼ੋਨ 'ਤੇ ਬਦਤਮੀਜ਼ੀ ਦਾ ਵਾਇਰਲ ਆਡੀਓ ਕਲਿੱਪ। ਪਰ ਆਖ਼ਰ ਉਹ ਕੀ ਕਾਰਨ ਸੀ, ਜਿਸ ਕਾਰਨ ਹਲਕਾ ਵਿਧਾਇਕ ਇੰਨੇ ਤੈਸ਼ ਵਿੱਚ ਆ ਗਏ ਕਿ ਉਨ੍ਹਾਂ ਇੱਕ ਮਹਿਲਾ ਪੁਲਿਸ ਅਧਿਕਾਰੀ ਨੂੰ ਵੀ ਅਵਾ-ਤਵਾ ਬੋਲਣ ਵਿੱਚ ਗੁਰੇਜ਼ ਨਾ ਕੀਤਾ। ਇੰਨਾ ਹੀ ਨਹੀਂ ਇਸ ਤੋਂ ਬਾਅਦ ਉਹ ਮੀਡੀਆ ਵਿੱਚ ਆਪਣੀ ਇਸ 'ਸੂਰਮਗਤੀ' ਨੂੰ ਜਾਇਜ਼ ਵੀ ਠਹਿਰਾਅ ਰਹੇ ਹਨ। ਉੱਪਰ ਤਸਵੀਰ ਵਿੱਚ ਜੋ ਦਸਤਾਰਧਾਰੀ ਵਿਅਕਤੀ ਹੈ ਉਹ ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਅਤੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਹਨ ਅਤੇ ਵਿਚਕਾਰ ਹੈ ਫ਼ਾਜ਼ਿਲਕਾ ਦਾ ਹੀ ਰਹਿਣ ਵਾਲਾ 22 ਸਾਲਾ ਕੁਲਦੀਪ ਕੁਮਾਰ ਜੋ ਪੇਸ਼ੇ ਵਜੋਂ ਕਾਂਗਰਸੀ ਵਰਕਰ ਹੈ। ਇਸੇ ਕੁਲਦੀਪ ਕੁਮਾਰ ਖ਼ਾਤਰ ਹੀ ਐਮਐਲਏ ਸਾਬ ਮਹਿਲਾ ਥਾਣਾ ਮੁਖੀ ਨਾਲ ਉਲਝ ਪਏ। ਇਸ 'ਬੰਦੇ' ਖਾਤਰ ਮਹਿਲਾ ਥਾਣੇਦਾਰ ਨਾਲ ਉਲਝੇ ਘੁਬਾਇਆ ਫ਼ਾਜ਼ਿਲਕਾ ਥਾਣਾ ਸਿਟੀ ਵਿਖੇ ਤਾਇਨਾਤ ਲਵਮੀਤ ਕੌਰ ਨੇ ਦੱਸਿਆ ਸੀ ਕਿ ਤਕਰੀਬਨ ਹਫ਼ਤਾ ਪਹਿਲਾਂ ਉਨ੍ਹਾਂ ਮੋਟਰਸਾਈਕਲ ਸਵਾਰ ਨੌਜਵਾਨ (ਕੁਲਦੀਪ ਕੁਮਾਰ) ਨੂੰ ਰੋਕਿਆ ਸੀ, ਜਿਸ ਤੋਂ ਬਾਅਦ ਹਲਕਾ ਵਿਧਾਇਕ ਨੇ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ। ਮਹਿਲਾ ਅਧਿਕਾਰੀ ਮੁਤਾਬਕ ਉਨ੍ਹਾਂ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ ਤੇ ਉਹੀ ਅੱਗੇ ਕਾਰਵਾਈ ਕਰਨਗੇ। ਇਹ ਵੀ ਪੜ੍ਹੋ: ਪਹਿਲਾਂ ਕੈਬਨਿਟ ਮੰਤਰੀ ਤੇ ਹੁਣ ਕਾਂਗਰਸੀ ਵਿਧਾਇਕ ਨੇ ਮਹਿਲਾ ਪੁਲਿਸ ਅਧਿਕਾਰੀ ਨਾਲ ਫ਼ੋਨ 'ਤੇ ਕੀਤੀ ਬਦਸਲੂਕੀ ਵਿਧਾਇਕ ਦਵਿੰਦਰ ਘੁਬਾਇਆ ਨੇ 'ਏਬੀਪੀ ਸਾਂਝਾ' ਨਾਲ ਖ਼ਾਸ ਗੱਲਬਾਤ ਦੌਰਾਨ ਮੰਨਿਆ ਕਿ ਉਕਤ ਆਡੀਓ ਉਨ੍ਹਾਂ ਦਾ ਹੀ ਹੈ ਅਤੇ ਉਨ੍ਹਾਂ ਨੂੰ ਇਸ 'ਤੇ ਕੋਈ ਅਫ਼ਸੋਸ ਨਹੀਂ ਹੈ। ਕਿਸੇ ਔਰਤ ਨਾਲ ਗੱਲਬਾਤ ਕਰਨ ਲਈ ਇਸ ਲਹਿਜ਼ੇ 'ਤੇ ਜਵਾਬ ਦੇਣ ਦੀ ਬਜਾਇ ਉਹ ਐਸਐਚਓ ਉੱਪਰ ਫ਼ਾਜ਼ਿਲਕਾ ਵਿੱਚ ਜੁਰਮ ਨੂੰ ਕਾਬੂ ਰੱਖਣ ਵਿੱਚ ਅਸਫ਼ਲ ਰਹਿਣ ਦੇ ਦੋਸ਼ ਲਾਉਣ ਲੱਗੇ। ਹਾਲਾਂਕਿ, ਇਸ ਮਾਮਲੇ ਵਿੱਚ ਕੈਪਟਨ ਦੇ ਮੰਤਰੀ ਓਪੀ ਸੋਨੀ ਤਾਂ ਵਿਧਾਇਕ ਦੇ ਬਚਾਅ ਵਿੱਚ ਨਿੱਤਰ ਆਏ ਹਨ। ਪਰ ਹੁਣ ਦੇਖਣਾ ਹੋਵੇਗਾ ਕਿ ਕੀ ਕੈਪਟਨ ਅਮਰਿੰਦਰ ਸਿੰਘ ਇੱਕ ਮਹਿਲਾ ਆਈਏਐਸ ਨੂੰ ਵ੍ਹੱਟਸਐਪ 'ਤੇ ਸੁਨੇਹੇ ਭੇਜ ਕੇ ਤੰਗ ਕਰਨ ਵਾਲੇ ਮੰਤਰੀ ਕਾਰਨ ਪੈਦਾ ਹੋਏ ਵਿਵਾਦ ਵਾਂਗ ਇਸ ਨੂੰ ਹੱਲ ਕਰਵਾਉਣਗੇ ਜਾਂ ਆਪਣੇ ਵਿਧਾਇਕ ਨੂੰ ਤਹਿਜ਼ੀਬ ਦਾ ਪਾਠ ਪੜ੍ਹਾਉਣਗੇ?

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget