ਪੜਚੋਲ ਕਰੋ
Bomb blast case : ਅੱਜ ਹੋ ਸਕਦੀ ਪ੍ਰੋ. ਦਵਿੰਦਰ ਭੁੱਲਰ ਦੀ ਰਿਹਾਈ, ਮਨਜਿੰਦਰ ਸਿਰਸਾ ਦਾ ਵੱਡਾ ਦਾਅਵਾ
1993 ਦੇ ਦਿੱਲੀ ਬੰਬ ਧਮਾਕਿਆਂ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਪ੍ਰੋਫੈਸਰ ਦਵਿੰਦਰ ਸਿੰਘ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ।
Devinder_Pal_Bhullar
ਨਵੀਂ ਦਿੱਲੀ: 1993 ਦੇ ਦਿੱਲੀ ਬੰਬ ਧਮਾਕਿਆਂ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਪ੍ਰੋਫੈਸਰ ਦਵਿੰਦਰ ਸਿੰਘ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਸੁਪਰੀਮ ਕੋਰਟ ਨੇ ਮਾਰਚ 2014 ਵਿੱਚ ਦਵਿੰਦਰ ਸਿੰਘ ਭੁੱਲਰ ਦੀ ਮਾਨਸਿਕ ਸਥਿਤੀ ਨੂੰ ਦੇਖਦੇ ਹੋਏ ਸਜ਼ਾ-ਏ-ਮੌਤ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਭੁੱਲਰ ਤਿਹਾੜ ਜੇਲ੍ਹ ਦਾ ਕੈਦੀ ਹੈ ਪਰ ਸਿਹਤ ਕਾਰਨਾਂ ਕਰਕੇ ਉਸ ਨੂੰ ਅੰਮ੍ਰਿਤਸਰ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਪ੍ਰੋ. ਭੁੱਲਰ ਦੀ ਰਿਹਾਈ ਦਾ ਮੁੱਦਾ ਪਿਛਲੇ ਕਈ ਦਿਨਾਂ ਤੋਂ ਕਾਫੀ ਉੱਠਿਆ ਹੋਇਆ ਸੀ ਜਿਸ ਕਾਰਨ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਸੀ। ਹਾਲਾਂਕਿ ਆਮ ਆਦਮੀ ਪਾਰਟੀ ਇਸ ਦਾ ਜਿੰਮਾ ਕੇਂਦਰ ਸਰਕਾਰ 'ਤੇ ਪਾ ਪਾਉਂਦੀ ਸੀ।
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕੀਤਾ ਕਿ ਦਵਿੰਦਰ ਭੁੱਲਰ ਨੂੰ ਅੱਜ ਜੇਲ੍ਹ ਤੋਂ ਰਿਹਾਅ ਕੀਤਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭੁੱਲਰ ਉਨ੍ਹਾਂ 8 ਸਿੱਖ ਕੈਦੀਆਂ ਵਿੱਚੋਂ ਇੱਕ ਸੀ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 11 ਅਕਤੂਬਰ 2019 ਨੂੰ ਨਰਿੰਦਰ ਮੋਦੀ ਸਰਕਾਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਹਾਲਾਂਕਿ ਕੇਜਰੀਵਾਲ ਸਰਕਾਰ ਨੇ ਆਪਣੀਆਂ ਸਿਆਸੀ ਮਜਬੂਰੀਆਂ ਕਾਰਨ ਉਸ ਨੂੰ ਨਹੀਂ ਛੱਡਿਆ। ਸਿਰਸਾ ਨੇ ਕਿਹਾ ਕਿ ਅੱਜ ਸਜ਼ਾ ਸਮੀਖਿਆ ਕਮੇਟੀ ਦੀ ਮੀਟਿੰਗ ਹੈ। ਇਸ ਵਿੱਚ ਰਿਹਾਈ ਲਈ ਦਵਿੰਦਰਪਾਲ ਭੁੱਲਰ ਦਾ ਨਾਂ ਵੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਜਦੋਂ ਲੋਕਾਂ ਨੇ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਸਵਾਲ ਪੁੱਛੇ ਤਾਂ ਉਨ੍ਹਾਂ ਨੂੰ ਇਸ ਸਬੰਧੀ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ।
ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਵਿਰੁੱਧ ਟਾਡਾ ਐਕਟ ਦੀਆਂ ਕਈ ਗੰਭੀਰ ਧਾਰਾਵਾਂ ਸਮੇਤ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਫਾਂਸੀ ਤੋਂ ਬਾਅਦ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਹੁਣ ਤੱਕ ਉਹ 24 ਸਾਲ ਦੀ ਸਜ਼ਾ ਕੱਟ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ ਸੀ ਤਾਂ ਸਿੱਖ ਜਥੇਬੰਦੀਆਂ ਵੱਲੋਂ ਇਸ ਦੀ ਮੰਗ ਕੀਤੀ ਜਾ ਰਹੀ ਹੈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ