ਅੰਮ੍ਰਿਤਸਰ: ਕਰੋਨਾਵਾਇਰਸ ਕਰਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਛੇ ਹਫ਼ਤਿਆਂ ਦੀ ਪੈਰੋਲ ’ਤੇ ਘਰ ਭੇਜ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਹੁਣ ਤੱਕ 529 ਕੈਦੀ ਪੈਰੋਲ ’ਤੇ ਘਰ ਭੇਜੇ ਜਾ ਚੁੱਕੇ ਹਨ। ਪ੍ਰੋ. ਭੁੱਲਰ ਇਸ ਵੇਲੇ ਇੱਥੇ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਤੇ ਸਰਕਾਰੀ ਮੈਡੀਕਲ ਕਾਲਜ ਦੀ ਮਨੋਵਿਗਿਆਨ ਵਾਰਡ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾਵਾਇਰਸ ਕਾਰਨ ਜੇਲ੍ਹਾਂ ਵਿੱਚੋਂ ਕੈਦੀਆਂ ਨੂੰ ਪੈਰੋਲ ’ਤੇ ਰਿਹਾਅ ਕੀਤੇ ਜਾਣ ਦੇ ਫ਼ੈਸਲੇ ਤਹਿਤ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ’ਤੇ ਭੇਜਿਆ ਗਿਆ ਹੈ।
ਉਸ ਨੂੰ 2001 ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ 2014 ’ਚ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਪਰੰਤ ਉਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਤਬਦੀਲ ਕਰ ਕੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਪ੍ਰੋ. ਭੁੱਲਰ ਉਨ੍ਹਾਂ ਅੱਠ ਸਿੱਖ ਕੈਦੀਆਂ ਦੀ ਸੂਚੀ ਵਿੱਚ ਸ਼ਾਮਲ ਸੀ, ਜਿਨ੍ਹਾਂ ਨੂੰ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮਨੁੱਖੀ ਹਮਦਰਦੀ ਵਜੋਂ ਰਿਹਾਅ ਕਰਨ ਲਈ ਆਖਿਆ ਗਿਆ ਸੀ। ਪ੍ਰੋ. ਭੁੱਲਰ ਨੂੰ ਇਸ ਪੈਰੋਲ ਦੌਰਾਨ ਰਣਜੀਤ ਐਵੇਨਿਊ ਸਥਿਤ ਆਪਣੇ ਘਰ ’ਚ ਹੀ ਰਹਿਣ ਦੀ ਹਦਾਇਤ ਕੀਤੀ ਗਈ ਹੈ। ਇਸ ਦੌਰਾਨ ਉਸ ਨੂੰ ਕਿਸੇ ਹੋਰ ਥਾਂ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਅੰਮ੍ਰਿਤਸਰ ਤੋਂ ਬਾਹਰ ਜਾਣ ਵਾਸਤੇ ਉਸ ਨੂੰ ਅਗਾਊਂ ਪ੍ਰਵਾਨਗੀ ਲੈਣੀ ਹੋਵੇਗੀ।
ਪ੍ਰੋ. ਦਵਿੰਦਰਪਾਲ ਭੁੱਲਰ ਪੈਰੋਲ 'ਤੇ ਰਿਹਾਅ, ਸ਼ਰਤਾਂ ਦੀ ਕਰਨੀ ਪਏਗੀ ਪਾਲਣਾ
ਏਬੀਪੀ ਸਾਂਝਾ
Updated at:
05 Apr 2020 12:00 PM (IST)
ਕਰੋਨਾਵਾਇਰਸ ਕਰਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਛੇ ਹਫ਼ਤਿਆਂ ਦੀ ਪੈਰੋਲ ’ਤੇ ਘਰ ਭੇਜ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਹੁਣ ਤੱਕ 529 ਕੈਦੀ ਪੈਰੋਲ ’ਤੇ ਘਰ ਭੇਜੇ ਜਾ ਚੁੱਕੇ ਹਨ। ਪ੍ਰੋ. ਭੁੱਲਰ ਇਸ ਵੇਲੇ ਇੱਥੇ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਤੇ ਸਰਕਾਰੀ ਮੈਡੀਕਲ ਕਾਲਜ ਦੀ ਮਨੋਵਿਗਿਆਨ ਵਾਰਡ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾਵਾਇਰਸ ਕਾਰਨ ਜੇਲ੍ਹਾਂ ਵਿੱਚੋਂ ਕੈਦੀਆਂ ਨੂੰ ਪੈਰੋਲ ’ਤੇ ਰਿਹਾਅ ਕੀਤੇ ਜਾਣ ਦੇ ਫ਼ੈਸਲੇ ਤਹਿਤ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ’ਤੇ ਭੇਜਿਆ ਗਿਆ ਹੈ।
- - - - - - - - - Advertisement - - - - - - - - -