ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਅੱਜ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰਸ਼ਿਪ ਖੋਹ ਲਈ ਹੈ। ਉਨ੍ਹਾਂ ਦੀ ਥਾਂ ਸਮਾਜ ਸੇਵੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਮੈਂਬਰਸ਼ਿਪ ਸੌਂਪੀ ਗਈ ਹੈ। ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਹੋ ਰਿਹਾ ਹੈ।
ਇਹ ਵੀ ਪੜ੍ਹੋ- ਕੈਪਟਨ ਸਰਕਾਰ ਦੀ ਕਾਰਵਾਈ ਮਗਰੋਂ ਸੀਚੇਵਾਲ ਨੇ ਖੋਲ੍ਹੇ ਕਈ ਰਾਜ਼ !
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਇਸ ਗੱਲ ’ਤੇ ਬੇਹੱਦ ਦੁੱਖ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਸਰਕਾਰ ਦੇ ਇਸ ਕਦਮ ’ਤੇ ਇਤਰਾਜ਼ ਜਤਾਉਂਦੀ ਹੈ। ਜੀਕੇ ਨੇ ਕਿਹਾ ਕਿ ਇੱਕ ਵਾਰ ਫਿਰ ਪੰਜਾਬ ਸਰਕਾਰ ਦਾ ਅਣਮਨੁੱਖੀ ਵਤੀਰਾ ਸਾਹਮਣੇ ਆਇਆ ਹੈ। ਜਿਸ ਬੰਦੇ ਨੇ ਇਨਸਾਨੀਅਤ ਦੀ ਭਲਾਈ ਲਈ ਕੰਮ ਕੀਤਾ, ਉਸ ਨੂੰ ਬਗੈਰ ਕਾਰਨ ਦੱਸੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸਰਕਾਰ ਨੂੰ ਜ਼ੁਰਮਾਨਾ ਲਵਾਉਣ ਵਾਲੇ 'ਸੰਤ' ਨੂੰ ਕੈਪਟਨ ਦਾ ਝਟਕਾ
ਉਧਰ ਸੰਤ ਸੀਚੇਵਾਲ ਨੇ ਇਸ ਸਬੰਧੀ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਦੇ ਇਸ ਕਦਮ 'ਤੇ ਕੋਈ ਰੋਸ ਨਹੀਂ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਹਿਲਾਂ ਵਾਂਗ ਹੀ ਵਾਤਾਵਰਨ ਦੀ ਸਾਂਭ-ਸੰਭਾਲ ਕਰਦੇ ਰਹਿਣ ਦਾ ਐਲਾਨ ਕੀਤਾ ਹੈ।
ਸਬੰਧਤ ਖ਼ਬਰ: ਪ੍ਰਦੂਸ਼ਣ ਠੱਲ੍ਹਣ 'ਚ ਢਿੱਲ-ਮੱਠ ਵਰਤਣ 'ਤੇ ਐਨਜੀਟੀ ਨੇ ਪੰਜਾਬ ਸਰਕਾਰ ਨੂੰ ਠੋਕਿਆ 50 ਕਰੋੜ ਜ਼ੁਰਮਾਨਾ
ਇਹ ਵੀ ਪੜ੍ਹੋ: NGT ਤੋਂ ਕਰੋੜਾਂ ਦੇ ਜ਼ੁਰਮਾਨੇ ਤੋਂ ਬਾਅਦ ਕੈਪਟਨ ਦਾ ਆਪਣੇ ਮੰਤਰੀ 'ਤੇ ਐਕਸ਼ਨ