ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ 17 ਦਿਨਾਂ ਦੀ ਛੁੱਟੀ 'ਤੇ ਜਾ ਰਹੇ ਹਨ। ਉਨ੍ਹਾਂ 28 ਮਈ ਤੋਂ 13 ਜੂਨ ਤਕ ਵਿਦੇਸ਼ ਜਾਣ ਲਈ ਛੁੱਟੀ ਲਈ ਹੈ।

ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮੁਤਾਬਕ ਡੀਜੀਪੀ ਦਿਨਕਰ ਗੁਪਤਾ ਦੀ ਗੈਰ ਹਾਜ਼ਰੀ ਵਿੱਚ ਡੀਜੀਪੀ ਇੰਟੈਲੀਜੈਂਸ ਵੀਕੇ ਭਵਰਾ ਨੂੰ ਸੇਵਾਵਾਂ ਨਿਭਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ-ਨਾਲ ਉਹ ਆਪਣਾ ਕੰਮ-ਕਾਜ ਵੀ ਵੇਖਣਗੇ।