ਪੜਚੋਲ ਕਰੋ

ਡੀਜੀਪੀ ਦਿਨਕਰ ਗੁਪਤਾ ਵਲੋਂ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ high level meeting

ਇਸ ਦੌਰਾਨ ਮੀਟਿੰਗ ਵਿੱਚ ਐਸਐਸਪੀ ਗੁਰਦਾਸਪੁਰ ਨਾਨਕ ਸਿੰਘ, ਐਸਐਸਪੀ ਪਠਾਨਕੋਟ ਸੁਰੇਂਦਰ ਲਾਂਬਾ, ਐਸਐਸਪੀ ਬਟਾਲਾ ਰਛਪਾਲ ਸਿੰਘ ਅਤੇ ਏਆਈਜੀ ਐਸਐਸਓਸੀ ਓਪਿੰਦਰਜੀਤ ਸਿੰਘ ਘੁੰਮਣ ਵੀ ਸ਼ਾਮਲ ਸੀ।

ਗੁਰਦਾਸਪੁਰ: ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਦੇਸ਼ ਨੂੰ ਨੁਕਸਾਨ ਪਹੁੰਚਾਉਣ ਲਈ ਹੁਣ ਡਰੋਨ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਿਹਾ ਹੈ ਅਤੇ ਇਸ ਨਾਸ ਦੁਸ਼ਮਨ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰ ਰਿਹਾ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, “ਸਤੰਬਰ 2019 ਵਿਚ ਪਹਿਲੀ ਵਾਰ ਸੀ ਕਿ ਜਦੋਂ ਹਥਿਆਰਾਂ ਦੀ ਤਸਕਰੀ ਲਈ ਅੰਮ੍ਰਿਤਸਰ ਵਿਚ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਡਰੋਨ ਨਾਲ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਕਸਰ ਕੀਤੀ ਜਾ ਰਹੀ ਸੀ। ਨਾਲ ਹੀ ਉਨ੍ਹਾਂ ਕਿਹਾ ਹੁਣ ਜੰਮੂ ਵਿਚ ਡਰੋਨਾਂ ਦੀ ਵਰਤੋਂ ਨਾਲ ਅੱਤਵਾਦੀ ਹਮਲੇ ਨੇ ਸੁਰੱਖਿਆ ਸਬੰਧੀ ਹੋਰ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਬੀਐਸਐਫ, ਪੰਜਾਬ ਪੁਲਿਸ ਅਤੇ ਸੂਬੇ ਦੇ ਲੋਕਾਂ ਵੱਲੋਂ ਪਿਛਲੇ 20 ਮਹੀਨਿਆਂ ਦੌਰਾਨ 60 ਤੋਂ ਵੱਧ ਡਰੋਨ ਉੱਡਦੇ ਵੇਖੇ ਗਏ ਹਨ।

ਡੀਜੀਪੀ ਨੇ ਗੁਰਦਾਸਪੁਰ ਵਿਖੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਡਰੋਨ ਰਾਹੀਂ ਜੰਮੂ ਦੇ ਏਅਰ ਫੋਰਸ ਬੇਸ 'ਤੇ ਹੋਏ ਹਮਲੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਵਿੱਚ ਡੀਜੀਪੀ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਇਹ ਦੂਜੀ ਉੱਚ ਪੱਧਰੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ.ਐਨ. ਢੋਕੇ, ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਅਤੇ ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਸਮੇਤ ਬੀਐਸਐਫ ਦੇ ਤਕਰੀਬਨ 8 ਕਮਾਂਡੈਂਟਸ ਵੀ ਸ਼ਾਮਲ ਸੀ।

ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਹੋਰ ਬਿਹਤਰ ਤਾਲਮੇਲ ਅਤੇ ਸਹਿਯੋਗ ਦੀ ਮੰਗ ਕਰਦਿਆਂ, ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਬਲਾਂ ਨੂੰ ਇਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਅਸਲ ਸਮੇਂ ਦੀ ਜਾਣਕਾਰੀ ਇਕੱਠੀ ਅਤੇ ਸਾਂਝੀ ਕਰਕੇ ਖੁਫੀਆ ਇੰਟੈਲੀਜੈਂਸ ਨੂੰ ਮੁੜ ਸਰਗਰਮ ਕਰਨਾ ਚਾਹੀਦਾ ਹੈ।

ਉਨ੍ਹਾਂ ਬੀਐਸਐਫ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦੀ ਸੈਕਟਰ-ਵਾਈਜ ਇਨਪੁਟਸ ਨੂੰ ਪੰਜਾਬ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਉਹ ਇਨ੍ਹਾਂ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਸਕਣ ਅਤੇ ਕਿਸੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਡੀਜੀਪੀ ਨੇ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਦੇ ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਸਰਹੱਦੀ ਪਿੰਡਾਂ ਦੀ ਸੂਚੀ ਬਣਾਈ ਜਾਵੇ ਅਤੇ ਹਰ ਪਿੰਡ ਵਿੱਚ ਪੁਲਿਸ, ਜਨਤਾ, ਜੀਓਜੀ, ਐਨਜੀਓਜ਼ ਆਦਿ ਦੇ ਸਹਿਯੋਗ ਨਾਲ ਇੱਕ ਮਜ਼ਬੂਤ ਖੁਫੀਆ ਨੈਟਵਰਕ ਵਿਕਸਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਪਿੰਡ ਵਿਚ ਹੋਣ ਵਾਲੀਆਂ ਕਿਸੇ ਵੀ ਅਪਰਾਧਿਕ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰ ਸਕਣ।

ਉਨ੍ਹਾਂ ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਰਾਤ ਸਮੇਂ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਅਤੇ ਹਰ ਨਾਕੇ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਉਹਨਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਮਕਾਲੀ ਕੀਤਾ ਜਾਣਾ ਚਾਹੀਦਾ ਹੈ ਕਿ ਇਕੋ ਕਾਲ 'ਤੇ ਉਹ ਸਾਰੇ ਤੁਰੰਤ ਚੇਤੰਨ ਹੋ ਜਾਣ।

ਡੀਜੀਪੀ ਦਿਨਕਰ ਗੁਪਤਾ ਨੇ ਐਸਐਸਪੀਜ਼ ਨੂੰ ਸਾਰੇ ਭਗੌੜਿਆਂ (ਪੀਓਜ਼), ਜ਼ਮਾਨਤ 'ਤੇ ਬਾਹਰ ਆਏ ਦੋਸ਼ੀਆਂ ਅਤੇ ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਯੂਏਪੀਏ ਐਕਟ ਸਬੰਧੀ ਕੇਸਾਂ ਵਿੱਚ ਫਰਾਰ ਵਿਅਕਤੀਆਂ ਦੀ ਸੂਚੀ ਬਣਾਉਣ ਅਤੇ ਉਹਨਾਂ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ। ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਬਰਾਮਦਗੀ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ: ਕੈਨੇਡਾ 'ਚ ਗਰਮੀ ਨੇ ਤੋੜੇ ਰਿਕਾਰਡ, ਸਕੂਲ-ਕਾਲਜ ਬੰਦ, ਤਾਪਮਾਨ 100 ਡਿਗਰੀ ਤੋਂ ਟੱਪਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?Jagjit Singh Dhallewal ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ ?
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Embed widget